23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਯਾਦਾਂ ’ਚ ਸਿਮਟ ਗਿਆ ਤੀਆਂ ਦਾ ਤਿਉਹਾਰ-ਐਸ. ਐਫ. ਸੀ. ਪਬਲਿਕ ਸਕੂਲ

ਧਰਮਕੋਟ , 22 ਅਗਸਤ ( ਪਰਮਜੀਤ ਸਿੰਘ )- ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਐਸ . ਐਫ .

ਅਜੀਤ ਡੈਸਕ 23-08-2026
ਧਰਮਕੋਟ , 22 ਅਗਸਤ ( ਪਰਮਜੀਤ ਸਿੰਘ )- ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਐਸ . ਐਫ . ਸੀ . ਪਬਲਿਕ ਸਕੂਲ ਵਿਚ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਦਾ ਵਿਹੜਾ ਪੰਜਾਬੀ ਸਭਿਆਚਾਰ ਦੇ ਰੰਗਾਂ ਵਿਚ ਰੰਗਿਆਂ ਗਿਆ ਅਤੇ ਲੋਕ ਵਿਰਸੇ ਦੀ ਸੁੰਦਰ ਝਲਕ ਦੇਖਣ ਨੂੰ ਮਿਲੀ । ਵਿਦਿਆਰਥਣਾਂ ਅਤੇ ਅਧਿਆਪਕਾਵਾਂ ਨੇ ਰਵਾਇਤੀ ਪੰਜਾਬੀ ਪੁਸ਼ਾਕਾਂ ਵਿੱਚ ਸਜ ਕੇ ਪ੍ਰੋਗਰਾਮ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ । ਰੰਗ - ਬਿਰੰਗੇ ਸੂਟਾਂ , ਚੂੜੀਆਂ , ਪਰਾਂਦਿਆਂ ਨਾਲ ਸਜੀਆਂ ਵਿਦਿਆਰਥਣਾਂ ਨੇ ਸਮੁੱਚੇ ਵਾਤਾਵਰਣ ਨੂੰ ਮਨਮੋਹਕ ਅਤੇ ਯਾਦਗਾਰੀ ਬਣਾ ਦਿੱਤਾ । ਵਿਦਿਆਰਥੀਆਂ ਵਲੋਂ ਲੋਕ ਗੀਤ , ਗਿੱਧਾ , ਫੁਲਕਾਰੀ ਅਤੇ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਹੋਰ ਸਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ । ਪ੍ਰਿੰਸੀਪਲ ਸ਼ੀਨਮ ਜਿੰਦਲ ਤੇ ਐਚ . ਐਮ . ਸਰਿਤਾ ਅਰੋੜਾ ਨੇ ਸਮੂਹ ਸਟਾਫ਼ ਅਤੇ ਬੱਚਿਆਂ ਨੂੰ ਤੀਆਂ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ । ਅੰਤ ਵਿਚ ਸਾਰੀਆਂ ਅਧਿਆਪਕਾਵਾਂ ਨੇ ਵੀ ਤੀਆਂ ਦੇ ਪਵਿੱਤਰ ਪੁਰਬ ਦਾ ਆਨੰਦ ਮਾਣਦੇ ਹੋਏ ਇਸ ਮੌਕੇ ਨੂੰ ਹੋਰ ਵੀ ਯਾਦਗਾਰੀ ਬਣਾ ਦਿੱਤਾ ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਬਣਨ ’ਤੇ ਰਾਜਵੰਤ ਸਿੰਘ ਮਾਹਲਾ ਚੰਦ ਪੁਰਾਣਾ ਗੁਰਦੁਆਰਾ ਸਾਹਿਬ ਵਿਖੇ ਹੋਏ... ਅਗਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਹਾਸਿਲ ਕੀਤੇ 64 ਸਕੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।