19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਟੂਰਨਾਮੈਂਟ ਕਮੇਟੀ ਭਿੰਡਰ ਦੀ ਪਲੇਠੀ ਮੀਟਿੰਗ

ਕਿਸ਼ਨਪੁਰਾ ਕਲਾਂ, 18 ਅਗਸਤ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡਰ ਕਲਾਂ ਵਿਖੇ ਟੂਰਨਾਮੈਂਟ ਕਮੇਟੀ ਭਿੰਡਰ ਦੀ ਪਲੇਠੀ ਮੀਟਿੰਗ ਪ੍ਰਧਾਨ ਗੁਰਬਿੰਦਰ ਸਿੰਘ ਗੋਗਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਕਮੇਟੀ ਵਲੋਂ ਆਉਣ ਵਾਲੇ ਦਿਨਾਂ ਦੌਰਾਨ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਫੈਸਲਾ ਕੀਤਾ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਤ ਬਾਬਾ ਖਜ਼ਾਨ ਸਿੰਘ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ 13, 14 ਅਤੇ 15 ਸਤੰਬਰ ਨੂੰ ਕਰਵਾਇਆ ਜਾਵੇਗਾ।

ਅਜੀਤ ਡੈਸਕ 19-08-2026
ਕਿਸ਼ਨਪੁਰਾ ਕਲਾਂ, 18 ਅਗਸਤ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡਰ ਕਲਾਂ ਵਿਖੇ ਟੂਰਨਾਮੈਂਟ ਕਮੇਟੀ ਭਿੰਡਰ ਦੀ ਪਲੇਠੀ ਮੀਟਿੰਗ ਪ੍ਰਧਾਨ ਗੁਰਬਿੰਦਰ ਸਿੰਘ ਗੋਗਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਕਮੇਟੀ ਵਲੋਂ ਆਉਣ ਵਾਲੇ ਦਿਨਾਂ ਦੌਰਾਨ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਫੈਸਲਾ ਕੀਤਾ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਤ ਬਾਬਾ ਖਜ਼ਾਨ ਸਿੰਘ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ 13, 14 ਅਤੇ 15 ਸਤੰਬਰ ਨੂੰ ਕਰਵਾਇਆ ਜਾਵੇਗਾ। ਇਸ ਸਬੰਧੀ ਸਮੂਹ ਕਮੇਟੀ ਮੈਂਬਰਾਂ ਨੇ ਸਹਿਮਤੀ ਪ੍ਰਗਟ ਕਰਦਿਆਂ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੀਟਿੰਗ ਵਿਚ ਰਣਜੀਤ ਸਿੰਘ ਬਾਬੇ ਕੇ, ਜਰਨੈਲ ਸਿੰਘ ਬਾਬੇ ਕੇ, ਕੇਵਲ ਸਿੰਘ, ਰਣਜੋਧ ਸਿੰਘ ਯੋਧਾ, ਜਿੰਦਰ ਸਿੰਘ, ਗੁਰਤੇਜ ਸਿੰਘ ਤੇਜਾ ਖਹਿਰਾ, ਸਵਰਨ ਸਿੰਘ ਨੋਨੀ ਕਾਮਰੇਡ, ਕੈਪਟਨ ਅਮਰਿੰਦਰ ਸਿੰਘ, ਜੋਗਿੰਦਰ ਸਿੰਘ, ਭਗਵੰਤ ਸਿੰਘ, ਦਰਸ਼ਨ ਸਿੰਘ ਸੰਧੂ, ਜਗਰਾਜ ਸਿੰਘ ਰਾਜੂ, ਗੁਰਮੀਤ ਸਿੰਘ ਮੀਤਾ, ਦਵਿੰਦਰ ਸਿੰਘ ਦਾਰਾ, ਜਗਜੀਤ ਸਿੰਘ, ਜਸਵੀਰ ਸਿੰਘ ਦੁਕੀ, ਹੈਪੀ ਰਾਜਸਥਾਨੀ, ਕੁਲਵੰਤ ਸਿੰਘ ਪੱਪੂ, ਜਗਮੋਹਣ ਸਿੰਘ ਫੌਜੀ, ਰਾਜੂ ਭਿੰਡਰ, ਮਨੀ ਜ਼ੈਲਦਾਰ, ਪ੍ਰਧਾਨ ਸਰੂਪਇੰਦਰ ਸਿੰਘ ਰਿੰਟੂ ਮੱਲ੍ਹੀ, ਬਲਵੰਤ ਸਿੰਘ ਬਾਬੂ ਭਿੰਡਰ ਪੰਚ, ਰਣਜੀਤ ਸਿੰਘ ਬਿੱਟੂ ਪੰਚ ਅਤੇ ਜਗਰਾਜ ਸਿੰਘ ਸਾਬਕਾ ਪੰਚ ਸਮੇਤ ਹੋਰ ਕਮੇਟੀ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਫਸਟ ਚੁਆਇਸ ਆਇਲਟਸ ਸੈਂਟਰ ਦੀ ਵਿਦਿਆਰਥਣ ਨੇ ਪੀ.ਟੀ.ਈ. ’ਚੋਂ ਪ੍ਰਾਪਤ ਕੀਤੇ 67 ਬੈਂਡ ਸਕੋਰ ਅਗਲੀ ਖ਼ਬਰ ਗੁਰੂ ਨਾਨਕ ਮੋਦੀਖ਼ਾਨਾ ਵਲੋਂ 270ਵਾਂ ਰਾਸ਼ਨ ਵੰਡ ਸਮਾਗਮ ਯਾਦਗਾਰੀ ਹੋ ਨਿੱਬੜਿਆ ਬਾਘਾ ਪੁਰਾਣਾ ਵਿਖੇ ਸ਼੍ਰੋਮਣੀ ਅਕਾਲੀ ਦਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।