ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ’ਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
ਮੋਗਾ, 8 ਅਗਸਤ (ਸੁਰਿੰਦਰਪਾਲ ਸਿੰਘ)-ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਡਰੋਲੀ ਭਾਈ ਮੋਗਾ ਵਿਖੇ ਪੰਜਾਬੀ ਸਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੰਜਾਬੀ ਲੋਕ-ਰੰਗਾਂ ਨਾਲ ਮਨਮੋਹਕ ਹੋ ਗਿਆ।
ਜ਼
ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ
ਮਾਤਾ ਦਮੋਦਰੀ ਖ਼ਾਲਸਾ ਕੰਨ੍ਹਿਆਂ ਸਕੂਲ ਡਰੋਲੀ ਭਾਈ ਵਿਖੇ ਤੀਆਂ ਦਾ ਤਿਉਹਾਰ ਮਨਾਉਣ ਸਮੇਂ ਸਕੂਲ ਸਟਾਫ਼ ਤੇ ਵਿਦਿਆਰਥਣਾਂ। ਤਸਵੀਰ : ਹਰਜੀਤ ਸਿੰਘ
09-08-2026
ਮੋਗਾ, 8 ਅਗਸਤ (ਸੁਰਿੰਦਰਪਾਲ ਸਿੰਘ)-ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਡਰੋਲੀ ਭਾਈ ਮੋਗਾ ਵਿਖੇ ਪੰਜਾਬੀ ਸਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੰਜਾਬੀ ਲੋਕ-ਰੰਗਾਂ ਨਾਲ ਮਨਮੋਹਕ ਹੋ ਗਿਆ। ਇਸ ਮੌਕੇ ਵਿਦਿਆਰਥਣਾਂ ਦਾ ਮਹਿੰਦੀ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਸਿਮਰਨ ਕੌਰ ਨੇ ਪਹਿਲਾ ਸਥਾਨ, ਜਸਮੀਨ ਕੌਰ ਨੇ ਦੂਜਾ ਸਥਾਨ ਅਤੇ ਹਰਨੂਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਵਿਦਿਆਰਥਣਾਂ ਨੇ ਰੰਗ-ਬਰੰਗੇ ਪੰਜਾਬੀ ਪਹਿਰਾਵੇ ਪਾ ਕੇ ਗਿੱਧਾ, ਬੋਲੀਆਂ, ਕਿੱਕਲੀ ਅਤੇ ਹੋਰ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ। ਤੀਆਂ ਤੀਜ ਦੇ ਤਿਉਹਾਰ ਮੌਕੇ ਮਿਸ ਤੀਜ ਰਬਲੀਨ ਕੌਰ ਅਤੇ ਮਿਸ ਪੰਜਾਬਣ ਕਮਲਪ੍ਰੀਤ ਕੌਰ ਨੂੰ ਐਲਾਨਿਆ ਗਿਆ। ਤੀਆਂ ਵਰਗੇ ਤਿਉਹਾਰ ਪੰਜਾਬੀ ਸਭਿਆਚਾਰ ਅਤੇ ਵਿਰਸੇ ਨੂੰ ਸੰਭਾਲਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਰਮਨਦੀਪ ਕੌਰ ਭੁੱਲਰ ਨੇ ਵਿਦਿਆਰਥਣਾਂ ਨੂੰ ਤੀਆਂ ਦੇ ਇਤਿਹਾਸਕ ਅਤੇ ਸਭਿਆਚਾਰਕ ਮਹੱਤਵ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਅਜਿਹੇ ਤਿਉਹਾਰ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਅਤੇ ਅਮੀਰ ਵਿਰਾਸਤ ਨਾਲ ਜੋੜਨ ਦਾ ਸਾਧਨ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਆਪਣੀ ਮਾਤ ਭਾਸ਼ਾ, ਸਭਿਆਚਾਰ ਅਤੇ ਰਵਾਇਤਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਧਿਆਪਕਾਵਾਂ ਨੇ ਵੀ ਵਿਦਿਆਰਥਣਾਂ ਨਾਲ ਮਿਲ ਕੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਮਹਿੰਦੀ, ਰਵਾਇਤੀ ਸਜਾਵਟ ਅਤੇ ਪੰਜਾਬੀ ਲੋਕ-ਗੀਤਾਂ ਨੇ ਸਮਾਗਮ ਨੂੰ ਹੋਰ ਵੀ ਮਨਮੋਹਕ ਬਣਾ ਦਿੱਤਾ। ਅੰਤ ਵਿਚ ਪ੍ਰਿੰਸੀਪਲ ਮੈਡਮ ਅਤੇ ਸਮੂਹ ਸਟਾਫ਼ ਨੇ ਵਿਦਿਆਰਥਣਾਂ ਨੂੰ ਤੀਆਂ ਦੀਆਂ ਵਧਾਈਆਂ ਦਿੰਦਿਆਂ ਅਜਿਹੇ ਸਭਿਆਚਾਰਕ ਪ੍ਰੋਗਰਾਮਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ।