21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਬਿਲਾਸਪੁਰ ਤੋਂ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ

ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਅੱਜ ਪਿੰਡ ਬਿਲਾਸਪੁਰ ਤੋਂ ਸੰਗਤ ਨੂੰ ਤੀਰਥ ਯਾਤਰਾ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਣ ਵਾਲੀਆਂ ਸੰਗਤਾਂ ਲਈ ਅਜਿਹੀਆਂ ਯਾਤਰਾਵਾਂ ਬਹੁਤ ਮਹੱਤਵਪੂਰਨ ਹਨ।

ਅਜੀਤ ਡੈਸਕ 21-08-2026
ਮੋਗਾ, 20 ਅਗਸਤ (ਸੁਰਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਅੱਜ ਪਿੰਡ ਬਿਲਾਸਪੁਰ ਤੋਂ ਸੰਗਤ ਨੂੰ ਤੀਰਥ ਯਾਤਰਾ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਣ ਵਾਲੀਆਂ ਸੰਗਤਾਂ ਲਈ ਅਜਿਹੀਆਂ ਯਾਤਰਾਵਾਂ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਤੀਰਥ ਅਸਥਾਨ ਸਾਡੀ ਧਾਰਮਿਕ ਅਤੇ ਸਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹਨ ਅਤੇ ਸੰਗਤ ਨੂੰ ਇਨ੍ਹਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਣਾ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਤੀਰਥ ਯਾਤਰਾ ‘ਤੇ ਜਾ ਰਹੀ ਸੰਗਤ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਯਾਤਰਾ ਦੌਰਾਨ ਸਾਰੇ ਸ਼ਰਧਾਲੂ ਆਪਸੀ ਪਿਆਰ, ਭਾਈਚਾਰੇ ਅਤੇ ਸਦਭਾਵਨਾ ਦਾ ਸੰਦੇਸ਼ ਲੈ ਕੇ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਅਜਿਹੇ ਉਪਰਾਲਿਆਂ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਮੌਕੇ ਪਿੰਡ ਦੇ ਪਤਵੰਤੇ, ਪਾਰਟੀ ਵਰਕਰ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ। ਸੰਗਤ ਵਲੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਧੰਨਵਾਦ ਕੀਤਾ ਗਿਆ ਅਤੇ ਯਾਤਰਾ ਦੀ ਸਫਲਤਾ ਲਈ ਅਰਦਾਸ ਕੀਤੀ ਗਈ।
ਪਿਛਲੀ ਖ਼ਬਰ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਹੋਈ ਮੀਟਿੰਗ ਅਗਲੀ ਖ਼ਬਰ ਸਫ਼ਾਈ ਸੇਵਕ ਚੌਕੀਦਾਰਾਂ ਨੇ ਮੰਗਾਂ ਨਾ ਮੰਨਣ ’ਤੇ 7 ਸਤੰਬਰ ਨੂੰ ਮੁਹਾਲੀ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।