ਸਫ਼ਾਈ ਸੇਵਕ ਚੌਕੀਦਾਰਾਂ ਨੇ ਮੰਗਾਂ ਨਾ ਮੰਨਣ ’ਤੇ 7 ਸਤੰਬਰ ਨੂੰ ਮੁਹਾਲੀ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ
ਬਾਘਾ ਪੁਰਾਣਾ, 19 ਅਗਸਤ (ਟਿੰਕੂ ਕਾਠਪਾਲ)-ਸਫ਼ਾਈ ਸੇਵਕ ਚੌਕੀਦਾਰ ਦਰਜਾਚਾਰ ਕਰਮਚਾਰੀ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਦਫ਼ਤਰ ਨਗਰ ਕੌਂਸਲ ਬਾਘਾ ਪੁਰਾਣਾ ਵਿਚ ਹੋਈ। ਮੀਟਿੰਗ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੇ ਆਗੂਆਂ ਨੇ ਭਾਗ ਲਿਆ।
ਅਜੀਤ ਡੈਸਕ
21-08-2026