25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਜੋਤ ਸਿੰਘ ਤੇ ਚੇਅਰਮੈਨ ਰਾਘਵ ਸ਼ਰਮਾ ਨੂੰ ਕੀਤਾ ਸਨਮਾਨਿਤ

ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਰਜਿ: ਮੋਗਾ ਵਲੋਂ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਸੁਸਾਇਟੀ ਦੇ ਪ੍ਰਧਾਨ ਗੁਰਜੋਤ ਸਿੰਘ ਅਤੇ ਚੇਅਰਮੈਨ ਰਾਘਵ ਸ਼ਰਮਾ ਨੂੰ ਚੰਡੀਗੜ੍ਹ ਦੇ ਮਿਊਂਸੀਪਲ ਭਵਨ ਵਿਖੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 25-08-2026
ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਰਜਿ: ਮੋਗਾ ਵਲੋਂ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਸੁਸਾਇਟੀ ਦੇ ਪ੍ਰਧਾਨ ਗੁਰਜੋਤ ਸਿੰਘ ਅਤੇ ਚੇਅਰਮੈਨ ਰਾਘਵ ਸ਼ਰਮਾ ਨੂੰ ਚੰਡੀਗੜ੍ਹ ਦੇ ਮਿਊਂਸੀਪਲ ਭਵਨ ਵਿਖੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਸੁਸਾਇਟੀ ਦੀ ਟੀਮ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਸੁਸਾਇਟੀ ਵਲੋਂ ਮੋਗਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਲਗਾਤਾਰ ਖ਼ੂਨਦਾਨ ਕੈਂਪ ਲਗਾਏ ਜਾ ਰਹੇ ਹਨ ਅਤੇ ਲੋੜਵੰਦ ਮਰੀਜ਼ਾਂ ਲਈ ਰੋਜ਼ਾਨਾ ਦੇ ਆਧਾਰ ‘ਤੇ ਐਮਰਜੈਂਸੀ ਡੋਨਰ ਭੇਜ ਕੇ ਖ਼ੂਨ ਮੁਹੱਈਆ ਕਰਵਾਇਆ ਜਾਂਦਾ ਹੈ। ਸੁਸਾਇਟੀ ਵਲੋਂ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਵੀ ਲਗਾਤਾਰ ਸੇਵਾ ਕਾਰਜ ਕੀਤੇ ਜਾ ਰਹੇ ਹਨ। ਜਿਨ੍ਹਾਂ ਗ਼ਰੀਬ ਪਰਿਵਾਰਾਂ ਦੇ ਘਰਾਂ ਦੀਆਂ ਛੱਤਾਂ ਖ਼ਸਤਾ ਹਾਲਤ ਵਿਚ ਹਨ, ਉਨ੍ਹਾਂ ਦੀਆਂ ਛੱਤਾਂ ਪਾ ਕੇ ਦੇਣ ਦਾ ਉਪਰਾਲਾ ਵੀ ਸੁਸਾਇਟੀ ਵਲੋਂ ਕੀਤਾ ਜਾ ਰਿਹਾ ਹੈ, ਤਾਂ ਜੋ ਲੋੜਵੰਦ ਪਰਿਵਾਰਾਂ ਨੂੰ ਸੁਰੱਖਿਅਤ ਛੱਤ ਮੁਹੱਈਆ ਹੋ ਸਕੇ। ਸਨਮਾਨ ਪ੍ਰਾਪਤ ਕਰਨ ਉਪਰੰਤ ਸੁਸਾਇਟੀ ਦੇ ਪ੍ਰਧਾਨ ਗੁਰਜੋਤ ਸਿੰਘ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਸਿਰਫ਼ ਉਨ੍ਹਾਂ ਦਾ ਨਹੀਂ, ਸਗੋਂ ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਦੀ ਪੂਰੀ ਟੀਮ, ਖ਼ੂਨਦਾਨੀਆਂ ਅਤੇ ਸਮਾਜ ਸੇਵੀਆਂ ਦਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਸਨਮਾਨ ਮਿਲਣ ਨਾਲ ਸੁਸਾਇਟੀ ਦੇ ਸਮੂਹ ਮੈਂਬਰਾਂ ਦਾ ਹੌਸਲਾ ਹੋਰ ਵਧਿਆ ਹੈ ਅਤੇ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਮਾਜ ਦੀ ਸੇਵਾ ਕਰਦੇ ਰਹਿਣਗੇ। ਅੰਤ ਵਿਚ ਗੁਰਜੋਤ ਸਿੰਘ ਨੇ ਸਾਰੇ ਖ਼ੂਨਦਾਨੀਆਂ, ਸੁਸਾਇਟੀ ਮੈਂਬਰਾਂ, ਸਹਿਯੋਗੀਆਂ ਅਤੇ ਸਮਾਜ ਸੇਵੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਵਲੋਂ ਮਨੁੱਖਤਾ ਦੀ ਸੇਵਾ ਦਾ ਇਹ ਕਾਰਜ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਐਸੋਸੀਏਟ ਅਧਿਆਪਕ ਫ਼ਰੰਟ ਮੋਗਾ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਕਰ ਕੇ ਡਿਪਟੀ ਕਮਿਸ਼ਨਰ ਨੂੰ ਰੋਸ ਪੱਤਰ ਦਿੱਤਾ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।