10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪੰਥਕ ਗੁਰਦੁਆਰਾ ਸਾਹਿਬ ਵਿਖੇ ਬਰਸੀ ਸੰਬੰਧੀ ਲੰਗਰ ਹਾਲ ਦਾ ਕੰਮ ਜ਼ੋਰਾਂ - ਸ਼ੋਰਾਂ ’ਤੇ

ਕਿਸ਼ਨਪੁਰਾ ਕਲਾਂ 9 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਮਾਲਵਾ ਸਿੱਖ ਇਤਿਹਾਸ ਦੇ ਬਾਨੀ ਸੰਤ ਬਾਬਾ ਵਿਸਾਖਾ ਸਿੰਘ ਜੀ ਦੀ ਆਉਣ ਵਾਲੀ 58ਵੀ ਸਾਲਾਨਾ ਬਰਸੀ ਸਬੰਧੀ ਪੰਥਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ, ਐਨ. ਆਰ.

ਅਜੀਤ ਡੈਸਕ 10-08-2026
ਕਿਸ਼ਨਪੁਰਾ ਕਲਾਂ 9 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਮਾਲਵਾ ਸਿੱਖ ਇਤਿਹਾਸ ਦੇ ਬਾਨੀ ਸੰਤ ਬਾਬਾ ਵਿਸਾਖਾ ਸਿੰਘ ਜੀ ਦੀ ਆਉਣ ਵਾਲੀ 58ਵੀ ਸਾਲਾਨਾ ਬਰਸੀ ਸਬੰਧੀ ਪੰਥਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ, ਐਨ.ਆਰ.ਆਈ. ਵੀਰਾਂ, ਨਗਰ ਨਿਵਾਸੀ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਰਸੀ ਸਮਾਗਮ ਮਨਾਏ ਜਾਂਦੇ ਹਨ। ਇਸੇ ਕੜੀ ਤਹਿਤ 70 ਬਾਈ 70 ਦਾ ਲੰਗਰ ਹਾਲ ਦਾ ਕੰਮ ਪੂਰੇ ਜ਼ੋਰਾਂ ਸ਼ੋਰਾਂ ‘ਤੇ ਚੱਲ ਰਿਹਾ ਹੈ। ਪ੍ਰਧਾਨ ਮਹਿੰਦਰ ਸਿੰਘ ਮਾਨ, ਖ਼ਜ਼ਾਨਚੀ ਇੰਦਰਜੀਤ ਸਿੰਘ ਹੈਪੀ ਅਤੇ ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ ਨੇ ਦੱਸਿਆ ਕਿ ਬਰਸੀ ਸਮਾਗਮਾਂ ਵਿਚ 22 ਦਿਨ ਪਏ ਹਨ ਇਸ ਲਈ ਗੁਰੂ ਘਰ ਦੇ ਅਧੂਰੇ ਪਏ ਕਾਰਜ ਕੁਝ ਦਿਨਾਂ ‘ਚ ਪੂਰੇ ਕੀਤੇ ਜਾਣਗੇ। ਪ੍ਰਬੰਧਕਾਂ ਨੇ ਦੱਸਿਆ ਹੈ ਕਿ ਜੇਕਰ ਕਿਸੇ ਪਰਿਵਾਰ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਾਉਣੇ ਹਨ ਤਾਂ ਉਹ ਪ੍ਰਬੰਧਕ ਕਮੇਟੀ ਨੂੰ ਆ ਕੇ ਮਿਲ ਸਕਦਾ ਹੈ। ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ ਮਾਨ, ਖ਼ਜ਼ਾਨਚੀ ਇੰਦਰਜੀਤ ਸਿੰਘ ਹੈਪੀ, ਪ੍ਰਧਾਨ ਅਜਮੇਰ ਸਿੰਘ ਮਾਨ, ਜਗਤਾਰ ਸਿੰਘ ਸਾਗੂ, ਗੁਰਮੀਤ ਸਿੰਘ ਲਾਡੀ, ਜਸਪ੍ਰੀਤ ਸਿੰਘ ਜੱਸੀ, ਡਾ. ਹਰਮਿੰਦਰ ਸਿੰਘ, ਗੁਰਜੀਤ ਸਿੰਘ ਵੱਡਾ, ਸੁਖਦੀਪ ਸਿੰਘ, ਗੁਰਮੀਤ ਸਿੰਘ ਪਹਿਲਵਾਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜੀ.ਐਮ. ਫੈਮਲੀ ਹਾਲ ਵਿਖੇ ਤੀਆਂ ਦੇ ਤਿਉਹਾਰ ਦੀਆਂ ਲੱਗੀਆਂ ਰੌਣਕਾਂ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਮੋਗਾ ਵਿਖੇ ਬੀ.ਏ. ਭਾਗ ਪਹਿਲਾ ਦੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।