24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

25 ਨੂੰ ਆਮ ਆਦਮੀ ਕਲੀਨਿਕ ਬੰਦ

ਧਰਮਕੋਟ , 22 ਅਗਸਤ ( ਪਰਮਜੀਤ ਸਿੰਘ )- ਸਾਂਝਾ ਫ਼ਰੰਟ ਆਮ ਆਦਮੀ ਕਲੀਨਿਕ ਪੰਜਾਬ ਦੀ ਇਕ ਅਹਿਮ ਮੀਟਿੰਗ ਅੱਜ ਹੋਈ , ਜਿਸ ਵਿਚ 27 ਜੁਲਾਈ 2026 ਨੂੰ ਕੀਤੀ ਗਈ ਹੜਤਾਲ ਉਪਰੰਤ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਮੰਨੀਆਂ ਗਈਆਂ ਮੰਗਾਂ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ - ਵਟਾਂਦਰਾ ਕੀਤਾ ਗਿਆ । ਫ਼ਰੰਟ ਦੇ ਆਗੂਆਂ ਨੇ ਦੱਸਿਆ ਕਿ 27 ਜੁਲਾਈ ਦੀ ਹੜਤਾਲ ਦੌਰਾਨ ਸਰਕਾਰ / ਵਿਭਾਗ ਨਾਲ ਹੋਈ ਮੀਟਿੰਗ ਵਿਚ ਸਾਂਝਾ ਫ਼ਰੰਟ ਦੀਆਂ ਤਿੰਨ ਮੁੱਖ ਮੰਗਾਂ ‘ ਤੇ ਸਹਿਮਤੀ ਬਣੀ ਸੀ : ਇੰਨਸੈਂਟਿਵ ਵਿਚ ਵਾਧਾ ਕੀਤਾ ਜਾਵੇ ।

ਹਰਿਚੰਦ ਸਿੰਘ ਸਪੁੱਤਰ ਦਵਿੰਦਰਪਾਲ ਸਿੰਘ ਵਾਸੀ ਰਾਏਕੋਟ (ਕੈਨੇਡਾ) ਦਾ ਸ਼ੁੱਭ ਵਿਆਹ ਇੰਦਰਪ੍ਰੀਤ ਕੌਰ ਸਪੁੱਤਰੀ ਸ਼ਮਿੰਦਰ ਸਿੰਘ ਲੈਲ ਵਾਸੀ ਜੰਡਾਲੀ ਖ਼ੁਰਦ (ਕੈਨੇਡਾ) ਨਾਲ ਹੋਇਆ। 23-08-2026
ਧਰਮਕੋਟ , 22 ਅਗਸਤ ( ਪਰਮਜੀਤ ਸਿੰਘ )- ਸਾਂਝਾ ਫ਼ਰੰਟ ਆਮ ਆਦਮੀ ਕਲੀਨਿਕ ਪੰਜਾਬ ਦੀ ਇਕ ਅਹਿਮ ਮੀਟਿੰਗ ਅੱਜ ਹੋਈ , ਜਿਸ ਵਿਚ 27 ਜੁਲਾਈ 2026 ਨੂੰ ਕੀਤੀ ਗਈ ਹੜਤਾਲ ਉਪਰੰਤ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਮੰਨੀਆਂ ਗਈਆਂ ਮੰਗਾਂ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ - ਵਟਾਂਦਰਾ ਕੀਤਾ ਗਿਆ । ਫ਼ਰੰਟ ਦੇ ਆਗੂਆਂ ਨੇ ਦੱਸਿਆ ਕਿ 27 ਜੁਲਾਈ ਦੀ ਹੜਤਾਲ ਦੌਰਾਨ ਸਰਕਾਰ / ਵਿਭਾਗ ਨਾਲ ਹੋਈ ਮੀਟਿੰਗ ਵਿਚ ਸਾਂਝਾ ਫ਼ਰੰਟ ਦੀਆਂ ਤਿੰਨ ਮੁੱਖ ਮੰਗਾਂ ‘ ਤੇ ਸਹਿਮਤੀ ਬਣੀ ਸੀ : ਇੰਨਸੈਂਟਿਵ ਵਿਚ ਵਾਧਾ ਕੀਤਾ ਜਾਵੇ । ਕੈਜ਼ੂਅਲ ਲੀਵ ਦੇ ਨਾਲ ਮੈਡੀਕਲ ਲੀਵ ਦੀ ਸੁਵਿਧਾ ਦਿੱਤੀ ਜਾਵੇ । ਕਰਮਚਾਰੀਆਂ ਨੂੰ ਨੌਕਰੀ ਦੀ ਸੁਰੱਖਿਆ ਦਿੱਤੀ ਜਾਵੇ ਅਤੇ ਮੌਜੂਦਾ ਐਂਪੈਨਲਮੈਂਟ ਪ੍ਰਣਾਲੀ ਨੂੰ ਖ਼ਤਮ ਕਰਕੇ ਕਰਮਚਾਰੀਆਂ ਨੂੰ ਡੀ . ਐਚ . ਐਸ . ਦੇ ਅਧੀਨ ਕਾਂਟ੍ਰੈਕਟ ‘ ਤੇ ਲਿਆਂਦਾ ਜਾਵੇ । ਫ਼ਰੰਟ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਵਿਭਾਗ ਵਲੋਂ ਇਨ੍ਹਾਂ ਮੰਗਾਂ ‘ ਤੇ ਸਹਿਮਤੀ ਬਣਨ ਦੇ ਬਾਵਜੂਦ 1 ਮਹੀਨਾ ਹੋਣ ਵਾਲਾ ਹੈ , ਪਰ ਅਜੇ ਤੱਕ ਇਨ੍ਹਾਂ ਵਿਚੋਂ ਕੋਈ ਵੀ ਮੰਗ ਜ਼ਮੀਨੀ ਪੱਧਰ ‘ ਤੇ ਲਾਗੂ ਨਹੀਂ ਕੀਤੀ ਗਈ । ਇਸ ਤੋਂ ਇਲਾਵਾ ਵਿਭਾਗ ਵਲੋਂ ਇਹ ਵੀ ਸਪਸ਼ਟ ਨਹੀਂ ਕੀਤਾ ਗਿਆ ਕਿ ਇਨ੍ਹਾਂ ਮੰਗਾਂ ਨਾਲ ਸਬੰਧਿਤ ਫਾਈਲ ਇਸ ਸਮੇਂ ਕਿਸ ਪੱਧਰ ‘ ਤੇ ਪ੍ਰਕਿਰਿਆ ਅਧੀਨ ਹੈ ਅਤੇ ਇਨ੍ਹਾਂ ਨੂੰ ਲਾਗੂ ਕਰਨ ਲਈ ਹੋਰ ਕਿੰਨਾ ਸਮਾਂ ਲੱਗੇਗਾ । ਸਾਂਝਾ ਫ਼ਰੰਟ ਨੇ ਸਰਕਾਰ ਅਤੇ ਸਿਹਤ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਪਹਿਲਾਂ ਹੋਈ ਸਹਿਮਤੀ ਅਨੁਸਾਰ ਇਨ੍ਹਾਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਅਤੇ ਕਰਮਚਾਰੀਆਂ ਨੂੰ ਸਪਸ਼ਟ ਜਾਣਕਾਰੀ ਦਿੱਤੀ ਜਾਵੇ , ਅਗਰ ਕੋਈ ਵੀ ਸਪਸ਼ਟੀਕਰਨ ਨਹੀਂ ਦਿੱਤਾ ਗਿਆ ਤਾਂ ਆਉਣ ਵਾਲੀ 25 ਅਗਸਤ ਦਿਨ ਮੰਗਲਵਾਰ ਨੂੰ ਉਪੀਡੀ ਸੇਵਾਵਾਂ ਅਣਮਿਥੇ ਸਮੇਂ ਲਈ ਬੰਦ ਕਰ ਦਿੱਤੀਆਂ ਜਾਣਗੀਆਂ ਅਤੇ ਫ਼ਰੰਟ ਨੇ ਇਹ ਵੀ ਐਲਾਨ ਕੀਤਾ ਕਿ 27 ਅਗਸਤ 2026 ਨੂੰ ਸੀ . ਐਚ . ਓ . ਯੂਨੀਅਨ , ਆਊਟਸੋਰਸਿੰਗ ਯੂਨੀਅਨ , ਫਾਰਮਾਸਿਸਟ ਐਸੋਸੀਏਸ਼ਨ ਅਤੇ ਹੋਰ ਰੈਗੂਲਰ ਯੂਨੀਅਨਾਂ ਵਲੋਂ ਕੀਤੇ ਜਾਣ ਵਾਲੇ ਸੰਘਰਸ਼ ਦੀ ਸਾਂਝਾ ਫ਼ਰੰਟ ਆਮ ਆਦਮੀ ਕਲੀਨਿਕ ਪੰਜਾਬ ਵਲੋਂ ਪੂਰਨ ਹਮਾਇਤ ਕੀਤੀ ਜਾਵੇਗੀ ।
ਪਿਛਲੀ ਖ਼ਬਰ ਹਲਕੇ ਦੇ ਵਿਕਾਸ ਕਾਰਜਾਂ ਨੂੰ ਸੰਜੀਦਗੀ ਨਾਲ ਨੇਪਰੇ ਚਾੜ੍ਹ ਰਹੇ ਨੇ ਵਿਧਾਇਕ ਢੋਸ-ਸਰਪੰਚ ਚਾਵਲਾ ਅਗਲੀ ਖ਼ਬਰ ਮੱਖਣ ਬਰਾੜ ਦੀ ਅਗਵਾਈ ’ਚ ਯੂਥ ਅਕਾਲੀ ਦਲ ਦੀ ਭਰਵੀਂ ਯੂਥ ਮਿਲਣੀ, ਨੌਜਵਾਨਾਂ ਦਿਖਾਇਆ ਭਾਰੀ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।