ਬਲੂਮਿੰਗ ਬਡਜ਼ ਸਕੂਲ ਵਿਚ ‘ਪਾਣੀ ਬਚਾਓ-ਜੀਵਨ ਬਚਾਓ’ ਮੁਹਿੰਮ ਤਹਿਤ ਡਰਾਇੰਗ ਮੁਕਾਬਲਾ ਕਰਵਾਇਆ
- ਬੱਚਿਆਂ ਨੇ ਪੇਂਟਿੰਗ ਰਾਹੀਂ ਦਿੱਤਾ ਪਾਣੀ ਬਚਾਉਣ ਦਾ ਸੰਦੇਸ਼-ਕਮਲ ਸੈਣੀ
ਮੋਗਾ, 8 ਅਗਸਤ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਕਲਾ ਕੁੰਜ ਸਟੂਡੀਓ ਵਲੋਂ ‘ਪਾਣੀ ਬਚਾਓ-ਜੀਵਨ ਬਚਾਓ’ ਨੂੰ ਲੈ ਕੇ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਸਕੂਲ ਵਿਚ ਡਰਾਇੰਗ/ਪੇਂਟਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ| ਮੁਕਾਬਲੇ ਵਿਚ ਸਕੂਲ ਦੇ ਬੱਚਿਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਰਾਹੀਂ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਪਾਣੀ ਬਚਾਉਣ ਦਾ ਸੰਦੇਸ਼ ਦਿੱਤਾ| ਮੁਕਾਬਲੇ ਦੌਰਾਨ ਬੱਚਿਆਂ ਨੇ ਆਪਣੀਆਂ ਪੇਂਟਿੰਗਾਂ ਵਿਚ ਪਾਣੀ ਦੀ ਬੱਚਤ ਨਾਲ ਜੁੜੇ ਵੱਖ-ਵੱਖ ਮਹੱਤਵਪੂਰਨ ਸੰਦੇਸ਼ਾਂ ਨੂੰ ਪੇਸ਼ ਕੀਤਾ| ਜੂਨੀਅਰ ਵਰਗ ਦੀ ਇਕ ਬੱਚੀ ਨੇ ਆਪਣੀ ਪੇਂਟਿੰਗ ਰਾਹੀਂ ਘਰ ਦੀ ਖਰਾਬ ਟੂਟੀ ਨੂੰ ਤੁਰੰਤ ਠੀਕ ਕਰਵਾਉਣ ਦਾ ਸੰਦੇਸ਼ ਦਿੱਤਾ| ਇਸ ਦੌਰਾਨ ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਇਸ ਆਯੋਜਨ ਦੀ ਸ਼ਲਾਘਾ ਕਰਦੇ ਹੋਏ ਦੱਸਿਆ ਕਿ ਸਕੂਲ ਵਿਚ ਵੀ ਜਲ ਸੰਭਾਲ ਨੂੰ ਲੈ ਕੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ| ਉਨ੍ਹਾਂ ਕਿਹਾ ਕਿ ਸਕੂਲ ਵਿਚ ਏ.
ਬ
ਬਲੂਮਿੰਗ ਬਡਜ਼ ਸਕੂਲ ਵਿਚ ਪਾਣੀ ਬਚਾਓ ਜੀਵਨ ਬਚਾਓ ਮੁਹਿੰਮ ਤਹਿਤ ਕਰਵਾਏ ਗਏ ਡਰਾਇੰਗ ਮੁਕਾਬਲੇ ਦੇ ਜੇਤੂ ਵਿਦਿਆਰਥੀ ਚੇਅਰਪਰਸਨ ਮੈਡਮ ਕਲਮ ਸੈਣੀ ਤੇ ਪ੍ਰਿੰ. ਡਾ. ਹਮੀਲੀਆ ਰਾਣੀ ਨਾਲ| ਅਜੀਤ ਤਸਵੀਰ
09-08-2026
ਮੋਗਾ, 8 ਅਗਸਤ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਕਲਾ ਕੁੰਜ ਸਟੂਡੀਓ ਵਲੋਂ ‘ਪਾਣੀ ਬਚਾਓ-ਜੀਵਨ ਬਚਾਓ’ ਨੂੰ ਲੈ ਕੇ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਸਕੂਲ ਵਿਚ ਡਰਾਇੰਗ/ਪੇਂਟਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ| ਮੁਕਾਬਲੇ ਵਿਚ ਸਕੂਲ ਦੇ ਬੱਚਿਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਰਾਹੀਂ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਪਾਣੀ ਬਚਾਉਣ ਦਾ ਸੰਦੇਸ਼ ਦਿੱਤਾ| ਮੁਕਾਬਲੇ ਦੌਰਾਨ ਬੱਚਿਆਂ ਨੇ ਆਪਣੀਆਂ ਪੇਂਟਿੰਗਾਂ ਵਿਚ ਪਾਣੀ ਦੀ ਬੱਚਤ ਨਾਲ ਜੁੜੇ ਵੱਖ-ਵੱਖ ਮਹੱਤਵਪੂਰਨ ਸੰਦੇਸ਼ਾਂ ਨੂੰ ਪੇਸ਼ ਕੀਤਾ| ਜੂਨੀਅਰ ਵਰਗ ਦੀ ਇਕ ਬੱਚੀ ਨੇ ਆਪਣੀ ਪੇਂਟਿੰਗ ਰਾਹੀਂ ਘਰ ਦੀ ਖਰਾਬ ਟੂਟੀ ਨੂੰ ਤੁਰੰਤ ਠੀਕ ਕਰਵਾਉਣ ਦਾ ਸੰਦੇਸ਼ ਦਿੱਤਾ| ਇਸ ਦੌਰਾਨ ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਇਸ ਆਯੋਜਨ ਦੀ ਸ਼ਲਾਘਾ ਕਰਦੇ ਹੋਏ ਦੱਸਿਆ ਕਿ ਸਕੂਲ ਵਿਚ ਵੀ ਜਲ ਸੰਭਾਲ ਨੂੰ ਲੈ ਕੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ| ਉਨ੍ਹਾਂ ਕਿਹਾ ਕਿ ਸਕੂਲ ਵਿਚ ਏ.ਸੀ., ਵਾਟਰ ਫਿਲਟਰ ਤੋਂ ਨਿਕਲਣ ਵਾਲੇ ਪਾਣੀ ਨੂੰ ਵਿਅਰਥ ਵਹਾਉਣ ਦੀ ਬਜਾਏ ਇਕ ਵੱਖਰੇ ਟੈਂਕ ਵਿਚ ਇਕੱਠਾ ਕੀਤਾ ਜਾਂਦਾ ਹੈ ਅਤੇ ਇਸ ਪਾਣੀ ਦਾ ਇਸਤੇਮਾਲ ਸਕੂਲ ਦੀ ਸਫਾਈ ਅਤੇ ਸੈਨੀਟੇਸ਼ਨ ਆਦਿ ਵਿਚ ਕੀਤਾ ਜਾਂਦਾ ਹੈ| ਸਕੂਲ ਦੇ ਇਨ੍ਹਾਂ ਯਤਨਾ ਨਾਲ ਵਿਦਿਆਰਥੀਆਂ ਨੂੰ ਵੀ ਪਾਣੀ ਦੇ ਮਹੱਤਵ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ| ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਮੁਸਕਰਾਹਟ ਸੇਵਾ ਟਰੱਸਟ ਦੇ ਚੇਅਰਪਰਸਨ ਨੀਰਾ ਅਗਰਵਾਲ ਨੇ ਸਕੂਲ ਦੇ ਯਤਨਾ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਬੀ.ਬੀ.ਐਸ. ਸਕੂਲ, ਕਲਾ ਕੁੰਜ ਸਟੂਡੀਓ ਦੀ ‘ਪਾਣੀ ਬਚਾਓ, ਜੀਵਨ ਬਚਾਓ’ ਮੁਹਿੰਮ ਵਿਚ ਇਕ ਰੋਲ ਮਾਡਲ ਵਜੋਂ ਸਾਹਮਣੇ ਆ ਰਿਹਾ ਹੈ| ਉਨ੍ਹਾਂ ਕਿਹਾ ਕਿ ਜਿਸ ਜਲ ਸੰਭਾਲ ਦੀ ਥੀਮ ਨੂੰ ਲੈ ਕੇ ਕਲਾ ਕੁੰਜ ਸਟੂਡੀਓ ਮੁਹਿੰਮ ਚਲਾ ਰਿਹਾ ਹੈ ਉਸ ਦਿਸ਼ਾ ਵਿਚ ਸਕੂਲ ਪਹਿਲਾਂ ਤੋਂ ਹੀ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਿਹਾ ਹੈ| ਮੁਕਾਬਲੇ ਵਿਚ ਭਾਗ ਲੈਣ ਵਾਲੇ ਬੱਚਿਆਂ ਦੇ ਵੱਖ-ਵੱਖ ਗਰੁੱਪਾਂ ’ਚੋਂ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਤੋਹਫੇ ਦਿੱਤੇ ਗਏ| ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਬੱਚਿਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਜਲ ਸੰਭਾਲ ਨੂੰ ਸਿਰਫ ਇਕ ਮੁਕਾਬਲੇ ਜਾਂ ਮੁਹਿੰਮ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ| ਬੱਚਿਆਂ ਨੂੰ ਇਸ ਨੂੰ ਆਪਣੇ ਰੋਜ਼ਾਨਾ ਜੀਵਨ ਦੀ ਆਦਤ ਬਣਾਉਣਾ ਚਾਹੀਦਾ ਹੈ| ਪ੍ਰੋਗਰਾਮ ਦੌਰਾਨ ਬੱਚਿਆਂ ਦੀ ਰਚਨਾਤਮਿਕਤਾ ਅਤੇ ਜਲ ਸੰਭਾਲ ਨੂੰ ਲੈ ਕੇ ਉਨ੍ਹਾਂ ਦੀ ਸੋਚ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ| ਮੁਕਾਬਲੇ ਨੇ ਇਹ ਸੰਦੇਸ਼ ਦਿੱਤਾ ਕਿ ਪਾਣੀ ਦੀ ਹਰ ਬੂੰਦ ਕੀਮਤੀ ਹੈ ਅਤੇ ਜਲ ਸੰਭਾਲ ਦੀ ਸ਼ੁਰੂਆਤ ਛੋਟੀਆਂ-ਛੋਟੀਆਂ ਆਦਤਾਂ ਨਾਲ ਹੀ ਹੁੰਦੀ ਹੈ|