15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਖੇਤੀਬਾੜੀ ਵਿਭਾਗ ਵਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ

ਨੱਥੂਵਾਲਾ ਗਰਬੀ, 14 ਅਗਸਤ (ਨਵਦੀਪ ਸਿੰਘ)-ਅੱਜ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਅੰਮ੍ਰਿਤਪਾਲ ਸਿੰਘ ਅਤੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ.

ਅਜੀਤ ਡੈਸਕ 15-08-2026
ਨੱਥੂਵਾਲਾ ਗਰਬੀ, 14 ਅਗਸਤ (ਨਵਦੀਪ ਸਿੰਘ)-ਅੱਜ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਅੰਮ੍ਰਿਤਪਾਲ ਸਿੰਘ ਅਤੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਨਵਦੀਪ ਸਿੰਘ ਜੌੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫ਼ਸਰ ਮੋਗਾ-2 ਡਾ. ਗੁਰਮਿੰਦਰ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਪਿੰਡ ਚੰਦ ਨਵਾਂ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ ਸਟੇਜ ਸੰਚਾਲਨ ਕਰਦਿਆਂ ਡਾ. ਦਿਲਰਾਜਪ੍ਰੀਤ ਸਿੰਘ ਥਿੰਦ ਖੇਤੀਬਾੜੀ ਵਿਕਾਸ ਅਫ਼ਸਰ ਪੀ.ਪੀ. ਨੇ ਕੈਂਪ ਦੇ ਮੁੱਖ ਮਹਿਮਾਨ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਨਵਦੀਪ ਸਿੰਘ ਜੌੜਾ, ਵਿਭਾਗ ਦੇ ਵੱਖ-ਵੱਖ ਅਧਿਕਾਰੀਆਂ, ਕੈਂਪ ਵਿਚ ਹਾਜ਼ਰ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਸਬੰਧੀ ਜਾਣਕਾਰੀ ਦਿੱਤੀ। ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਮਨਦੀਪ ਸਿੰਘ ਵਲੋਂ ਮਿੱਟੀ ਦੀ ਸਿਹਤ, ਮਿੱਟੀ ਦੀ ਜਾਂਚ ਅਤੇ ਮਿੱਟੀ ਦੀ ਲੋੜ ਅਨੁਸਾਰ ਖਾਦਾਂ ਦੀ ਸੁਚੱਜੀ ਤੇ ਸੰਤੁਲਿਤ ਵਰਤੋਂ, ਪਾਣੀ ਦੀ ਜਾਂਚ ਬਾਰੇ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਲੋਂ ਖੇਤੀ ਵਿਚ ਬੇਲੋੜੀਆਂ ਖਾਦਾਂ ਦੀ ਵਰਤੋਂ ਤੋਂ ਬਚਣ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਹਰੀ ਖਾਦ ਅਤੇ ਫ਼ਸਲੀ ਰਹਿੰਦ ਖੂੰਹਦ ਨੂੰ ਖੇਤ ‘ਚ ਵਾਹੁਣ ਲਈ ਪ੍ਰੇਰਿਤ ਕੀਤਾ ਗਿਆ। ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਮਿੰਦਰ ਸਿੰਘ ਬਰਾੜ ਵਲੋਂ ਝੋਨੇ ਅਤੇ ਬਾਸਮਤੀ ਵਿਚ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਪਛਾਣ ਤੇ ਰੋਕਥਾਮ, ਪਾਣੀ ਦੀ ਸੁਚੱਜੀ ਵਰਤੋਂ, ਨਦੀਣ ਪ੍ਰਬੰਧਨ, ਕੁਦਰਤੀ ਤੇ ਜੈਵਿਕ ਖੇਤੀ ਅਤੇ ਵਾਤਾਵਰਣ ਪੱਖੀ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਵਲੋਂ ਕਿਸਾਨਾਂ ਨੂੰ ਬਾਸਮਤੀ ਦੀ ਗੁਣਵੱਤਾ ਬਰਕਰਾਰ ਰੱਖਣ ਲਈ ਬੇਲੋੜੇ ਕੀਟਨਾਸ਼ਕਾਂ ਦੀ ਵਰਤੋਂ ਤੋਂ ਬਚਣ ਅਤੇ ਫ਼ਸਲ ਵਿਚ ਸਿਰਫ਼ ਸਿਫਾਰਸ਼ਸ਼ੁਦਾ ਖੇਤੀ ਰਸਾਇਣਾਂ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਗਿਆ। ਕਿਸਾਨਾਂ ਨੂੰ ਖੇਤੀ ਲਾਗਤ ਘਟਾਉਣ, ਮਿੱਟੀ ਅਤੇ ਪਾਣੀ ਦੀ ਸੰਭਾਲ ਕਰਨ ਅਤੇ ਟਿਕਾਊ ਖੇਤੀ ਪ੍ਰਣਾਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪ੍ਰਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਖੁਖਰਾਣਾ ਸਰਕਲ, ਦਿਲਸ਼ਾਦ ਸਿੰਘ ਏ.ਟੀ.ਐਮ., ਖੇਤੀਬਾੜੀ ਵਿਭਾਗ ਦੇ ਹੋਰ ਕਰਮਚਾਰੀ ਅਤੇ ਲਗਭਗ 85-90 ਕਿਸਾਨਾਂ ਨੇ ਭਾਗ ਲਿਆ।
ਪਿਛਲੀ ਖ਼ਬਰ ਦੀਨਾਂ ਸਾਹਿਬ ਵਿਖੇ ਕਾਂਗਰਸ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਕੀਤੀ ਨੁੱਕੜ ਮੀਟਿੰਗ ਅਗਲੀ ਖ਼ਬਰ ਹੇਮਕੁੰਟ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਨੇ ‘‘ਹਰ ਘਰ ਤਿਰੰਗਾ’’ ਤਹਿਤ ਚਲਾਈ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।