12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸੁਖਬੀਰ ਸਿੰਘ ਬਾਦਲ ਵਲੋਂ ਰਾਜਵੰਤ ਸਿੰਘ ਮਾਹਲਾ ਨੂੰ ਕੌਮੀ ਮੀਤ ਪ੍ਰਧਾਨ ਬਣਾਉਣ ’ਤੇ ਸੰਜੀਤ ਸਿੰਘ ਸਨੀ ਗਿੱਲ ਨੇ ਦਿੱਤੀ ਮੁਬਾਰਕਬਾਦ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆ ਰਹੀਆਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੁਣੇ ਹੁਣੇ ਕੀਤੀਆਂ ਨਵੀਆਂ ਨਿਯੁਕਤੀਆਂ ਵਿਚ ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਾਜਵੰਤ ਸਿੰਘ ਮਾਹਲਾ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕਰਨ ‘ਤੇ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਾਜਵੰਤ ਸਿੰਘ ਮਾਹਲਾ ਪਾਰਟੀ ਦੇ ਇਕ ਨਿਧੜਕ ਆਗੂਆਂ ਵਿਚ ਆਉਂਦੇ ਹਨ ਅਤੇ ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕੀਤਾ ਅਤੇ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਸਦਕਾ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਵੱਡੀ ਜ਼ੁੰਮੇਵਾਰੀ ਸੌਂਪੀ ਹੈ ਅਤੇ ਹੁਣ ਉਨ੍ਹਾਂ ਨੂੰ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਬਣਾਉਣ ‘ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ ਸਾਲ 2027 ਦੀਆਂ ਚੋਣਾਂ ਲਈ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ ਅਤੇ ਸੂਬੇ ਦੇ ਲੋਕਾਂ ਦਾ ਆਪਣੀ ਖੇਤਰੀ ਪਾਰਟੀ ਵਿਚ ਵਿਸ਼ਵਾਸ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਇਆ ਹੈ ਅਤੇ ਲੋਕ ਹੁਣ ਆਪਣੀ ਖੇਤਰੀ ਪਾਰਟੀ ਦੀ ਸਰਕਾਰ ਲਿਆਉਣਗੇ ਅਤੇ ਸੂਬੇ ਨੂੰ ਮੁੜ ਤੋਂ ਵਿਕਾਸ ਦਾ ਸੂਬਾ ਬਣਾਇਆ ਜਾਵੇਗਾ।

ਸੰਜੀਤ ਸਿੰਘ ਸਨੀ ਗਿੱਲ ਅਤੇ ਰਾਜਵੰਤ ਸਿੰਘ ਮਾਹਲਾ। 12-08-2026
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆ ਰਹੀਆਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੁਣੇ ਹੁਣੇ ਕੀਤੀਆਂ ਨਵੀਆਂ ਨਿਯੁਕਤੀਆਂ ਵਿਚ ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਾਜਵੰਤ ਸਿੰਘ ਮਾਹਲਾ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕਰਨ ‘ਤੇ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਾਜਵੰਤ ਸਿੰਘ ਮਾਹਲਾ ਪਾਰਟੀ ਦੇ ਇਕ ਨਿਧੜਕ ਆਗੂਆਂ ਵਿਚ ਆਉਂਦੇ ਹਨ ਅਤੇ ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕੀਤਾ ਅਤੇ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਸਦਕਾ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਵੱਡੀ ਜ਼ੁੰਮੇਵਾਰੀ ਸੌਂਪੀ ਹੈ ਅਤੇ ਹੁਣ ਉਨ੍ਹਾਂ ਨੂੰ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਬਣਾਉਣ ‘ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ ਸਾਲ 2027 ਦੀਆਂ ਚੋਣਾਂ ਲਈ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ ਅਤੇ ਸੂਬੇ ਦੇ ਲੋਕਾਂ ਦਾ ਆਪਣੀ ਖੇਤਰੀ ਪਾਰਟੀ ਵਿਚ ਵਿਸ਼ਵਾਸ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਇਆ ਹੈ ਅਤੇ ਲੋਕ ਹੁਣ ਆਪਣੀ ਖੇਤਰੀ ਪਾਰਟੀ ਦੀ ਸਰਕਾਰ ਲਿਆਉਣਗੇ ਅਤੇ ਸੂਬੇ ਨੂੰ ਮੁੜ ਤੋਂ ਵਿਕਾਸ ਦਾ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਜਿੱਥੇ ਇਕ ਵਾਰ ਰਾਜਵੰਤ ਸਿੰਘ ਮਾਹਲਾ ਨੂੰ ਵੱਡੀ ਨਿਯੁਕਤੀ ਲਈ ਮੁਬਾਰਕਬਾਦ ਦਿੱਤੀ ਉੱਥੇ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਦੀ ਪਾਰਖੂ ਅੱਖ ਨੇ ਰਾਜਵੰਤ ਸਿੰਘ ਮਾਹਲਾ ਦੀ ਯੋਗ ਨਿਯੁਕਤੀ ਕੀਤੀ।
ਪਿਛਲੀ ਖ਼ਬਰ ਜਥੇਦਾਰ ਮਾਹਲਾ ਨੇ ਨਵ ਨਿਯੁਕਤ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਨੂੰ ਦਿੱਤੀ ਵਧਾਈ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਵਲੋਂ ਐਸ.ਐਮ.ਓ. ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।