21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਜੀ.ਐੱਨ. ਕਾਨਵੈਂਟ ਸਕੂਲ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਨੱਥੂਵਾਲਾ ਗਰਬੀ, 20 ਅਗਸਤ (ਨਵਦੀਪ ਸਿੰਘ)-ਜੀ. ਐੱਨ.

ਅਜੀਤ ਡੈਸਕ 21-08-2026
ਨੱਥੂਵਾਲਾ ਗਰਬੀ, 20 ਅਗਸਤ (ਨਵਦੀਪ ਸਿੰਘ)-ਜੀ.ਐੱਨ. ਕਾਨਵੈਂਟ ਸਕੂਲ ਭਲੂਰ (ਮੋਗਾ) ਵਿਖੇ ਪੰਜਾਬੀ ਸੱਭਿਆਚਾਰ, ਲੋਕ-ਵਿਰਸੇ ਅਤੇ ਪਰੰਪਰਾਵਾਂ ਨਾਲ ਜੁੜਿਆ ਖ਼ੂਬਸੂਰਤ ਤਿਉਹਾਰ ਤੀਆਂ ਬੜੇ ਉਤਸ਼ਾਹ, ਖ਼ੁਸ਼ੀ ਅਤੇ ਉਮੰਗ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਪੰਜਾਬੀ ਸਭਿਆਚਾਰ ਦੇ ਰੰਗਾਂ ਵਿਚ ਰੰਗਿਆਂ ਨਜ਼ਰ ਆਇਆ। ਸਮਾਗਮ ਦੀ ਅਗਵਾਈ ਸਕੂਲ ਦੇ ਪ੍ਰਿੰਸੀਪਲ ਰਮਨਦੀਪ ਕੌਰ ਨੇ ਕੀਤੀ। ਸਮਾਗਮ ਦੌਰਾਨ ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਫੁਲਕਾਰੀ, ਪੰਜਾਬੀ ਸੂਟ ਅਤੇ ਪਰਾਂਦੇ ਆਦਿ ਨਾਲ ਸਜ-ਧਜ ਕੇ ਪੰਜਾਬੀ ਸਭਿਆਚਾਰ ਦੀ ਮਨਮੋਹਕ ਝਲਕ ਪੇਸ਼ ਕੀਤੀ। ਵਿਦਿਆਰਥਣਾਂ ਵਲੋਂ ਪੰਜਾਬੀ ਲੋਕ-ਗੀਤਾਂ, ਗਿੱਧੇ, ਬੋਲੀਆਂ ਅਤੇ ਵੱਖ-ਵੱਖ ਸਭਿਆਚਾਰਕ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਅਤੇ ਯਾਦਗਾਰ ਬਣਾ ਦਿੱਤਾ। ਸਕੂਲ ਦੀ ਪ੍ਰਿੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਸਭਿਆਚਾਰ ਸਾਡੀ ਵਿਲੱਖਣ ਪਹਿਚਾਣ ਅਤੇ ਅਮੀਰ ਵਿਰਾਸਤ ਦਾ ਪ੍ਰਤੀਕ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀਆਂ ਸਭਿਆਚਾਰਕ ਪਰੰਪਰਾਵਾਂ ਅਤੇ ਲੋਕ-ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਸਮਾਗਮ ਖ਼ੁਸ਼ੀਆਂ, ਉਤਸ਼ਾਹ ਅਤੇ ਪੰਜਾਬੀ ਸਭਿਆਚਾਰ ਦੀਆਂ ਮਿੱਠੀਆਂ ਯਾਦਾਂ ਨਾਲ ਸੰਪੰਨ ਹੋਇਆ। ਤੀਆਂ ਦਾ ਇਹ ਸਮਾਗਮ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਇਕ ਅਨੰਦਮਈ ਅਤੇ ਯਾਦਗਾਰ ਅਨੁਭਵ ਬਣ ਗਿਆ।
ਪਿਛਲੀ ਖ਼ਬਰ ਦੀ ਰਿਟਾਇਰਡ ਰੈਵੀਨਿਊ ਕਾਨੂੰਗੋ, ਪਟਵਾਰੀ ਵੈਲਫੇਅਰ ਐਸੋਸੀਏਸ਼ਨ ਮੋਗਾ ਦੀ ਮੀਟਿੰਗ ਅਗਲੀ ਖ਼ਬਰ ਗੋਧੇ ਵਾਲਾ ਸਟੇਡੀਅਮ ਵਿਖੇ ਚੱਲ ਰਹੇ ਐਥਲੈਟਿਕਸ ਸੈਂਟਰ ਦੇ ਖਿਡਾਰੀਆਂ ਦਾ ਸਟੇਟ ਮੀਟ ’ਚ ਰਿਹਾ ਸ਼ਾਨਦਾਰ ਪ੍ਰਦਰਸ਼ਨ-ਖੇਡ ਅਫ਼ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।