ਬਾਬਾ ਕੁੰਦਨ ਸਿੰਘ ਕਾਲਜ ਮੁਹਾਰ ਵਿਖੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ
ਫ਼ਤਿਹਗੜ੍ਹ ਪੰਜਤੂਰ, 17 ਅਗਸਤ (ਜਸਵਿੰਦਰ ਸਿੰਘ ਪੋਪਲੀ)-ਬਾਬਾ ਕੁੰਦਨ ਸਿੰਘ ਕਾਲਜ ਮੁਹਾਰ ਵਿਖੇ ਚੇਅਰਮੈਨ ਡਾ. ਸੁਰਜੀਤ ਸਿੰਘ ਸਿੱਧੂ, ਮੈਡਮ ਅਮਰਜੀਤ ਕੌਰ ਸਿੱਧੂ ਅਤੇ ਪ੍ਰਿੰਸੀਪਲ ਬਲਦੇਵ ਕੁਮਾਰ ਦੀ ਅਗਵਾਈ ਹੇਠ ਪੰਜਾਬੀ ਸਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ।
ਬ
ਬਾਬਾ ਕੁੰਦਨ ਸਿੰਘ ਕਾਲਜ ਮੁਹਾਰ ਵਿਖੇ ਤੀਆਂ ਦਾ ਤਿਉਹਾਰ ਸਮੇਂ ਚੇਅਰਮੈਨ ਡਾ. ਸੁਰਜੀਤ ਸਿੰਘ ਸਿੱਧੂ ਨਾਲ ਪ੍ਰਿੰਸੀਪਲ ਬਲਦੇਵ ਕੁਮਾਰ ਤੇ ਹੋਰ। ਤਸਵੀਰ : ਪੋਪਲੀ
ਮੋਗਾ ਦੇ ਪਿੰਡ ਸਾਫੂਵਾਲਾ ਵਿਖੇ ਲੋਕ ਮਿਲਣੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ। ਅਜੀਤ ਤਸਵੀਰ
18-08-2026
ਫ਼ਤਿਹਗੜ੍ਹ ਪੰਜਤੂਰ, 17 ਅਗਸਤ (ਜਸਵਿੰਦਰ ਸਿੰਘ ਪੋਪਲੀ)-ਬਾਬਾ ਕੁੰਦਨ ਸਿੰਘ ਕਾਲਜ ਮੁਹਾਰ ਵਿਖੇ ਚੇਅਰਮੈਨ ਡਾ. ਸੁਰਜੀਤ ਸਿੰਘ ਸਿੱਧੂ, ਮੈਡਮ ਅਮਰਜੀਤ ਕੌਰ ਸਿੱਧੂ ਅਤੇ ਪ੍ਰਿੰਸੀਪਲ ਬਲਦੇਵ ਕੁਮਾਰ ਦੀ ਅਗਵਾਈ ਹੇਠ ਪੰਜਾਬੀ ਸਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਕੈਂਪਸ ਵਿਚ ਪੰਜਾਬੀ ਸਭਿਆਚਾਰ ਦੀਆਂ ਝਲਕੀਆਂ ਪੇਸ਼ ਕਰਦਾ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥਣਾਂ ਨੇ ਪੰਜਾਬੀ ਲੋਕ ਗੀਤਾਂ, ਗਿੱਧੇ ਅਤੇ ਹੋਰ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਵਿਚ ਸਜ ਕੇ ਤੀਆਂ ਦੇ ਤਿਉਹਾਰ ਦੀ ਖ਼ੁਸ਼ੀ ਸਾਂਝੀ ਕੀਤੀ। ਕਾਲਜ ਦਾ ਮਾਹੌਲ ਪੰਜਾਬੀ ਲੋਕ ਵਿਰਸੇ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਚੇਅਰਮੈਨ ਡਾ. ਸੁਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਤੀਆਂ ਪੰਜਾਬੀ ਸਭਿਆਚਾਰ ਦਾ ਅਹਿਮ ਤਿਉਹਾਰ ਹੈ, ਜੋ ਸਾਨੂੰ ਆਪਣੀਆਂ ਰਵਾਇਤਾਂ ਅਤੇ ਵਿਰਸੇ ਨਾਲ ਜੋੜਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਸਭਿਆਚਾਰ ਨਾਲ ਜੋੜਨ ਲਈ ਅਜਿਹੇ ਸਮਾਗਮ ਕਰਵਾਉਣੇ ਬਹੁਤ ਜ਼ਰੂਰੀ ਹਨ। ਪ੍ਰਿੰਸੀਪਲ ਬਲਦੇਵ ਕੁਮਾਰ ਨੇ ਵਿਦਿਆਰਥਣਾਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਵਲੋਂ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਪੰਜਾਬੀ ਸਭਿਆਚਾਰ ਅਤੇ ਵਿਰਸੇ ਨਾਲ ਜੋੜਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ। ਉਨ੍ਹਾਂ ਸਮਾਗਮ ਦੀ ਸਫਲਤਾ ਲਈ ਸਟਾਫ਼ ਅਤੇ ਵਿਦਿਆਰਥਣਾਂ ਦੀ ਸ਼ਲਾਘਾ ਕੀਤੀ। ਸਮਾਗਮ ਦੇ ਅੰਤ ਵਿਚ ਪ੍ਰਬੰਧਕਾਂ ਵਲੋਂ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਲਈ ਖਾਣ ਪੀਣ ਦਾ ਪ੍ਰਬੰਧ ਕੀਤਾ।