ਸਿੱਖ ਸੰਗਤ ’ਤੇ ਪੁਲਿਸ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਕਰੜੀ ਨਿੰਦਾ
ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਸਿੱਖ ਸੰਗਤ ‘ਤੇ ਪੁਲਿਸ ਵਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਮੀਡੀਆ ਦੇ ਨਾਂਅ ਜਾਰੀ ਆਪਣੇ ਬਿਆਨ ਵਿਚ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਖਿਆ ਕਿ ਗੁਰਸਿਮਰਨ ਮੰਡ ਨੇ ਇਲਾਕੇ ਦੇ ਆਪਸੀ ਭਾਈਚਾਰੇ, ਸ਼ਾਂਤੀ ਅਤੇ ਸਦਭਾਵਨਾ ਦੇ ਮਾਹੌਲ ਨੂੰ ਭੰਗ ਕਰਨ ਲਈ ਇਹ ਪੂਰੀ ਸਥਿਤੀ ਅਤਿਅੰਤ ਯੋਜਨਾਬੱਧ ਤਰੀਕੇ ਨਾਲ ਪੈਦਾ ਕੀਤੀ ਹੈ।
ਕਰਨੈਲ ਸਿੰਘ ਪੀਰ ਮੁਹੰਮਦ।
15-08-2026