23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਯੂ.ਕੇ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਰਿਜਨਲ ਸਪੋਰਟਸ ਆਈ.ਸੀ.ਐੱਸ.ਈ. ਵਲੋਂ ਰਗਬੀ ਖੇਡਾਂ ਵਿਚ ਹਾਸਲ ਕੀਤਾ ਤੀਸਰਾ ਸਥਾਨ

ਧਰਮਕੋਟ, 22 ਅਗਸਤ (ਪਰਮਜੀਤ ਸਿੰਘ)-ਧਰਮਕੋਟ ਇਲਾਕੇ ਦੀ ਪਹਿਲੀ ਨਾਮਵਰ ਸੰਸਥਾ ਯੂ. ਕੇ.

ਯੂ.ਕੇ. ਸਕੂਲ ਦੇ ਜੇਤੂ ਵਿਦਿਆਰਥੀ ਆਪਣੇ ਅਧਿਆਪਕਾਂ ਨਾਲ। 23-08-2026
ਧਰਮਕੋਟ, 22 ਅਗਸਤ (ਪਰਮਜੀਤ ਸਿੰਘ)-ਧਰਮਕੋਟ ਇਲਾਕੇ ਦੀ ਪਹਿਲੀ ਨਾਮਵਰ ਸੰਸਥਾ ਯੂ.ਕੇ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਰਗਬੀ ਰਿਜਨਲ ਸਪੋਰਟਸ ਆਈ.ਸੀ.ਐਸ.ਈ. ਵਲੋਂ ਕਰਵਾਈਆਂ ਗਈਆਂ ਖੇਡਾਂ ਵਿਚ ਟੀਮ ਅੰਡਰ-17 ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਤੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦੇ ਹੋਏ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਪਵਨਦੀਪ ਕੌਰ ਅਤੇ ਸਕੂਲ ਦੇ ਪ੍ਰਬੰਧਕ ਰਾਣਾ ਬਾਸੀ, ਨੀਰਜ ਖੋਸਲਾ, ਨਿਧੀ ਖੋਸਲਾ ਤੇ ਅਧਿਆਪਕਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਸਕੂਲ ਦੇ ਪ੍ਰਿੰਸੀਪਲ ਮੈਡਮ ਤੇ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਵਿਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਮੂਹ ਸਟਾਫ਼ ਦੇ ਮੈਂਬਰ ਸ਼ਾਮਲ ਸਨ।
ਪਿਛਲੀ ਖ਼ਬਰ ਦੀ ਰੱਤੀਆਂ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਰੱਤੀਆਂ ਦੀ ਹੋਈ ਚੋਣ ਅਗਲੀ ਖ਼ਬਰ ਐਡਵੋਕੇਟ ਡਾ. ਬੂਟਾ ਸਿੰਘ ਬੈਰਾਗੀ ਆਮ ਆਦਮੀ ਪਾਰਟੀ ਦੇ ਬੁਲਾਰੇ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।