14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕਿੰਗਜ਼ ਵੇਅ ਗਲੋਬਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ *ਪੰਜਾਬੀ ਪਹਿਰਾਵੇ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਨੇ ਬੰਨ੍ਹਿਆ ਰੰਗ

ਮੋਗਾ, 13 ਅਗਸਤ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਜ਼ਿਲ੍ਹਾ ਪੁਲਿਸ ਮੋਗਾ ਦੇ ਸਾਂਝ ਕੇਂਦਰ ਵਲੋਂ ਕਾਲਜ ਵਿਚ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਰਾਸ਼ਟਰੀ ਏਕਤਾ ਸਬੰਧੀ ਸੈਮੀਨਾਰ ਕਰਵਾਇਆ। ਇਸ ਸੈਮੀਨਾਰ ਦੀ ਸ਼ੁਰੂਆਤ ਪ੍ਰਿੰਸੀਪਲ ਡਾ.

ਕਿੰਗਜ਼ ਵੇ ਗਲੋਬਲ ਸਕੂਲ ਵਿਚ ਤੀਆਂ ਦਾ ਤਿਉਹਾਰ ਮਨਾਉਣ ਦਾ ਦ੍ਰਿਸ਼। 14-08-2026
ਮੋਗਾ, 13 ਅਗਸਤ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਜ਼ਿਲ੍ਹਾ ਪੁਲਿਸ ਮੋਗਾ ਦੇ ਸਾਂਝ ਕੇਂਦਰ ਵਲੋਂ ਕਾਲਜ ਵਿਚ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਰਾਸ਼ਟਰੀ ਏਕਤਾ ਸਬੰਧੀ ਸੈਮੀਨਾਰ ਕਰਵਾਇਆ। ਇਸ ਸੈਮੀਨਾਰ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਸਵਾਗਤੀ ਭਾਸ਼ਣ ਨਾਲ ਕੀਤੀ। ਉਨ੍ਹਾਂ ਨੇ ਕਿਹਾ ਰਾਸ਼ਟਰੀ ਏਕਤਾ ਤੋਂ ਭਾਵ ਕੌਮੀ ਸ਼ਕਤੀ ਹੈ, ਜੋ ਜਾਤ, ਧਰਮ, ਪ੍ਰਾਂਤਾਂ ਬੋਲੀ ਦੀ ਵੱਖਰਤਾ ਦੇ ਬਾਵਜੂਦ ਸਾਨੂੰ ਇਸ ਗੱਲ ਦਾ ਅਹਿਸਾਸ ਕਰਵਾਉਂਦੀ ਹੈ ਕਿ ਅਸੀਂ ਇਕ ਗੁਲਦਸਤੇ ਵਿਚ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਵਾਂਗ ਹਾਂ। ਅਸੀਂ ਪੰਜਾਬੀ ਗੁਰੂ ਪੀਰ ਫਕੀਰਾਂ ਦੀਆਂ ਸਿੱਖਿਆਵਾਂ ‘ਤੇ ਚੱਲਦੇ ਹੋਏ ਆਪੋ ਆਪਣੇ ਧਰਮਾਂ ਵਿਚ ਪ੍ਰਪੱਕ ਹੋਣ ਦੇ ਨਾਲ-ਨਾਲ ਉਨ੍ਹਾਂ ਦੀ ਸਿੱਖਿਆ ‘ਤੇ ਚੱਲਦੇ ਆਪਣੇ ਦੇਸ਼ ਤੋਂ ਆਪਾ ਵਾਰਨ ਤੋਂ ਗੁਰੇਜ਼ ਨਹੀਂ ਕਰਦੇ। ਪ੍ਰੋ. ਬਲਵਿੰਦਰ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਏਕਤਾ ਸਮਾਜ ਵਿਚੋਂ ਸ਼ੁਰੂ ਹੁੰਦੀ ਹੈ ਅਤੇ ਸਾਨੂੰ ਸਭ ਨੂੰ ਰਲ ਮਿਲ ਕੇ ਸਾਂਝੀਵਾਲਤਾ ਦਾ ਸੁਨੇਹਾ ਦੇਣਾ ਚਾਹੀਦਾ ਹੈ। ਡਾ.ਸੁਰਜੀਤ ਸਿੰਘ ਦੌਧਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਵਿਚਾਰ ਸਾਂਝੇ ਕਰਦੇ ਦੱਸਿਆ ਕਿ ਜਾਤ ਪਾਤ ਧਰਮ ਅਤੇ ਆਰਥਿਕ ਹਾਲਾਤਾਂ ਤੋਂ ਉੱਪਰ ਉੱਠ ਕੇ ਜ਼ਿੰਦਗੀ ਦੇ ਵਿਚ ਅੱਗੇ ਵਧਣਾ ਚਾਹੀਦਾ ਹੈ। ਮਾਪਿਆਂ ਅਤੇ ਅਧਿਆਪਕਾਂ ਦੀ ਪ੍ਰੇਰਨਾ ਨਾਲ ਉੱਚੇ ਮੁਕਾਮ ਹਾਸਲ ਕੀਤੇ ਜਾ ਸਕਦੇ ਹਨ। ਡਾ. ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਸੰਬੋਧਨ ਕਰਦੇ ਹੋਏ ਦੱਸਿਆ ਕਿ ਜ਼ਿੰਦਗੀ ਵਿਚ ਆਈਆਂ ਚੁਨੌਤੀਆਂ ਦਾ ਸਾਹਮਣਾ ਕਰਦੇ ਹੋਏ ਸਾਨੂੰ ਅੱਗੇ ਵਧਦੇ ਹੋਏ ਆਪਣੀ ਮੰਜ਼ਿਲ ਹਾਸਲ ਕਰਨੀ ਚਾਹੀਦੀ ਹੈ। ਐਸ. ਆਈ. ਗੁਰਭੇਜ ਸਿੰਘ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਮੋਗਾ ਨੇ ਪੰਜਾਬ ਪੁਲਿਸ ਵਲੋਂ ਜਾਰੀ ਸੇਫ਼ ਪੰਜਾਬ ਐਪ ਹੈਲਪ ਲਾਈਨ ਨੰਬਰ ਬਾਰੇ ਜਾਣਕਾਰੀ ਦਿੱਤੀ ਗਈ। ਇਸ ਨੰਬਰ ਤੇ ਨਸ਼ਾ ਵੇਚਣ ਵਾਲੇ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਸੋਸ਼ਲ ਮੀਡੀਆ, ਸਾਈਬਰ ਕ੍ਰਾਈਮ ਅਤੇ ਆਪਣੇ ਵੀਜ਼ੇ ਸੰਬੰਧੀ ਕੇਸ ਲਾਇਸੈਂਸ ਸ਼ੁਦਾ ਟਰੈਵਲ ਏਜੰਟਾਂ ਤੋਂ ਲਗਵਾਉਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਸਾਈਬਰ ਕ੍ਰਾਈਮ ਦੇ ਹੈਲਪ ਲਾਈਨ ਨੰਬਰ 1930 ਬਾਰੇ ਦੱਸਿਆ ਗਿਆ ਅਤੇ ਟਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਸਾਂਝ ਕੇਂਦਰ ਤੋਂ ਮਿਲਣ ਵਾਲੀਆਂ ਸੁਵਿਧਾਵਾਂ ਅਤੇ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਡਾ. ਗੁਰਪਾਲ ਸਿੰਘ ਸੰਧੂ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ ਵਿਖੇ ਚੱਲ ਰਹੇ ਇਕੋਤਰੀ ਸਮਾਗਮ ਸੰਬੰਧੀ ਮੱਸਿਆ ਦੇ ਦਿਹਾੜੇ ’ਤੇ ਸ੍ਰੀ ਅਖੰਡ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਮੰਦਭਾਗੀ ਘਟਨਾ - ਪ੍ਰਧਾਨ ਭੁੱਲਰ * ਪ੍ਰਧਾਨ ਭੁੱਲਰ ਅਤੇ ਗਿੱਲ ਨੇ ਕੀਤੀ ਸਖ਼ਤ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।