‘ ਅਜੀਤ’ ਉਪ ਦਫ਼ਤਰ ਵਲੋਂ ਬਲੂਮਿੰਗ ਬਡਜ਼ ਸਕੂਲ ’ਚ ਤੀਸਰਾ ਖ਼ੂਨਦਾਨ ਕੈਂਪ ਭਲਕੇ
ਮੋਗਾ, 18 ਅਗਸਤ (ਸੁਰਿੰਦਰਪਾਲ ਸਿੰਘ)-’ਅਜੀਤ’ ਪ੍ਰਕਾਸ਼ਨ ਸਮੂਹ ਦੇ ਉਪ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਜੀ ਦੇ ਜਨਮ ਦਿਨ ‘ਤੇ 20 ਅਗਸਤ ਵੀਰਵਾਰ ਨੂੰ ਸਥਾਨਕ ਸ਼ਹਿਰ ਦੀ ਉੱਘੀ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ‘ਅਜੀਤ’ ਉਪ ਦਫ਼ਤਰ ਮੋਗਾ ਵਲੋਂ ਤੀਸਰਾ ਜ਼ਿਲ੍ਹਾ ਪੱਧਰੀ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਜ਼ਿਲ੍ਹੇ ਭਰ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਜ਼ਿਲ੍ਹੇ ਭਰ ਤੋ ਵੱਖ-ਵੱਖ ਸ਼ਖ਼ਸੀਅਤਾਂ ਤੇ ਸੰਸਥਾ ਵਲੋਂ ਇਸ ਖ਼ੂਨਦਾਨ ਕੈਂਪ ਵਿਚ ਆਪ ਸ਼ਮੂਲੀਅਤ ਕੀਤੀ ਜਾ ਰਹੀ ਹੈ, ਉੱਥੇ ਵੱਡੀ ਗਿਣਤੀ ਵਿਚ ਵੱਡੀ ਗਿਣਤੀ ‘ਚ ਖ਼ੂਨਦਾਨੀ ਲਿਆਉਣ ਦਾ ਵੀ ਭਰੋਸਾ ਦਿਵਾਇਆ ਜਾ ਰਿਹਾ ਹੈ।
ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ, ਚੇਅਰਮੈਨ ਦਵਿੰਦਰਪਾਲ ਸਿੰਘ
ਬਰਜਿੰਦਰ ਸਿੰਘ ਮੱਖਣ ਬਰਾੜ, ਚਰਨਜੀਤ ਸਿੰਘ ਮੂਸੇਵਾਲਾ, ਰੇਸ਼ਮ ਸਿੰਘ ਕਾਦਰਵਾਲਾ, ਗੁਰਪ੍ਰੀਤ ਸਿੰਘ ਭੁੱਲਰ, ਹਰਮੇਲ ਸਿੰਘ ਰਾਜਪੂਤ, ਅਮਨ ਗਾਬਾ|
19-08-2026