14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪਾਥਵੇਅਜ਼ ਗਲੋਬਲ ਸਕੂਲ ਨੇ 29ਵੀਂਆਂ ਜ਼ੋਨ ਖੇਡਾਂ ਅੰਡਰ-17 ਕ੍ਰਿਕਟ ‘ਚ ਜਿੱਤਿਆ ਗੋਲਡ ਮੈਡਲ

ਕੋਟ ਈਸੇ ਖਾਂ, 13 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਦੇ ਮੁੰਡਿਆਂ ਨੇ ਜ਼ੋਨ ਖੇਡਾਂ 2026 ਵਿਚ ਗੋਲਡ ਮੈਡਲ ਜਿੱਤ ਕੇ ਇਲਾਕੇ ਵਿਚ ਪਾਥਵੇਅਜ਼ ਦਾ ਨਾਮ ਰੌਸ਼ਨ ਕੀਤਾ। ਇਹ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਲੋਟੀ ਵਿਖੇ ਹੋਈਆਂ।

ਬਲੂਮਿੰਗ ਬਡਜ਼ ਸਕੂਲ ਵਿਚ ਕਰਵਾਏ ਇੰਟਰ ਹਾਊਸ ਮੈਥ ਓਲੰਪਿਆਡ ਦੀ ਝਲਕ। ਅਜੀਤ ਤਸਵੀਰ 14-08-2026
ਕੋਟ ਈਸੇ ਖਾਂ, 13 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਦੇ ਮੁੰਡਿਆਂ ਨੇ ਜ਼ੋਨ ਖੇਡਾਂ 2026 ਵਿਚ ਗੋਲਡ ਮੈਡਲ ਜਿੱਤ ਕੇ ਇਲਾਕੇ ਵਿਚ ਪਾਥਵੇਅਜ਼ ਦਾ ਨਾਮ ਰੌਸ਼ਨ ਕੀਤਾ। ਇਹ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਲੋਟੀ ਵਿਖੇ ਹੋਈਆਂ। ਇਨ੍ਹਾਂ ਖੇਡਾਂ ਵਿਚ ਹੋਰਨਾ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਵੀ ਭਾਗ ਲਿਆ। ਪਾਥਵੇਅਜ਼ ਨੇ ਜੋਨ ਖੇਡਾਂ ਵਿਚ ਗੋਲਡ ਮੈਡਲ ਜਿੱਤ ਕੇ ਜ਼ਿਲ੍ਹਾ ਲੈਵਲ ਖੇਡਾਂ ਲਈ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਪ੍ਰਿੰਸੀਪਲ ਅਸ਼ੀਸ਼ ਡੇਗਵੇਕਰ ਅਤੇ ਵਾਇਸ ਪ੍ਰਿੰਸੀਪਲ ਮਾਲਵਿਕਾ ਡੇਗਵੇਕਰ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਜਿੱਤ ਪ੍ਰਾਪਤ ਕਰਨ ‘ਤੇ ਵਧਾਈਆਂ ਦਿੱਤੀਆਂ ਅਤੇ ਇਸ ਜਿੱਤ ਦਾ ਸਿਹਰਾ ਕੋਚ ਮਨਦੀਪ ਸਿੰਘ, ਐਚ.ਓ.ਡੀ. ਫਿਜ਼ੀਕਲ ਐਜੂਕੇਸ਼ਨ ਡਿਪਾਰਟਮੈਂਟ ਰਾਜਵੀਰ ਸਿੰਘ ਤੇ ਬੱਚਿਆਂ ਦੀ ਸਖ਼ਤ ਮਿਹਨਤ ਦੇ ਸਿਰ ਕੀਤਾ। ਇਸ ਮੌਕੇ ਸਕੂਲ ਕਮੇਟੀ ਚੇਅਰਮੈਨ ਸੁਰਜੀਤ ਸਿੰਘ ਸਿੱਧੂ, ਪ੍ਰੈਜ਼ੀਡੈਂਟ ਡਾ. ਅਨਿਲਜੀਤ ਕੰਬੋਜ, ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ, ਡਾ. ਚਾਹਤ ਕੰਬੋਜ, ਸਤਨਾਮ ਸਿੰਘ ਸੌਂਦ, ਗੁਰਪ੍ਰੀਤ ਸਿੰਘ ਸਿੱਧੂ ਸਾਬਕਾ ਕੌਂਸਲਰ, ਜੋਗਿੰਦਰ ਸਿੰਘ ਸਾਬਕਾ ਸਰਪੰਚ, ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਨੇ ਇਸ ਸ਼ਾਨਦਾਰ ਜਿੱਤ ਦੀ ਵਧਾਈ ਦਿੰਦਿਆਂ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ।
ਪਿਛਲੀ ਖ਼ਬਰ ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ ਵਿਖੇ ਚੱਲ ਰਹੇ ਇਕੋਤਰੀ ਸਮਾਗਮ ਸੰਬੰਧੀ ਮੱਸਿਆ ਦੇ ਦਿਹਾੜੇ ’ਤੇ ਸ੍ਰੀ ਅਖੰਡ... ਅਗਲੀ ਖ਼ਬਰ ਕਿਸ਼ਨਪੁਰਾ ਕਲਾਂ ’ਚ ਕਿਸਾਨ ਗੋਸ਼ਟੀ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।