12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪੀ.ਐਸ.ਐਮ.ਐਸ.ਯੂ. ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਅੱਗੇ ਪੰਜਾਬ ਸਰਕਾਰ ਵਿਰੁੱਧ ਕੀਤੀ ਗਈ ਗੇਟ ਰੈਲੀ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਅੱਗੇ ਪੀ. ਐਸ.

ਸੰਤ ਵਿਸਾਖਾ ਸਿੰਘ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਉਂਦੇ ਹੋਏ ਵਿਦਿਆਰਥੀ ਅਤੇ ਸਕੂਲ ਸਟਾਫ ਦੌਰਾਨ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ। ਤਸਵੀਰ: ਅਮੋਲਕ ਸਿੰਘ ਕਲਸੀ ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ਪੂਲ ਪਾਰਟੀ ਸਮੇਂ ਬੱਚਿਆਂ ਨਾਲ ਪ੍ਰਿੰਸੀਪਲ ਕਿਰਨਾਂ ਰਾਣੀ, ਚੇਅਰਮੈਨ ਲਾਭ ਸਿੰਘ ਤੇ ਐਮ. ਡੀ. ਜਗਜੀਤ ਸਿੰਘ। ਤਸਵੀਰ : ਜਗਰੂਪ ਸਿੰਘ ਸਰੋਆ ਡੀ.ਸੀ. ਦਫ਼ਤਰ ਮੋਗਾ ਵਿਖੇ ਮੁਲਾਜ਼ਮ ਗੇਟ ਰੈਲੀ ਕਰ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ। ਤਸਵੀਰ: ਹਰਜੀਤ ਸਿੰਘ 12-08-2026
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਅੱਗੇ ਪੀ.ਐਸ.ਐਮ.ਐਸ.ਯੂ. ਪੰਜਾਬ ਦੇ ਸੱਦੇ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਅੱਗੇ ਪੰਜਾਬ ਸਰਕਾਰ ਵਿਰੁੱਧ ਗੇਟ ਰੈਲੀ ਕੀਤੀ ਗਈ। ਆਗੂਆਂ ਨੇ ਦੱਸਿਆ ਕਿ ਅੱਜ ਦੀ ਗੇਟ ਰੈਲੀ ਪੰਜਾਬ ਸਰਕਾਰ ਵਿਰੁੱਧ ਤਾਂ ਕੀਤੀ ਜਾ ਰਹੀ ਹੈ ਕਿਉਂਕਿ ਮਿਤੀ 7 ਅਗਸਤ ਨੂੰ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਵਲੋਂ ਚੰਡੀਗੜ੍ਹ ਸੈਕਟਰ 39 ਵਿਖੇ 2.50 ਲੱਖ ਮੁਲਾਜ਼ਮਾਂ, ਪੈਨਸ਼ਨਰਾਂ ਦਾ ਇਕੱਠ ਕਰ ਕੇ ਮੰਨੀਆਂ ਹੋਈਆਂ ਮੰਗਾਂ ਨਾ ਲਾਗੂ ਕਰਨ ਕਰ ਕੇ ਮਹਾਂ ਰੈਲੀ ਕੀਤੀ ਗਈ ਸੀ। ਇਸ ਰੈਲੀ ਵਿਚ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਦਾ ਬਹੁਤ ਵੱਡਾ ਇਕੱਠ ਦੇਖ ਕੇ ਪੰਜਾਬ ਦੇ ਵਿੱਤ ਮੰਤਰੀ ਵਲੋਂ ਇਹ ਬਿਆਨ ਦਿੱਤਾ ਗਿਆ ਸੀ ਕਿ ਇਹ ਇਕੱਠ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਦਾ ਨਹੀਂ ਬਲਕਿ ਇਹ ਇਕੱਠ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਦਾ ਇਕੱਠ ਹੈ। ਇਸ ਲਈ ਵਿੱਤ ਮੰਤਰੀ ਵਲੋਂ ਇਸ ਇਕੱਠ ਨੂੰ ਸੂਬਾ ਵਿਰੋਧੀ ਦੱਸਿਆ ਗਿਆ ਸੀ ਜਿਸ ਦੇ ਵਿਰੋਧ ਵਜੋਂ ਪੰਜਾਬ ਬਾਡੀ ਦੇ ਸੱਦੇ ਮੁਤਾਬਿਕ ਇਹ ਗੇਟ ਰੈਲੀਆਂ ਪੰਜਾਬ ਸਰਕਾਰ ਵਿਰੁੱਧ ਕੀਤੀਆਂ ਗਈਆਂ ਹਨ। ਅੱਜ ਦੀ ਇਸ ਗੇਟ ਰੈਲੀ ‘ਚ ਆਗੂਆਂ ਨੇ ਦੱਸਿਆ ਕਿ ਵਿੱਤ ਮੰਤਰੀ ਇਸ ਬਿਆਨ ਦੇ ਵਿਰੋਧ ਵਿਚ ਮਿਤੀ 13 ਅਗਸਤ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡ ਕੁਆਟਰਾਂ ‘ਤੇ ਦਫ਼ਤਰੀ ਕਾਮਿਆਂ ਵਲੋਂ ਸਾਂਝੇ ਮੰਚ ਦੀ ਸਹਾਇਤਾ ਨਾਲ ਵਿੱਤ ਮੰਤਰੀ ਦੇ ਪੁਤਲੇ ਫੂਕੇ ਜਾਣਗੇ ਤੇ ਜੇਕਰ 15 ਅਗਸਤ ਤੱਕ ਪੰਜਾਬ ਸਰਕਾਰ ਵਲੋਂ ਮਾਣਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਡੀ.ਏ. ਦੀ ਅਦਾਇਗੀ ਨਾ ਕੀਤੀ ਗਈ ਤਾਂ 17-18 ਅਗਸਤ ਨੂੰ ਪੈਨ ਡਾਊਨ, ਕੰਪਿਊਟਰ ਬੰਦ ਕਰ ਕੇ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ ਦਾ ਕੰਮ ਬੰਦ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਅੱਜ ਦੀ ਰੈਲੀ ਵਿਚ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਸੰਦੀਪ ਕੁਮਾਰ, ਜ਼ਿਲ੍ਹਾ ਪ੍ਰਧਾਨ ਡੀ.ਸੀ. ਦਫ਼ਤਰ ਦਲਬੀਰ ਸਿੰਘ, ਕੁਲਦੀਪ ਸਿੰਘ ਘਾਲੀ, ਗੁਰਜੀਤ ਧਾਲੀਵਾਲ ਡੀ.ਸੀ. ਦਫ਼ਤਰ, ਰਾਜਦੀਪ ਜੈਦਕਾ ਸੀਨੀਅਰ ਮੀਤ ਪ੍ਰਧਾਨ ਬਲਤੇਜ ਸਿੰਘ, ਗੁਣਵੀਰ ਸਿੰਘ, ਅੰਮ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ ਵਾਟਰ ਸਪਲਾਈ, ਜਗਰਾਜ ਸਿੰਘ ਜਲਾਲਾਬਾਦੀ, ਰੂਪ ਸਿੰਘ, ਕਮਲਦੀਪ ਸਿੰਘ, ਸੁਰੇਸ਼ ਕੁਮਾਰ, ਤਨੀਸ਼ਾ, ਗੁਰਪ੍ਰੀਤ ਕੌਰ, ਅਨਮੋਲ ਰੋਜ਼ਗਾਰ ਦਫ਼ਤਰ, ਕਰਨਵੀਰ ਸਿੰਘ ਸੁਪਰਡੈਂਟ, ਹਰਦੀਪ ਮੱਕੜ, ਅਮਨਪ੍ਰੀਤ ਕੌਰ, ਸੋਰਵ ਅਰੋੜਾ ਤੋਂ ਇਲਾਵਾ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਇੱਜ਼ਤਵਾਲਾ ਵਿਖੇ ਅੱਖਾਂ ਦਾ ਵਿਸ਼ੇਸ਼ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਵਾਰਡ ਨੰਬਰ ਚਾਰ ਨੂੰ ਨਮੂਨੇ ਦਾ ਵਾਰਡ ਬਣਾਇਆ ਜਾਵੇਗਾ-ਕੌਂਸਲਰ ਕੁਲਵਿੰਦਰ ਕੌਰ ਸਚਦੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।