20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ’ਚ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ

ਧਰਮਕੋਟ, 19 ਅਗਸਤ (ਪਰਮਜੀਤ ਸਿੰਘ)-ਮੋਗਾ ਇਲਾਕੇ ਦੀ ਪ੍ਰਸਿੱਧ ਸੰਸਥਾ ਐਸ. ਐਫ.

ਅਜੀਤ ਡੈਸਕ 20-08-2026
ਧਰਮਕੋਟ, 19 ਅਗਸਤ (ਪਰਮਜੀਤ ਸਿੰਘ)-ਮੋਗਾ ਇਲਾਕੇ ਦੀ ਪ੍ਰਸਿੱਧ ਸੰਸਥਾ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ), ਜੋ ਕਿ ਆਈ.ਸੀ.ਐਸ.ਈ. ਬੋਰਡ, ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, ਵਿਖੇ ਅੱਜ ਦੈਨਿਕ ਜਾਗਰਣ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ‘’ਨਸ਼ਿਆਂ ਵਿਰੁੱਧ ਜੰਗ’’ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਸਹੁੰ ਸਮਾਗਮ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸਾਰਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਸ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਮਨੀਸ਼ਾ ਕੌਸ਼ਿਕ ਨੇ ਸਾਰਿਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਨਸ਼ਾ ਦਿਮਾਗ਼ ਦੀ ਕਾਰਗੁਜ਼ਾਰੀ ਅਤੇ ਸਮਰੱਥਾ ਨੂੰ ਕਮਜ਼ੋਰ ਕਰਦਾ ਹੈ ਅਤੇ ਦਿਲ, ਫੇਫੜਿਆਂ ਅਤੇ ਜਿਗਰ ਵਰਗੇ ਮਹੱਤਵਪੂਰਨ ਅੰਗਾਂ ਨੂੰ ਗੰਭੀਰ ਨੁਕਸਾਨ ਪਹੁੰਚਾ ਸਕਦਾ ਹੈ। ਇਸ ਕਾਰਨ ਸਰੀਰਕ ਕਮਜ਼ੋਰੀ ਦੇ ਨਾਲ-ਨਾਲ ਮਾਨਸਿਕ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਵੀ ਪੈਦਾ ਹੋ ਸਕਦੀਆਂ ਹਨ । ਉਨ੍ਹਾਂ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਹਦਾਇਤ ਕਰਦਿਆਂ ਕਿਹਾ ਕਿ ਸਿਹਤਮੰਦ ਜੀਵਨ ਜਿਊਣ ਲਈ ਮਜ਼ਬੂਤ ਇੱਛਾ-ਸ਼ਕਤੀ, ਆਪਣੇ ਪਰਿਵਾਰ ਤੇ ਪਿਆਰਿਆਂ ਦਾ ਸਾਥ ਬਹੁਤ ਜ਼ਰੂਰੀ ਹੈ। ਬੁਰੀ ਸੰਗਤ ਤੋਂ ਬਚਣਾ, ਤਣਾਅ ਨੂੰ ਸਹੀ ਢੰਗ ਨਾਲ ਸੰਭਾਲਣਾ ਅਤੇ ਆਪਣੇ ਮਨ ਨੂੰ ਰਚਨਾਤਮਿਕ ਗਤੀਵਿਧੀਆਂ ਵਿਚ ਰੁੱਝਿਆ ਰੱਖਣਾ ਨਸ਼ਿਆਂ ਤੋਂ ਦੂਰ ਰਹਿਣ ਵਿਚ ਮਦਦਗਾਰ ਸਾਬਤ ਹੁੰਦਾ ਹੈ। ਇਸ ਮੌਕੇ ਸਕੂਲ ਦੇ ਸੀ.ਐਮ. ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਕੂਲੀ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਰਿਵਾਰ ਅਤੇ ਸਕੂਲ ਨੂੰ ਮਿਲ ਕੇ ਕੰਮ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਜਾਵੇ, ਉਨ੍ਹਾਂ ਨੂੰ ਚੰਗੇ-ਮਾੜੇ ਦੀ ਪਛਾਣ ਕਰਵਾਈ ਜਾਵੇ, ਉਨ੍ਹਾਂ ਦੀਆਂ ਗਤੀਵਿਧੀਆਂ ਪ੍ਰਤੀ ਸਚੇਤ ਰਹਿੰਦੇ ਹੋਏ ਉਨ੍ਹਾਂ ਦਾ ਆਤਮ-ਵਿਸ਼ਵਾਸ ਵਧਾਇਆ ਜਾਵੇ।ਕ ਤੇ ਵਿਦਿਆਰਥੀ।
ਪਿਛਲੀ ਖ਼ਬਰ ਬਚਿੱਤਰ ਸਿੰਘ ਕਾਲੇਕੇ ਸ਼੍ਰੋਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਡੀ.ਐਨ. ਮਾਡਲ ਸਕੂਲ ਦੇ ਖਿਡਾਰੀਆਂ ਨੇ ਕੀਤਾ ਜ਼ੋਨਲ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।