ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ
ਕਿਸ਼ਨਪੁਰਾ ਕਲਾਂ, 17 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਿਸ਼ਨਪੁਰਾ ਕਲਾਂ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ । ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨ ਉਪਰੰਤ ਕਥਾ ਵਾਚਕ ਭਾਈ ਅਰਜਿੰਦਰ ਸਿੰਘ ਕਾਲਾ ਨੇ ਹੁਕਮਨਾਮੇ ਦੀ ਵਿਸਥਾਰਪੂਰਵਕ ਕਥਾ ਕਰਦਿਆਂ ਗੁਰਬਾਣੀ ਦੇ ਉਪਦੇਸ਼ਾਂ ‘ਤੇ ਚੱਲਣ ਦਾ ਸੰਦੇਸ਼ ਦਿੰਦਿਆਂ ਭਾਦੋਂ ਮਹੀਨੇ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ।
ਕਿਸ਼ਨਪੁਰਾ ਕਲਾਂ, 17 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਿਸ਼ਨਪੁਰਾ ਕਲਾਂ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ । ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨ ਉਪਰੰਤ ਕਥਾ ਵਾਚਕ ਭਾਈ ਅਰਜਿੰਦਰ ਸਿੰਘ ਕਾਲਾ ਨੇ ਹੁਕਮਨਾਮੇ ਦੀ ਵਿਸਥਾਰਪੂਰਵਕ ਕਥਾ ਕਰਦਿਆਂ ਗੁਰਬਾਣੀ ਦੇ ਉਪਦੇਸ਼ਾਂ ‘ਤੇ ਚੱਲਣ ਦਾ ਸੰਦੇਸ਼ ਦਿੰਦਿਆਂ ਭਾਦੋਂ ਮਹੀਨੇ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ। ਹੈੱਡ ਗ੍ਰੰਥੀ ਭਾਈ ਸਰਬਜੀਤ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮਾਗਮ ਦੇ ਅੰਤ ਵਿਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ ਮਾਨ ਨੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਪ੍ਰਿੰਸ ਚਾਵਲਾ, ਪ੍ਰਧਾਨ ਮਹਿੰਦਰ ਸਿੰਘ ਮਾਨ , ਖ਼ਜ਼ਾਨਚੀ ਇੰਦਰਜੀਤ ਸਿੰਘ ਹੈਪੀ, ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਇਕਬਾਲ ਸਿੰਘ ਮਾਨ, ਜਗਤਾਰ ਸਿੰਘ ਸਾਗੂ, ਭਾਕਿਯੂ ਦੇ ਮੀਤ ਪ੍ਰਧਾਨ ਬਿੰਦਰ ਸਿੰਘ ਸੌਂਦ, ਅੰਗਰੇਜ਼ ਸਿੰਘ ਮਾਣੀਆਂ ਕਮੇਟੀ ਮੈਂਬਰ, ਬਲਵਿੰਦਰ ਸਿੰਘ ਕਰਿਆਨਾ ਸਟੋਰ ਵਾਲੇ, ਸਾਬਕਾ ਸਰਪੰਚ ਅਜਾਇਬ ਸਿੰਘ ਔਲਖ, ਈਸ਼ਵਰ ਸਿੰਘ ਆੜ੍ਹਤੀਆ ਹਰਜਿੰਦਰ ਸਿੰਘ ਔਲਖ, ਗੁਰਮੀਤ ਸਿੰਘ ਲਾਡੀ, ਜਸਪ੍ਰੀਤ ਸਿੰਘ ਜੱਸੀ, ਸੁਖਦੀਪ ਸਿੰਘ, ਗੁਰਮੀਤ ਸਿੰਘ ਭਲਵਾਨ, ਹਰਭਜਨ ਸਿੰਘ ਬਾਬਾ, ਦਰਸ਼ਨ ਸਿੰਘ ਮਾਨ, ਮਲਕੀਤ ਸਿੰਘ ਮੀਤ ਗ੍ਰੰਥੀ, ਦਰਸ਼ਨ ਮੁਨੀਮ, ਗੁਰਜੀਤ ਸਿੰਘ ਵੱਡਾ ਆਦਿ ਹਾਜ਼ਰ ਸਨ।