15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲਾ ਖੇਤਰੀ ਪਾਰਟੀ ਨੂੰ ਕਮਜ਼ੋਰ ਕਰਨ ਦਾ ਮਨਸੂਬਾ-ਜਥੇ. ਮਾਹਲਾ, ਤਲਵੰਡੀ ਭੰਗੇਰੀਆਂ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਗਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਜੋ ਜਾਨ ਲੇਵਾ ਹਮਲਾ ਹੋਇਆ ਹੈ ਉਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਓਨੀ ਘੱਟ ਹੈ ਕਿਉਂਕਿ ਪਵਿੱਤਰ ਅਸਥਾਨ ’ਤੇ ਅਜਿਹੀਆਂ ਹਿੰਸਕ ਅਤੇ ਕਾਇਰਾਨਾ ਘਟਨਾਵਾਂ ਨੂੰ ਅੰਜਾਮ ਦੇਣਾ ਬੇਹੱਦ ਮੰਦਭਾਗਾ ਹੈ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਬਾਘਾ ਪੁਰਾਣਾ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਕਰਦਿਆਂ ਕਿਹਾ ਕਿ ਅਸਲ ਵਿਚ ਇਹ ਹਮਲਾ ਪੰਜਾਬ ਦੀ ਪ੍ਰਮੁੱਖ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਕਮਜ਼ੋਰ ਕਰਨ ਦੇ ਮਨਸੂਬੇ ਵੱਲ ਇਸ਼ਾਰਾ ਕਰਦਾ ਹੈ ਅਤੇ ਇਸ ਪਿੱਛੇ ਅਜਿਹੀਆਂ ਤਾਕਤਾਂ ਦਾ ਹੱਥ ਹੋ ਸਕਦਾ ਹੈ ਜੋ ਪੰਜਾਬ ਦੀ ਭਲਾਈ ਨਹੀਂ ਚਾਹੁੰਦੀਆਂ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ, ਪੰਜਾਬੀਅਤ ਅਤੇ ਸੂਬੇ ਦੇ ਹੱਕਾਂ ਦੀ ਹਮੇਸ਼ਾ ਆਵਾਜ਼ ਬੁਲੰਦ ਕਰਦਾ ਆਇਆ ਹੈ ਅਤੇ ਕਰਦਾ ਰਹੇਗਾ| ਅਜਿਹੀਆਂ ਵਿਰੋਧੀ ਤਾਕਤਾਂ ਬੌਖਲਾਹਟ ਵਿਚ ਆ ਕੇ ਪਾਰਟੀ ਲੀਡਰਸ਼ਿਪ ਨੂੰ ਕਮਜ਼ੋਰ ਕਰਨ ਲਈ ਅਜਿਹੀਆਂ ਘਿਣਾਉਣੀ ਕਾਰਵਾਈਆਂ ਨੂੰ ਅੰਜਾਮ ਦੇ ਰਹੀਆਂ ਹਨ| 14ਮੋਗਾ36 ਤੀਰਥ ਸਿੰਘ ਮਾਹਲਾ/ਨਿਹਾਲ ਸਿੰਘ ਤਲਵੰਡੀ ਭੰਗੇਰੀਆਂ

ਤੀਰਥ ਸਿੰਘ ਮਾਹਲਾ/ਨਿਹਾਲ ਸਿੰਘ ਤਲਵੰਡੀ ਭੰਗੇਰੀਆਂ 15-08-2026

ਪਿਛਲੀ ਖ਼ਬਰ ਦਸਮੇਸ਼ ਸਕੂਲ ਬਿਲਾਸਪੁਰ ’ਚ ਮਨਾਇਆ ਆਜ਼ਾਦੀ ਦਿਵਸ *ਮਹਾਨ ਸ਼ਹੀਦਾਂ ਤੇ ਦੇਸ਼ ਭਗਤਾਂ ਨੂੰ ਪੇਸ਼ ਕੀਤੇ ਸ਼ਰਧਾ ਦੇ ਫ਼ੁੱਲ ਅਗਲੀ ਖ਼ਬਰ ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਵਿਖੇ 15 ਅਗਸਤ ਸੰਬੰਧੀ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।