25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਵਾਰਡ ਨੰਬਰ 24 ਭਾਜਪਾ ਛੱਡ ‘ਆਪ’ ’ਚ ਸ਼ਾਮਿਲ ਹੋਈ ਕੌਂਸਲਰ ਹੇਮ ਲਤਾ

ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਮੋਗਾ, 23 ਅਗਸਤ (ਅਸ਼ੋਕ ਬਾਂਸਲ)-ਆਮ ਆਦਮੀ ਪਾਰਟੀ ਨੂੰ ਵਾਰਡ ਨੰਬਰ 24 ਵਿਚ ਉਸ ਸਮੇਂ ਵੱਡਾ ਸਿਆਸੀ ਸਮਰਥਨ ਮਿਲਿਆ, ਜਦੋਂ ਵਾਰਡ ਦੀ ਮੌਜੂਦਾ ਕੌਂਸਲਰ ਹੇਮ ਲਤਾ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।

ਅਜੀਤ ਡੈਸਕ 24-08-2026
ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਮੋਗਾ, 23 ਅਗਸਤ (ਅਸ਼ੋਕ ਬਾਂਸਲ)-ਆਮ ਆਦਮੀ ਪਾਰਟੀ ਨੂੰ ਵਾਰਡ ਨੰਬਰ 24 ਵਿਚ ਉਸ ਸਮੇਂ ਵੱਡਾ ਸਿਆਸੀ ਸਮਰਥਨ ਮਿਲਿਆ, ਜਦੋਂ ਵਾਰਡ ਦੀ ਮੌਜੂਦਾ ਕੌਂਸਲਰ ਹੇਮ ਲਤਾ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਉਨ੍ਹਾਂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਵਾਰਡ ਨੰਬਰ 24 ਵਿਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ। ਇਸ ਮੌਕੇ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੌਂਸਲਰ ਹੇਮ ਲਤਾ ਦਾ ਆਮ ਆਦਮੀ ਪਾਰਟੀ ਵਿਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ। ਵਿਧਾਇਕ ਡਾ. ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਹੇਮ ਲਤਾ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਵਾਰਡ ਨੰਬਰ 24 ਵਿਚ ਪਾਰਟੀ ਦਾ ਜਨ ਆਧਾਰ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਅਤੇ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਂਦਾ ਹੈ। ਇਸ ਮੌਕੇ ਕੌਂਸਲਰ ਹੇਮ ਲਤਾ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਵਿਚ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਪਾਰਟੀ ਨਾਲ ਮਿਲ ਕੇ ਵਾਰਡ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਉਠਾਉਣਗੇ ਅਤੇ ਇਲਾਕੇ ਦੇ ਵਿਕਾਸ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ। ਇਸ ਮੌਕੇ ਮੇਅਰ ਵਿਨੇ ਪਾਲ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਕੁਮਾਰ ਕਾਲਾ ਬਜਾਜ, ਡਿਪਟੀ ਮੇਅਰ ਗੌਰਵ ਗਰਗ, ਸੰਗਠਨ ਇੰਚਾਰਜ ਰਕੇਸ਼ ਮਿੱਡਾ, ਸਾਬਕਾ ਕੌਂਸਲਰ ਸ਼ਿੰਦਾ ਬਰਾੜ, ਹਿੰਮਤ ਸਿੰਘ ਜੱਬਲ ਬੀ.ਸੀ. ਵਿੰਗ ਕੋਆਰਡੀਨੇਟਰ ਅਤੇ ਕੌਂਸਲਰ ਜਗਦੀਪ ਸਿੰਘ ਜੱਗਾ ਮੌਜੂਦ ਸਨ।
ਪਿਛਲੀ ਖ਼ਬਰ ਲਰਨਿੰਗ ਫ਼ੀਲਡ ਗਲੋਬਲ ਸਕੂਲ ਵਿਚ ਮਾਪੇ-ਅਧਿਆਪਕ ਮਿਲਣੀ ਕਰਵਾਈ ਮਾਪੇ ਅਤੇ ਅਧਿਆਪਕ ਮਿਲ ਕੇ ਬੱਚਿਆਂ ਦੇ ਭਵਿੱਖ ਨੂੰ ਦਿੰਦੇ... ਅਗਲੀ ਖ਼ਬਰ ਪੰਜਾਬ ’ਚ ਵਾਤਾਵਰਨ ਸੁਧਾਰ ਲਈ ਸ਼ੁਰੂ ਹੋਈ ‘ਗੋ ਗਰੀਨ ਡਰਾਈਵ’ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।