26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਟੀ.ਐਲ.ਐਫ. ਸਕੂਲ ਦੇ ਟੀ.ਐਲ.ਐਫ. ਗਰੀਨ ਵਾਰੀਅਰਜ਼ ਵਲੋਂ ਵਾਤਾਵਰਨ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਮੁਹਿੰਮ ਸ਼ੁਰੂ

ਮੋਗਾ, 25 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.

ਅਜੀਤ ਡੈਸਕ 26-08-2026
ਮੋਗਾ, 25 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਮੋਗਾ ਦੀ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜ: ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਸਕੂਲ ਵਲੋਂ ਵਿਦਿਆਰਥੀਆਂ ਵਿਚ ਵਾਤਾਵਰਨ ਸੰਭਾਲ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਟੀ.ਐਲ.ਐਫ. ਗਰੀਨ ਵਾਰਿਅਰਜ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜ: ਜਨੇਸ਼ ਗਰਗ ਨੇ ਕਿਹਾ ਕਿ “ਵਾਤਾਵਰਨ ਦੀ ਸੰਭਾਲ ਅੱਜ ਦੇ ਸਮੇਂ ਦੀਆਂ ਸਭ ਤੋਂ ਵੱਡੀਆਂ ਜ਼ਿੰਮੇਵਾਰੀਆਂ ਵਿਚੋਂ ਇਕ ਹੈ। ਸਾਫ਼-ਸੁਥਰਾ ਅਤੇ ਸੁਰੱਖਿਅਤ ਵਾਤਾਵਰਨ ਸਿਰਫ਼ ਸਾਡੇ ਲਈ ਹੀ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਲਈ ਵੀ ਜ਼ਰੂਰੀ ਹੈ। ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਨੂੰ ਵੀ ਯਕੀਨੀ ਬਣਾਉਣਾ ਚਾਹੀਦਾ ਹੈ। ਪਾਣੀ ਦੀ ਸੰਭਾਲ, ਪਲਾਸਟਿਕ ਦੀ ਘੱਟ ਤੋਂ ਘੱਟ ਵਰਤੋਂ ਅਤੇ ਸਫ਼ਾਈ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਹੋਵੇਗਾ। ਜੇਕਰ ਹਰ ਵਿਅਕਤੀ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਛੋਟਾ ਜਿਹਾ ਉਪਰਾਲਾ ਕਰੇ ਤਾਂ ਅਸੀਂ ਮਿਲ ਕੇ ਪ੍ਰਦੂਸ਼ਣ ਨੂੰ ਘਟਾਉਣ ਅਤੇ ਹਰਿਆ-ਭਰਿਆ ਤੇ ਸਿਹਤਮੰਦ ਸਮਾਜ ਬਣਾਉਣ ਵਿਚ ਅਹਿਮ ਯੋਗਦਾਨ ਪਾ ਸਕਦੇ ਹਾਂ।” ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਘੱਟ ਤੋਂ ਘੱਟ ਵਰਤੋਂ ਕਰਨ, ਕੂੜੇ ਨੂੰ ਵੱਖ-ਵੱਖ ਕਰ ਕੇ ਨਿਪਟਾਉਣ, ਪੁਰਾਣੀਆਂ ਵਸਤੂਆਂ ਦੀ ਮੁੜ ਵਰਤੋਂ ਕਰਨ ਅਤੇ ਲੋੜ ਨਾ ਹੋਣ ‘ਤੇ ਲਾਈਟਾਂ ਤੇ ਪੱਖੇ ਬੰਦ ਰੱਖਣ ਵਰਗੀਆਂ ਜ਼ਿੰਮੇਵਾਰ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਵਿਦਿਆਰਥੀ ਬੂਟੇ ਲਗਾਉਣ ਮੁਹਿੰਮ ਵਿਚ ਵੀ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਇਸ ਦੌਰਾਨ ਗਰੀਨ ਵਾਰਿਅਰਜ਼ ਵਿਦਿਆਰਥੀਆਂ ਵਲੋਂ ਸਫ਼ਾਈ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਵਾਤਾਵਰਨ ਸੁਰੱਖਿਆ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ। ਚੇਅਰਮੈਨ ਇੰਜ: ਜਨੇਸ਼ ਗਰਗ ਨੇ ਕਿਹਾ ਕਿ ਛੋਟੇ-ਛੋਟੇ ਉਪਰਾਲੇ ਜਦੋਂ ਨੌਜਵਾਨ ਸੋਚ ਅਤੇ ਅਗਵਾਈ ਨਾਲ ਕੀਤੇ ਜਾਂਦੇ ਹਨ ਤਾਂ ਉਨ੍ਹਾਂ ਦਾ ਪ੍ਰਭਾਵ ਬਹੁਤ ਵੱਡਾ ਹੋ ਸਕਦਾ ਹੈ।
ਪਿਛਲੀ ਖ਼ਬਰ ਸੇਫ਼ ਸਕੂਲ ਵਾਹਨ ਪਾਲਿਸੀ ਦੇ ਤਹਿਤ ਸਕੂਲੀ ਵੈਨਾਂ ਦੀ ਕੀਤੀ ਚੈਕਿੰਗ ਅਗਲੀ ਖ਼ਬਰ ਸਿਮਰਜੀਤ ਕੌਰ ਜੀ ਦੀ ਆਤਮਿਕ ਸ਼ਾਂਤੀ ਦੇ ਲਈ ਭੋਗ ਅਤੇ ਅੰਤਿਮ ਅਰਦਾਸ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।