14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕਿਰਤੀ ਕਿਸਾਨ ਯੂਨੀਅਨ ਨੇ ਪਿੰਡ ਚੂਹੜਚੱਕ ਕਮੇਟੀ ਦੀ ਚੋਣ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਮੋਗਾ ਦੇ ਬਲਾਕ ਮੋਗਾ-2 ਦੇ ਪਿੰਡ ਚੂਹੜਚੱਕ ਵਿਚ ਪਿੰਡ ਇਕਾਈ ਦੀ ਚੋਣ ਕੀਤੀ ਗਈ। ਇਸ ਮੌਕੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਅਤੇ ਜ਼ਿਲ੍ਹਾ ਸਕੱਤਰ ਕੁਲਜੀਤ ਸਿੰਘ ਪੰਡੋਰੀ ਨੇ ਵਿਸ਼ੇਸ਼ ਸ਼ਿਰਕਤ ਕੀਤੀ।

ਅਜੀਤ ਡੈਸਕ 14-08-2026
ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਮੋਗਾ ਦੇ ਬਲਾਕ ਮੋਗਾ-2 ਦੇ ਪਿੰਡ ਚੂਹੜਚੱਕ ਵਿਚ ਪਿੰਡ ਇਕਾਈ ਦੀ ਚੋਣ ਕੀਤੀ ਗਈ। ਇਸ ਮੌਕੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਅਤੇ ਜ਼ਿਲ੍ਹਾ ਸਕੱਤਰ ਕੁਲਜੀਤ ਸਿੰਘ ਪੰਡੋਰੀ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਇਹ ਚੋਣ ਬਲਾਕ ਪ੍ਰਧਾਨ ਮੁਖ਼ਤਿਆਰ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਵਿਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਸਕੱਤਰ ਗੁਰਜਿੰਦਰ ਸਿੰਘ ਘੱਲ ਕਲਾਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾਉਣ ਲਈ ਪਿੰਡ-ਪਿੰਡ ਲਾਮਬੰਦੀ ਕੀਤੀ ਜਾ ਰਹੀ ਹੈ, ਜੋ ਕਿ ਮੌਜੂਦਾ ਸਮੇਂ ਪੰਜਾਬ ਵਿਚ ਖੇਤੀਬਾੜੀ ਅਤੇ ਵਾਤਾਵਰਨ ਬਹੁਤ ਵੱਡਾ ਮਸਲਾ ਬਣੇ ਹੋਏ ਹਨ। ਹਰੇ ਇਨਕਲਾਬ ਦੇ ਅਖੌਤੀ ਖੇਤੀ ਮਾਡਲ ਅਤੇ ਅੰਨ੍ਹੇਵਾਹ ਬੇਤਰਤੀਬੇ ਸਨਅਤੀਕਰਨ, ਸ਼ਹਿਰੀਕਰਨ ਦੇ ਕਾਰਨ ਪੰਜਾਬ ਵਿਚ ਧਰਤੀ ਹੇਠਲਾ ਪਾਣੀ ਬਹੁਤ ਡੂੰਘਾ ਚਲਾ ਗਿਆ ਅਤੇ ਦਰਿਆਵਾਂ ਦਾ ਪਾਣੀ ਪ੍ਰਦੂਸ਼ਿਤ ਹੋ ਗਿਆ ਅਤੇ ਇਸੇ ਤਰ੍ਹਾਂ ਜੋ ਪਿਛਲੇ ਸਮੇਂ ਦੌਰਾਨ ਕੇਂਦਰ ਸਰਕਾਰ ਵਲੋਂ ਗ਼ੈਰ ਸੰਵਿਧਾਨਿਕ ਤਰੀਕਿਆਂ ਦੇ ਰਾਹੀਂ ਪੰਜਾਬ ਦੇ ਦਰਿਆਈ ਪਾਣੀ ਦਾ ਵੱਡਾ ਹਿੱਸਾ ਰਾਜਸਥਾਨ ਸਮੇਤ ਹੋਰ ਸੂਬਿਆਂ ਨੂੰ ਦੇ ਦਿੱਤਾ ਗਿਆ ਜਿਸ ਕਾਰਨ ਅੱਜ ਪੰਜਾਬ ਵਿਚ ਜਿੱਥੇ ਦਰਿਆਈ ਪਾਣੀ ਦੀ ਵੱਡੀ ਘਾਟ ਹੈ ਉੱਥੇ ਮੌਜੂਦਾ ਨਹਿਰੀ ਢਾਂਚੇ ਦੇ ਤਹਿਸ ਨਹਿਸ ਹੋਣ ਕਾਰਨ ਪੂਰੇ ਪਾਣੀ ਦੀ ਵਰਤੋਂ ਵੀ ਨਹੀਂ ਹੋ ਰਹੀ ਅਤੇ ਇਸੇ ਤਰ੍ਹਾਂ ਹਰੀ ਕ੍ਰਾਂਤੀ ਦੇ ਮਾਡਲ ਦੇ ਕਾਰਨ ਕਿਸਾਨਾਂ ਸਿਰ ਬੇਥਾਹ ਕਰਜ਼ਾ ਵੀ ਚੜ੍ਹਿਆ ਹੋਇਆ ਹੈ ਜਿਸ ਕਾਰਨ ਖ਼ੁਦਕੁਸ਼ੀਆਂ ਵੱਧ ਰਹੀਆਂ ਹਨ। ਇਸ ਦੇ ਨਾਲ ਹੀ ਪੰਜਾਬ ਦੀ ਖੇਤੀ ਉਪਜ ਨੂੰ ਯੂਰਪ ਅਤੇ ਮੱਧ ਏਸ਼ੀਆ ਦੇ ਦੇਸ਼ਾਂ ਤੱਕ ਪਹੁੰਚਾਉਣ ਲਈ ਜ਼ਰੂਰੀ ਹੈ ਕਿ ਵਾਹਗਾ ਅਤੇ ਹੁਸੈਨੀਵਾਲਾ ਬਾਰਡਰ ਰਾਹੀਂ ਪਾਕਿਸਤਾਨ ਦੇ ਰਸਤੇ ਵਪਾਰ ਖੋਲ੍ਹਿਆ ਜਾਵੇ ਫਿਰ ਹੀ ਪੰਜਾਬ ਦੀ ਆਰਥਿਕਤਾ, ਖੇਤੀਬਾੜੀ ਅਤੇ ਸਨਅਤ ਨੂੰ ਹੁਲਾਰਾ ਮਿਲ ਸਕਦਾ ਹੈ ਪਰ ਕੇਂਦਰ ਅਤੇ ਪੰਜਾਬ ਸਰਕਾਰਾਂ ਇਨ੍ਹਾਂ ਮਾਮਲਿਆਂ ‘ਤੇ ਸਿਰਫ਼ ਤੇ ਸਿਰਫ਼ ਰਾਜਨੀਤੀ ਕਰ ਰਹੀਆਂ ਹਨ ਜਦ ਕਿ ਹਕੀਕੀ ਰੂਪ ਵਿਚ ਇਨ੍ਹਾਂ ਮਾਮਲਿਆਂ ‘ਤੇ ਕੁਝ ਨਹੀਂ ਕੀਤਾ ਜਾ ਰਿਹਾ ਸਿਰਫ਼ ਇਕ ਦੂਜੇ ‘ਤੇ ਦੂਸ਼ਣਬਾਜ਼ੀ ਕੀਤੀ ਜਾ ਰਹੀ ਹੈ। ਕਿਰਤੀ ਕਿਸਾਨ ਯੂਨੀਅਨ ਵਲੋਂ ਇਨ੍ਹਾਂ ਮੁੱਦਿਆਂ ਨੂੰ ਜ਼ੋਰ ਸ਼ੋਰ ਨਾਲ ਲੋਕਾਂ ਵਿਚ ਲੈ ਕੇ ਜਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਦੀ ਤੇ ਲੋਕਾਂ ਦੀ ਵੱਡੀ ਲਾਮਬੰਦੀ ਕਰ ਕੇ 1 ਸਤੰਬਰ ਨੂੰ ਬਹੁਤ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਇਕਾਈ ਦਾ ਗਠਨ ਕੀਤਾ ਗਿਆ ਜਿਸ ਵਿਚ ਇਕਾਈ ਪ੍ਰਧਾਨ ਤਰਸੇਮ ਸਿੰਘ, ਮੀਤ ਪ੍ਰਧਾਨ ਸੁਖਦੇਵ ਸਿੰਘ, ਖ਼ਜ਼ਾਨਚੀ ਕਮਲਜੀਤ ਸਿੰਘ, ਸਕੱਤਰ ਜਗਦੇਵ ਸਿੰਘ, ਪ੍ਰੈੱਸ ਸਕੱਤਰ ਤਰਸੇਮ ਸਿੰਘ, ਜਗਸੀਰ ਸਿੰਘ, ਬਲਦੇਵ ਸਿੰਘ, ਹਰਜਿੰਦਰ ਸਿੰਘ, ਮਲਕੀਤ ਸਿੰਘ ਦੀ ਮੈਂਬਰਾਂ ਵਜੋਂ ਚੋਣ ਹੋਈ।
ਪਿਛਲੀ ਖ਼ਬਰ ਜੀਂਦੜਾ ਸਕੂਲ ਦੇ ਜੇਤੂ ਵਿਦਿਆਰਥੀ ਚੇਅਰਮੈਨ ਜਸਵੰਤ ਸਿੰਘ ਭੁੱਲਰ, ਸੈਕਟਰੀ ਪ੍ਰਭਜੋਤ ਸਿੰਘ ਭੁੱਲਰ, ਪ੍ਰਿੰਸੀਪਲ ਮਨਦੀਪ ਕੌ... ਅਗਲੀ ਖ਼ਬਰ ਪਵਨ ਦੂਜ ਦੇ ਮੌਕੇ ’ਤੇ ਲਾਲ ਦੁਆਰਾ ਮੰਦਰ ਵਿਖੇ ਅੱਜ ਹੋਵੇਗਾ ਸੰਕੀਰਤਨ-ਰਜਿੰਦਰ ਬਧਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।