14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

23 ਨੂੰ ਮੁੱਖ ਮੰਤਰੀ ਦੇ ਪਿੰਡ ਸਤੌਜ ਹੋਣ ਵਾਲੀ ਵਿਸ਼ਾਲ ਰੈਲੀ ਲਈ ਤਿਆਰੀ ਮੀਟਿੰਗ

ਧਰਮਕੋਟ, 13 ਅਗਸਤ (ਪਰਮਜੀਤ ਸਿੰਘ)-ਮੋਗਾ ਜ਼ਿਲ੍ਹੇ ਦੀਆਂ ਅਧਿਆਪਕ ਜਥੇਬੰਦੀਆਂ ਬੀ. ਐਂਡ.

*ਪੁਰਾਣੀ ਪੈਨਸ਼ਨ ਬਹਾਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ- ਪ੍ਰਗਟਜੀਤ, ਜੱਜਪਾਲ ਯੂਨੀਕ ਸਕੂਲ ਸਮਾਲਸਰ ਵਿਖੇ ਜ਼ੋਨ ਪੱਧਰੀ ਟੇਬਲ ਟੈਨਿਸ ਮੁਕਾਬਲੇ ਕਰਵਾਏ 14-08-2026
ਧਰਮਕੋਟ, 13 ਅਗਸਤ (ਪਰਮਜੀਤ ਸਿੰਘ)-ਮੋਗਾ ਜ਼ਿਲ੍ਹੇ ਦੀਆਂ ਅਧਿਆਪਕ ਜਥੇਬੰਦੀਆਂ ਬੀ.ਐਂਡ. ਅਧਿਆਪਕ ਫ਼ਰੰਟ ਪੰਜਾਬ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਪੰਜਾਬ ਦੇ ਆਗੂਆਂ ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਜੱਜਪਾਲ ਸਿੰਘ ਬਾਜੇ ਕੇ ਦੀ ਅਗਵਾਈ ਹੇਠ ਧਰਮਕੋਟ ਵਿਖੇ 23 ਅਗਸਤ ਨੂੰ ਮੁੱਖ ਮੰਤਰੀ ਦੇ ਪਿੰਡ ਸਤੌਜ ਵਿਖੇ ਹੋ ਰਹੀ ਵਿਸ਼ਾਲ ਰੈਲੀ ਲਈ ਤਿਆਰੀ ਮੀਟਿੰਗ ਅੱਜ ਧਰਮਕੋਟ ਵਿਖੇ ਹੋਈ ਮੀਟਿੰਗ ਵਿਚ ਸਮੂਹ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ 23 ਅਗਸਤ ਨੂੰ ਮੁੱਖ ਮੰਤਰੀ ਦੇ ਪਿੰਡ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋ ਕੇ ਆਪਣੀ ਏਕਤਾ ਅਤੇ ਸੰਘਰਸ਼ ਦਾ ਪ੍ਰਗਟਾਵਾ ਕਰਨ। ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ। ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਕੇਂਦਰੀ ਤਨਖ਼ਾਹ ਸਕੇਲ ਰੱਦ ਕਰਕੇ ਪੰਜਾਬ ਦੇ ਤਨਖ਼ਾਹ ਸਕੇਲ ਲਾਗੂ ਕਰਾਉਣਾ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪੇਂਡੂ ਅਤੇ ਬਾਰਡਰ ਏਰੀਆ ਭੱਤਾ ਸਮੇਤ ਬੰਦ ਕੀਤੇ ਗਏ ਭੱਤੇ ਬਹਾਲ ਕਰਨ, ਖਾਲੀ ਅਸਾਮੀਆਂ ਭਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਸਿੱਖਿਆ ਵਿਭਾਗ ਦੀਆਂ ਲੰਬਿਤ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਲੋੜ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਇਸ ਲਈ 23 ਅਗਸਤ ਨੂੰ ਮੁੱਖ ਮੰਤਰੀ ਦੇ ਪਿੰਡ ਰੈਲੀ ਸਰਕਾਰ ਨੂੰ ਮੁਲਾਜ਼ਮਾਂ ਦੀ ਏਕਤਾ ਅਤੇ ਸੰਘਰਸ਼ ਦਾ ਸਪਸ਼ਟ ਸੰਦੇਸ਼ ਦੇਵੇਗੀ। ਯੂਨੀਅਨ ਨੇ ਆਪਣੇ ਸਮੂਹ ਜ਼ਿਲ੍ਹਾ, ਬਲਾਕ ਅਤੇ ਸਕੂਲ ਇਕਾਈਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਸਾਥੀਆਂ ਸਮੇਤ ਸਤੋਜ ਪੁੱਜਣ ਅਤੇ ਰੈਲੀ ਨੂੰ ਕਾਮਯਾਬ ਬਣਾਉਣ। ਇਸ ਮੌਕੇ ਪਵਨਦੀਪ ਸਿੰਘ, ਗੁਰਮੇਲ ਸਿੰਘ, ਅਵਤਾਰ ਸਿੰਘ ਬਲਦੇਵ ਸਿੰਘ ਗੁਰਿੰਦਰਜੀਤ ਸਿੰਘ,ਹੈਰੀ ਸੰਧੂ, ਸਾਜਨ, ਆਰੀਸ਼, ਪੰਕਜ ਸੇਤੀਆ, ਮਨਪ੍ਰੀਤ ਸਿੰਘ, ਸੰਜੂ, ਭੀਮ, ਹਿਨਾ ਰਾਣੀ, ਗੁਰਪ੍ਰੀਤ ਕੌਰ, ਗੁਰਵਿੰਦਰ ਸਿੰਘ ਸ਼ਾਦੀ ਵਾਲ, ਪੰਕਜ ਕੁਮਾਰ, ਹਰਸ਼ ਕੁਮਾਰ ਸਤਪਾਲ ਸਿੰਘ, ਅਮਰੀਕ ਸਿੰਘ ਕਮਲਜੀਤ ਕੌਰ, ਹਰਦੀਪ ਕੌਰ, ਸਿਮਰਜੀਤ ਕੌਰ, ਸੁਨੀਤਾ ਰਾਣੀ, ਸੁਖਪਾਲ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦੂਜ ਦੇ ਮੌਕੇ ’ਤੇ ਲਾਲ ਦੁਆਰਾ ਮੰਦਰ ਵਿਖੇ ਅੱਜ ਹੋਵੇਗਾ ਸੰਕੀਰਤਨ-ਰਜਿੰਦਰ ਬਧਵਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸਕੂਲ ਡਰੋਲ... ਅਗਲੀ ਖ਼ਬਰ ਅਜੀਤਵਾਲ ਕਾਲਜ ’ਚ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।