18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਵਾਰਡ ਨੰਬਰ 7 ਵਿਚ ਕਈ ਪਰਿਵਾਰ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੇ ਵਾਰਡ ਨੰਬਰ 7 ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਸੈਂਕੜੇ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਡਾ.

ਅਜੀਤ ਡੈਸਕ 18-08-2026

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੇ ਵਾਰਡ ਨੰਬਰ 7 ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਸੈਂਕੜੇ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸੂਬੇ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਵਾਰਡ ਨੰਬਰ 7 ਵਿਚ ਵੱਡੀ ਗਿਣਤੀ ਵਿਚ ਪਰਿਵਾਰਾਂ ਦਾ ਪਾਰਟੀ ਨਾਲ ਜੁੜਨਾ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪਰਿਵਾਰ ਦਿਨੋਂ-ਦਿਨ ਹੋਰ ਮਜ਼ਬੂਤ ਹੋ ਰਿਹਾ ਹੈ ਅਤੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਪਰਿਵਾਰ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਵਾਰਡ ਇੰਚਾਰਜ ਗੁਰਬਚਨ ਸਿੰਘ ਗਿੱਲ, ਰਾਜਨ ਵੀਰ ਅਤੇ ਸੀਨੀਅਰ ਡਿਪਟੀ ਮੇਅਰ ਕਾਲਾ ਬਜਾਜ ਸਮੇਤ ਪਾਰਟੀ ਦੇ ਹੋਰ ਆਗੂਆਂ ਅਤੇ ਵਰਕਰਾਂ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਨਵੇਂ ਪਰਿਵਾਰਾਂ ਦੇ ਪਾਰਟੀ ਨਾਲ ਜੁੜਨ ਨਾਲ ਵਾਰਡ ਵਿਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਪਿਛਲੀ ਖ਼ਬਰ ਬਾਬਾ ਮਹਿੰਗਾ ਸਿੰਘ ਪਾਰਕ ਟੀਮ ਦੌਲਤਪੁਰਾ ਵਲੋਂ ਵਿਰਾਸਤੀ ਸੱਭਿਆਚਾਰ ਇਕ ਸ਼ਾਮ ਧੀਆਂ ਦੇ ਨਾਂਅ ਕਰਵਾਇਆ ਮੇਲਾ ਅਗਲੀ ਖ਼ਬਰ 4 ਕਿੱਲੋ 500 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।