26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸੇਫ਼ ਸਕੂਲ ਵਾਹਨ ਪਾਲਿਸੀ ਦੇ ਤਹਿਤ ਸਕੂਲੀ ਵੈਨਾਂ ਦੀ ਕੀਤੀ ਚੈਕਿੰਗ

ਮੋਗਾ, 25 ਅਗਸਤ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਮਨਮੋਹਨ ਸਰਨਾ ਡੀ. ਐਸ.

ਅਜੀਤ ਡੈਸਕ 26-08-2026
ਮੋਗਾ, 25 ਅਗਸਤ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਮਨਮੋਹਨ ਸਰਨਾ ਡੀ.ਐਸ.ਪੀ. ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਟਰੈਫ਼ਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਡੀ.ਸੀ. ਪੀ. ਯੂ. ਮੋਗਾ ਦੀ ਟੀਮ ਵਲੋਂ ਨੈਸ਼ਨਲ ਕਾਨਵੈਂਟ ਸਕੂਲ ਮੋਗਾ ਦੀਆਂ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸਕੂਲੀ ਵੈਨਾਂ ਦੇ ਡਰਾਈਵਰਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਸਬੰਧੀ ਜਾਗਰੂਕ ਕੀਤਾ ਗਿਆ। ਸੇਫ਼ ਸਕੂਲ ਵਾਹਨ ਪਾਲਿਸੀ ਦੀ ਨਾ ਪਾਲਣਾ ਕਰਨ ਵਾਲੇ ਸਕੂਲੀ ਵੈਨਾਂ ਦੇ ਚਲਾਨ ਵੀ ਕੀਤੇ ਗਏ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਕਰਨ ਦੀ ਹਦਾਇਤ ਵੀ ਕੀਤੀ ਗਈ। ਇਸ ਮੌਕੇ ਏ.ਐਸ.ਆਈ. ਰਾਜਵਰਿੰਦਰ ਸਿੰਘ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈਲ ਮੋਗਾ, ਸੁਖਬੀਰ ਕੌਰ ਬਾਲ ਸੁਰੱਖਿਆ ਅਫ਼ਸਰ ਮੋਗਾ, ਜਸਦੀਪ ਸਿੰਘ ਸੋਸ਼ਲ ਵਰਕਰ ਮੋਗਾ, ਸਕੂਲ ਟਰਾਂਸਪੋਰਟ ਇੰਚਾਰਜ ਅਤੇ ਸਕੂਲੀ ਵੈਨਾਂ ਦੇ ਸਮੂਹ ਡਰਾਈਵਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਕੋ-ਐਜੂਕੇਸ਼ਨ ਸਕੂਲ ਦੀਆਂ ਲੜਕੀਆਂ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਟੀ.ਐਲ.ਐਫ. ਸਕੂਲ ਦੇ ਟੀ.ਐਲ.ਐਫ. ਗਰੀਨ ਵਾਰੀਅਰਜ਼ ਵਲੋਂ ਵਾਤਾਵਰਨ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਮੁਹਿੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।