11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਭਾਈ ਜਤਿੰਦਰਪਾਲ ਸਿੰਘ ਨੂੰ ਸਵਰਨਕਾਰ ਸੰਘ ਅਤੇ ਵਪਾਰ ਮੰਡਲ ਮੋਗਾ ਵਲੋਂ ਕੀਤਾ ਸਨਮਾਨਿਤ

ਮੋਗਾ, 10 ਅਗਸਤ (ਸੁਰਿੰਦਰਪਾਲ ਸਿੰਘ)-ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਕਾਰਜਾਂ ਵਿਚ ਸੇਵਾ ਨਿਭਾਉਣ ਵਾਲੇ ਉੱਘੇ ਸਮਾਜ ਸੇਵੀ ਰਾਗੀ ਜਤਿੰਦਰਪਾਲ ਸਿੰਘ ਪਟਨਾ ਸਾਹਿਬ ਵਾਲਿਆਂ ਨੂੰ ਗੁਰਮਤਿ ਰਾਗੀ ਅਤੇ ਗ੍ਰੰਥੀ ਸਭਾ ਵਲੋਂ ਲਗਾਤਾਰ ਦੂਜੀ ਵਾਰ ਗੁਰਮਤਿ ਰਾਗੀ ਅਤੇ ਗ੍ਰੰਥੀ ਸਭਾ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰਾਗੀ ਜਤਿੰਦਰਪਾਲ ਸਿੰਘ ਪਟਨੇ ਵਾਲਿਆਂ ਦੀਆਂ ਸੇਵਾਵਾਂ ਵੇਖਦੇ ਹੋਏ ਸਵਰਨਕਾਰ ਸੰਘ ਸਰਾਫਾ ਬਾਜ਼ਾਰ ਮੋਗਾ ਦੇ ਪ੍ਰਧਾਨ ਬਲਬੀਰ ਸਿੰਘ ਰਾਮੂਵਾਲੀਆ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸੁਖਚੈਨ ਸਿੰਘ ਰਾਮੂਵਾਲੀਆ ਵਲੋਂ ਭਾਈ ਜਤਿੰਦਰਪਾਲ ਸਿੰਘ ਪਟਨੇ ਵਾਲਿਆਂ ਨੂੰ ਲਗਾਤਾਰ ਦੂਜੀ ਵਾਰ ਸ਼ਹਿਰੀ ਪ੍ਰਧਾਨ ਨਿਯੁਕਤ ਹੋਣ ਤੇ ਸਿਰੋਪਾਉ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 11-08-2026
ਮੋਗਾ, 10 ਅਗਸਤ (ਸੁਰਿੰਦਰਪਾਲ ਸਿੰਘ)-ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਕਾਰਜਾਂ ਵਿਚ ਸੇਵਾ ਨਿਭਾਉਣ ਵਾਲੇ ਉੱਘੇ ਸਮਾਜ ਸੇਵੀ ਰਾਗੀ ਜਤਿੰਦਰਪਾਲ ਸਿੰਘ ਪਟਨਾ ਸਾਹਿਬ ਵਾਲਿਆਂ ਨੂੰ ਗੁਰਮਤਿ ਰਾਗੀ ਅਤੇ ਗ੍ਰੰਥੀ ਸਭਾ ਵਲੋਂ ਲਗਾਤਾਰ ਦੂਜੀ ਵਾਰ ਗੁਰਮਤਿ ਰਾਗੀ ਅਤੇ ਗ੍ਰੰਥੀ ਸਭਾ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰਾਗੀ ਜਤਿੰਦਰਪਾਲ ਸਿੰਘ ਪਟਨੇ ਵਾਲਿਆਂ ਦੀਆਂ ਸੇਵਾਵਾਂ ਵੇਖਦੇ ਹੋਏ ਸਵਰਨਕਾਰ ਸੰਘ ਸਰਾਫਾ ਬਾਜ਼ਾਰ ਮੋਗਾ ਦੇ ਪ੍ਰਧਾਨ ਬਲਬੀਰ ਸਿੰਘ ਰਾਮੂਵਾਲੀਆ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸੁਖਚੈਨ ਸਿੰਘ ਰਾਮੂਵਾਲੀਆ ਵਲੋਂ ਭਾਈ ਜਤਿੰਦਰਪਾਲ ਸਿੰਘ ਪਟਨੇ ਵਾਲਿਆਂ ਨੂੰ ਲਗਾਤਾਰ ਦੂਜੀ ਵਾਰ ਸ਼ਹਿਰੀ ਪ੍ਰਧਾਨ ਨਿਯੁਕਤ ਹੋਣ ਤੇ ਸਿਰੋਪਾਉ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੇ ਨਾਲ ਸਤਿਕਾਰ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਅਤੇ ਸਭਾ ਦੇ ਜਨਰਲ ਸਕੱਤਰ ਭਾਈ ਅਮਰੀਕ ਸਿੰਘ ਧੱਲੇਕੇ, ਸੀ. ਮੈਂਬਰ ਰਾਜ ਸਿੰਘ ਅਤੇ ਭਾਈ ਜਿੰਦਰਪਾਲ ਸਿੰਘ ਨੂੰ ਵੀ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ। ਵਾਰਡ ਨੰਬਰ 18 ਤੋਂ ਕੌਂਸਲਰ ਭਾਰਤ ਭੂਸ਼ਨ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਨਵ- ਨਿਯੁਕਤ ਸ਼ਹਿਰੀ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਪਟਨੇ ਵਾਲਿਆਂ ਨੇ ਕਿਹਾ ਕਿ ਜਥੇਬੰਦੀ ਵਲੋਂ ਉਨ੍ਹਾਂ ‘ਤੇ ਭਰੋਸਾ ਕਰਕੇ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਗੁਰਮਤਿ ਰਾਗੀ ਅਤੇ ਗ੍ਰੰਥੀ ਸਭਾ ਦਾ ਵਲੋਂ ਧਰਮ ਪ੍ਰਚਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਗੁਰੂ ਗੋਬਿੰਦ ਸਿੰਘ ਅਕੈਡਮੀ ਵਲੋਂ ਲਗਾਤਾਰ ਬੱਚਿਆਂ ਨੂੰ ਮੁਫ਼ਤ ਪੱਗਾਂ ਸਿਖਾਉਣ ਦੀ ਸੇਵਾ ਕੀਤੀ ਜਾ ਰਹੀ ਹੈ ਤਾਂ ਜੋ ਬੱਚਿਆਂ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੁੜਿਆਂ ਜਾ ਸਕੇ। ਸ਼ਹਿਰੀ ਪ੍ਰਧਾਨ ਜਤਿੰਦਰਪਾਲ ਸਿੰਘ ਪਟਨੇ ਵਾਲਿਆਂ ਨੇ ਸੰਤ ਬਾਬਾ ਅਜਮੇਰ ਸਿੰਘ ਰੱਬ ਪ੍ਰਬੰਧਕ ਕਮੇਟੀ, ਸਵਰਨਕਾਰ ਸੰਘ ਸਰਾਫਾ ਬਾਜ਼ਾਰ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਬਲਬੀਰ ਸਿੰਘ ਰਾਮੂਵਾਲੀਆ, ਸੁਖਚੈਨ ਸਿੰਘ ਰਾਮੂਵਾਲੀਆ, ਜਸਪਾਲ ਸਿੰਘ ਧੁੰਨਾ ਸ਼ਹਿਰੀ ਪ੍ਰਧਾਨ ਵਪਾਰ ਮੰਡਲ, ਕੌਂਸਲਰ ਭਾਰਤ ਭੂਸ਼ਨ, ਪ੍ਰੇਮ ਸਿੰਘ, ਸਤਿਕਾਰ ਕਮੇਟੀ ਤੋਂ ਬਲਜੀਤ ਸਿੰਘ, ਮਨਜਿੰਦਰ ਸਿੰਘ ਜਿੰਦਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਰੱਥੜੀਆਂ ਦੇ ਸਾਬਕਾ ਵਿਦਿਆਰਥੀ ਦੀ ਪੰਜਾਬ ਪੁਲਿਸ ’ਚ ਕਾਂਸਟੇਬਲ ਵਜੋਂ ਚੋਣ ਅਗਲੀ ਖ਼ਬਰ ਮੋਗਾ ਹਲਕੇ ਦੇ ਪਿੰਡ ਬੁੱਧ ਸਿੰਘ ਵਾਲਾ ਵਿਖੇ ਸੀਨੀਅਰ ਕਾਂਗਰਸੀ ਆਗੂ ਵਿਨੋਦ ਬਾਂਸਲ ਨੇ ਕੀਤੀ ਵਰਕਰਾਂ ਨਾਲ ਮੀਟਿੰਗ 2027...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।