22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਐੱਸ.ਬੀ.ਬੀ.ਐੱਸ. ਪਬਲਿਕ ਸਕੂਲ ਸੁਖਾਨੰਦ ਦੇ ਖਿਡਾਰੀਆਂ ਨੇ ਫੁੱਟਬਾਲ ਤੇ ਵਾਲੀਬਾਲ ਮੁਕਾਬਲਿਆਂ ’ਚ ਮਾਰੀਆਂ ਮੱਲ੍ਹਾਂ

ਠੱਠੀ ਭਾਈ, 21 ਅਗਸਤ (ਜਗਰੂਪ ਸਿੰਘ ਮਠਾੜੂ)-ਐੱਸ. ਬੀ.

ਅਜੀਤ ਡੈਸਕ 22-08-2026
ਠੱਠੀ ਭਾਈ, 21 ਅਗਸਤ (ਜਗਰੂਪ ਸਿੰਘ ਮਠਾੜੂ)-ਐੱਸ.ਬੀ.ਬੀ.ਐੱਸ. ਪਬਲਿਕ ਸਕੂਲ ਸੁਖਾਨੰਦ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤਾਂ ਦਰਜ ਕੀਤੀਆਂ ਹਨ। ਸਕੂਲ ਦੇ ਅੰਡਰ-14 ਮੁੰਡਿਆਂ ਦੀ ਫੁੱਟਬਾਲ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਫਾਈਨਲ ਮੁਕਾਬਲਾ ਜਿੱਤ ਕੇ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ, ਜਦ ਕਿ ਅੰਡਰ-19 ਲੜਕੀਆਂ ਦੀ ਵਾਲੀਬਾਲ ਟੀਮ ਨੇ ਵੀ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਹਾਸਲ ਕੀਤਾ। ਫੁੱਟਬਾਲ ਦੇ ਫਾਈਨਲ ਮੈਚ ਦੌਰਾਨ ਖਿਡਾਰੀਆਂ ਨੇ ਬਿਹਤਰੀਨ ਟੀਮ ਵਰਕ, ਮਿਹਨਤ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਵਿਰੋਧੀ ਟੀਮ ਨੂੰ ਮਾਤ ਦਿੱਤੀ। ਇਸੇ ਤਰ੍ਹਾਂ ਵਾਲੀਬਾਲ ਟੀਮ ਦੀਆਂ ਖਿਡਾਰਨਾਂ ਨੇ ਵੀ ਪੂਰੇ ਜੋਸ਼ ਅਤੇ ਹੌਸਲੇ ਨਾਲ ਖੇਡਦਿਆਂ ਵਿਰੋਧੀ ਟੀਮ ਨੂੰ ਹਰਾਇਆ ਅਤੇ ਸੋਨ ਤਗਮਾ ਆਪਣੇ ਨਾਮ ਕੀਤਾ। ਇਸ ਮੌਕੇ ਸਕੂਲ ਦੀ ਡਾਇਰੈਕਟਰ ਮੈਡਮ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ ਸਾਡੇ ਸਕੂਲ ਦੇ ਬੱਚਿਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਟਰਾਫ਼ੀ ਜਾਂ ਤਮਗ਼ਾ ਨਹੀਂ, ਸਗੋਂ ਖਿਡਾਰੀਆਂ ਦੀ ਮਿਹਨਤ, ਅਨੁਸ਼ਾਸਨ, ਲਗਨ ਅਤੇ ਕੋਚਾਂ ਵਲੋਂ ਕੀਤੀ ਗਈ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਕੋਚ ਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ। ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਬਾਬਾ ਜਗਦੇਵ ਸਿੰਘ ਜੱਗਾ ਅਤੇ ਚਰਨਜੀਤ ਸਿੰਘ ਗੱਬੀ ਨੇ ਕਿਹਾ ਕਿ ਸਕੂਲ ਦੇ ਬੱਚਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਮਿਹਨਤ ਕਰਨ ਵਾਲਿਆਂ ਦੀ ਹਮੇਸ਼ਾ ਜਿੱਤ ਹੁੰਦੀ ਹੈ ਅਤੇ ਉਨ੍ਹਾਂ ਨੂੰ ਆਪਣੇ ਖਿਡਾਰੀਆਂ ‘ਤੇ ਬੇਹੱਦ ਮਾਣ ਹੈ। ਸਕੂਲ ਦੇ ਪ੍ਰਿੰਸੀਪਲ, ਕੋਚਾਂ ਅਤੇ ਸਮੂਹ ਸਟਾਫ਼ ਵਲੋਂ ਜੇਤੂ ਫੁੱਟਬਾਲ ਟੀਮ ਅਤੇ ਗੋਲਡ ਮੈਡਲ ਜੇਤੂ ਵਾਲੀਬਾਲ ਟੀਮ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।
ਪਿਛਲੀ ਖ਼ਬਰ ਮਨਜੀਤ ਮਾਨ ਨੂੰ ਮੋਗਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿਚ ਮਿਲ ਰਿਹਾ ਭਰਵਾਂ ਹੁੰਗਾਰਾ ਪਿੰਡ ਮੱਲ੍ਹੀਆਂ ਵਾਲਾ ਵਿਖੇ ਕੀਤੀ... ਅਗਲੀ ਖ਼ਬਰ ਪਾਥਵੇਅਜ਼ ਸਕੂਲ ਨੇ 29ਵੀਂਆਂ ਜ਼ੋਨ ਖੇਡਾਂ ਕਰਾਟੇ ’ਚ ਜਿੱਤਿਆ ਸੋਨ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।