11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਕਿਸਾਨਾਂ ਮਜ਼ਦੂਰਾਂ ਵਲੋਂ ਕਾਰਪੋਰੇਟਾਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਅਹਿਦ

ਨਿਹਾਲ ਸਿੰਘ ਵਾਲਾ, 10 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਸੰਯੁਕਤ ਕਿਸਾਨ ਮੋਰਚਾ ਭਾਰਤ ਅਤੇ ਕੇਂਦਰੀ ਟਰੇਡਰ ਯੂਨੀਅਨ ਦੇ ਸੱਦੇ ‘ਤੇ ਵਲੋਂ ਅਮਰੀਕਾ ਭਾਰਤ ਮੁਕਤ ਵਪਾਰ ਸਮਝੌਤੇ ਸਮੇਤ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿੱਲਾਂ ਅਤੇ ਹੋਰ ਕੈਬਨਿਟ ਫ਼ੈਸਲਿਆਂ ਦੇ ਖ਼ਿਲਾਫ਼ ਅੰਗਰੇਜ਼ੋ ਭਾਰਤ ਛੱਡੋ ਦਿਵਸ ਨੂੰ ਸਮਰਪਿਤ ਕਾਰਪੋਰੇਟਾਂ ਭਾਰਤ ਛੱਡੋ ਦੇ ਰੂਪ ਵਿਚ ਐਸ. ਡੀ.

ਐਸ.ਡੀ.ਐਮ. ਦਫ਼ਤਰ ਨਿਹਾਲ ਸਿੰਘ ਵਾਲਾ ਅੱਗੇ ਧਰਨਾ ਲਗਾ ਕੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। ਤਸਵੀਰ : ਪਲਵਿੰਦਰ ਸਿੰਘ ਟਿਵਾਣਾ 11-08-2026
ਨਿਹਾਲ ਸਿੰਘ ਵਾਲਾ, 10 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਸੰਯੁਕਤ ਕਿਸਾਨ ਮੋਰਚਾ ਭਾਰਤ ਅਤੇ ਕੇਂਦਰੀ ਟਰੇਡਰ ਯੂਨੀਅਨ ਦੇ ਸੱਦੇ ‘ਤੇ ਵਲੋਂ ਅਮਰੀਕਾ ਭਾਰਤ ਮੁਕਤ ਵਪਾਰ ਸਮਝੌਤੇ ਸਮੇਤ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿੱਲਾਂ ਅਤੇ ਹੋਰ ਕੈਬਨਿਟ ਫ਼ੈਸਲਿਆਂ ਦੇ ਖ਼ਿਲਾਫ਼ ਅੰਗਰੇਜ਼ੋ ਭਾਰਤ ਛੱਡੋ ਦਿਵਸ ਨੂੰ ਸਮਰਪਿਤ ਕਾਰਪੋਰੇਟਾਂ ਭਾਰਤ ਛੱਡੋ ਦੇ ਰੂਪ ਵਿਚ ਐਸ.ਡੀ.ਐਮ. ਦਫ਼ਤਰ ਨਿਹਾਲ ਸਿੰਘ ਵਾਲੇ ਮੂਹਰੇ ਧਰਨਾ ਲਗਾਇਆ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਰਨਲ ਸਕੱਤਰ ਬੂਟਾ ਸਿੰਘ ਭਾਗੀਕੇ ਅਤੇ ਕੁੱਲ ਹਿੰਦ ਕਿਸਾਨ ਦੇ ਜਗਜੀਤ ਸਿੰਘ ਧੂੜਕੋਟ ਨੇ ਕਿਹਾ ਕਿ ਕੇਂਦਰ ਦੀ ਮੋਦੀ ਭਾਰਤ ਵਲੋਂ ਅਮਰੀਕਾ ਭਾਰਤ ਮੁਕਤ ਵਪਾਰ ਸਮਝੌਤਾ, ਨਰੇਗਾ ਨੂੰ ਖ਼ਤਮ ਕਰਨ, ਬਿਜਲੀ ਤੇ ਬੀਜ ਸੋਧ ਬਿੱਲ ਲਿਆਉਣ, ਮਜ਼ਦੂਰ ਵਿਰੋਧੀ ਕਿਰਤ ਕੋਡ ਲਾਗੂ ਕਰਨ, ਸਭਨਾਂ ਸਰਕਾਰੀ ਅਦਾਰਿਆਂ ‘ਚ ਨਿੱਜੀਕਰਨ ਤੇ ਪੰਚਾਇਤੀਕਰਨ ਦੀਆਂ ਨੀਤੀਆਂ ਲਾਗੂ ਕਰਨ ਤੇ ਵਰਗੇ ਕਦਮਾਂ ਖ਼ਿਲਾਫ਼ ਵਿਸ਼ਾਲ ਸਾਂਝੇ ਤੇ ਜਾਨ ਹੂਲਵੇਂ ਸੰਘਰਸ਼ਾਂ ਰਾਹੀਂ ਸਾਮਰਾਜ ਵਿਰੋਧੀ ਲੋਕ ਲਹਿਰ ਖੜ੍ਹੀ ਕਰਨ ਦਾ ਸੱਦਾ ਦਿੱਤਾ ਗਿਆ। ਕੁਲਦੀਪ ਕੌਰ ਕੁੱਸਾ ਅਤੇ ਬਲਵੰਤ ਸਿੰਘ ਨੇ ਆਖਿਆ ਕਿ ਦੇਸ਼ ਦੇ ਹਾਕਮਾਂ ਵਲੋਂ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਦੇਸ਼ ਧਰੋਹੀ ਨੀਤੀਆਂ ਨੂੰ ਲਾਗੂ ਕਰਨ ਲਈ ਜਾਤਪਾਤੀ, ਫ਼ਿਰਕੂ ਤੇ ਇਲਾਕਾਈ ਵੰਡੀਆਂ ਪਾਉਣ ਦਾ ਏਜੰਡਾ ਗਿਣ ਮਿਥ ਕੇ ਅੱਗੇ ਵਧਾਇਆ ਜਾ ਰਿਹਾ ਹੈ, ਇਸ ਲਈ ਵੰਡ ਪਾਊ ਹਾਕਮ ਜਮਾਤੀ ਸਿਆਸਤ ਨੂੰ ਮਾਤ ਦੇਣਾ ਅਣ ਸਰਦੀ ਲੋੜ ਹੈ। ਉਨ੍ਹਾਂ ਆਖਿਆ ਕਿ ਦੇਸ਼ ਤੇ ਪੰਜਾਬ ਦੇ ਹਾਕਮਾਂ ਵਲੋਂ ਇੱਥੋਂ ਦੇ ਜਲ, ਜੰਗਲ ਜ਼ਮੀਨਾਂ ਤੇ ਹੋਰ ਅਮੀਰ ਕੁਦਰਤੀ ਸਰੋਤਾਂ ਅਤੇ ਕਿਰਤ ਸ਼ਕਤੀ ਨੂੰ ਸਾਮਰਾਜੀ ਦੇਸ਼ਾਂ ਅਤੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਨਿਆਂ ਦੀ ਅੰਨੀ ਲੁੱਟ ਦਾ ਸਾਧਨ ਬਣਾਉਣ ਵਾਲੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਕਰਦੇ ਲੋਕਾਂ ਦੇ ਜਮਹੂਰੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ ਆਏ ਦਿਨ ਰੋਲਟ ਐਕਟ ਵਰਗੇ ਜਾਬਰ ਕਾਲੇ ਕਾਨੂੰਨ ਘੜੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਅਮਰੀਕਾ ਭਾਰਤ ਮੁਕਤ ਵਪਾਰ ਸਮਝੌਤੇ ਦੇ ਖ਼ਿਲਾਫ਼ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ। ਇਸ ਤੋਂ ਇਲਾਵਾ ਧਰਨੇ ਨੂੰ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਗੁਰਮੁਖ ਸਿੰਘ, ਕੇਵਲ ਸਿੰਘ, ਕਰਮਜੀਤ ਕੌਰ, ਜੰਗੀਰ ਸਿੰਘ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਗੁਰਦਿੱਤ ਸਿੰਘ ਦੀਨਾ ਨੇ ਸੰਬੋਧਨ ਕੀਤਾ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਤਵੰਤ ਸਿੰਘ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਰਾਜਵੀਰ ਸਿੰਘ ਹਾਜ਼ਰ ਸਨ। ਹੁਕਮ ਸਿੰਘ ਰਾਮਾਂ ਨੇ ਇਨਕਲਾਬੀ ਗੀਤ ਪੇਸ਼ ਕੀਤੇ। ਸਟੇਜੀ ਸਕੱਤਰ ਦੀ ਭੂਮਿਕਾ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਰਾਮਾਂ ਨੇ ਨਿਭਾਈ। ਇਸ ਸਮੇਂ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ ਔਰਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਕੋਟ ਈਸੇ ਖਾਂ ’ਚ ਸ੍ਰੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਦੇ ਹਾਲਾਤ ਬਣੇ ਹੋਰ ਬਦਤਰ ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਤਹਿਸੀਲ ਕੰਪਲੈਕਸ ਬਾਘਾ ਪੁਰਾਣਾ ਦੇ ਦਫ਼ਤਰ ਸਾਹਮਣੇ ਲਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।