27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਆਮ ਆਦਮੀ ਕਲੀਨਿਕਾਂ ’ਚ ਓ.ਪੀ.ਡੀ. ਸੇਵਾਵਾਂ ਬੰਦ, ਮਰੀਜ਼ਾਂ ਦੀ ਵਧੀ ਮੁਸ਼ਕਿਲ

ਧਰਮਕੋਟ, 26 ਅਗਸਤ (ਪਰਮਜੀਤ ਸਿੰਘ)-ਆਮ ਆਦਮੀ ਕਲੀਨਿਕਾਂ ਵਿਚ ਇਕ ਵਾਰ ਫਿਰ ਓ. ਪੀ.

ਅਜੀਤ ਡੈਸਕ 27-08-2026
ਧਰਮਕੋਟ, 26 ਅਗਸਤ (ਪਰਮਜੀਤ ਸਿੰਘ)-ਆਮ ਆਦਮੀ ਕਲੀਨਿਕਾਂ ਵਿਚ ਇਕ ਵਾਰ ਫਿਰ ਓ.ਪੀ.ਡੀ. ਸੇਵਾਵਾਂ ਬੰਦ ਹੋਣ ਕਾਰਨ ਪਹਿਲਾਂ ਤੋਂ ਹੀ ਪ੍ਰੇਸ਼ਾਨ ਮਰੀਜ਼ਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਸਾਂਝਾ ਫ਼ਰੰਟ ਆਮ ਆਦਮੀ ਕਲੀਨਿਕ ਪੰਜਾਬ ਵਲੋਂ ਸੂਬੇ ਭਰ ਦੀਆਂ ਆਮ ਆਦਮੀ ਕਲੀਨਿਕਾਂ ਵਿਚ ਓ.ਪੀ.ਡੀ. ਸੇਵਾਵਾਂ ਪੂਰੀ ਤਰ੍ਹਾਂ ਬੰਦ ਰੱਖ ਕੇ ਐਲਾਨ ਕੀਤਾ ਜੇ ਕਰ ਸਰਕਾਰ ਸਾਡੀਆਂ ਮੰਗਾਂ ਦਾ ਹੱਲ ਜਲਦੀ ਨਹੀ ਕਰਦੀ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਫ਼ਰੰਟ ਆਗੂਆਂ ਮੁਤਾਬਿਕ ਪਿਛਲੇ ਦਿਨੀਂ ਹੋਈ ਮੀਟਿੰਗ ਵਿਚ 27 ਜੁਲਾਈ ਦੀ ਹੜਤਾਲ ਤੋਂ ਬਾਅਦ ਸਰਕਾਰ ਅਤੇ ਸਿਹਤ ਵਿਭਾਗ ਨਾਲ ਹੋਈ ਸਹਿਮਤੀ ਦੀ ਸਮੀਖਿਆ ਕੀਤੀ ਗਈ। ਫ਼ਰੰਟ ਆਗੂ ਪਰਮਜੀਤ ਸਿੰਘ ਬਠਿੰਡਾ ਨੇ ਦੱਸਿਆ ਕਿ ਤਿੰਨ ਮੁੱਖ ਮੰਗਾਂਔਇਨਸੈਂਟਿਵ ਵਿਚ ਵਾਧਾ, ਕੈਜ਼ੂਅਲ ਲੀਵ ਦੇ ਨਾਲ ਮੈਡੀਕਲ ਲੀਵ, ਗਜ਼ਟਿਡ ਛੁੱਟੀਆਂ ਤੇ ਐਤਵਾਰ ਦੀਆਂ ਛੁੱਟੀਆਂ ਦੀ ਸਹੂਲਤ ਅਤੇ ਕਰਮਚਾਰੀਆਂ ਨੂੰ ਨੌਕਰੀ ਦੀ ਸੁਰੱਖਿਆ ਦੇਣ ਲਈ ਮੌਜੂਦਾ ਐਂਪੈਨਲਮੈਂਟ ਪ੍ਰਣਾਲੀ ਖ਼ਤਮ ਕਰਕੇ ਡੀ.ਐਚ.ਐਸ ਅਧੀਨ ਕਾਂਟ੍ਰੈਕਟ ‘ਤੇ ਲਿਆਉਣਾ ਸਬੰਧੀ ਸਰਕਾਰ ਨਾਲ ਸਹਿਮਤੀ ਬਣੀ ਸੀ। ਫ਼ਰੰਟ ਦਾ ਦੋਸ਼ ਹੈ ਕਿ ਸਹਿਮਤੀ ਨੂੰ ਲਗਭਗ ਇਕ ਮਹੀਨਾ ਬੀਤ ਜਾਣ ਦੇ ਬਾਵਜੂਦ ਮੰਗਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਨਹੀਂ ਕੀਤਾ ਗਿਆ। ਇਸ ਦੇ ਰੋਸ ਵਜੋਂ ਫ਼ਰੰਟ ਨੇ 27 ਅਗਸਤ, ਬੁੱਧਵਾਰ ਆਮ ਆਦਮੀ ਕਲੀਨਿਕਾਂ ਦੀਆਂ ਓ.ਪੀ.ਡੀ. ਸੇਵਾਵਾਂ ਪੂਰੀ ਤਰ੍ਹਾਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਫ਼ਰੰਟ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ, ਸੰਘਰਸ਼ ਜਾਰੀ ਰਹੇਗਾ। ਸਾਂਝਾ ਫ਼ਰੰਟ ਨੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਸਹਿਮਤੀ ਅਨੁਸਾਰ ਮੰਗਾਂ ਨੂੰ ਬਿਨਾਂ ਹੋਰ ਦੇਰੀ ਲਾਗੂ ਕੀਤਾ ਜਾਵੇ, ਤਾਂ ਜੋ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਹੋਣ ਦੇ ਨਾਲ-ਨਾਲ ਮਰੀਜ਼ਾਂ ਨੂੰ ਵੀ ਸਿਹਤ ਸੇਵਾਵਾਂ ਲਈ ਹੋ ਰਹੀ ਪ੍ਰੇਸ਼ਾਨੀ ਤੋਂ ਰਾਹਤ ਮਿਲ ਸਕੇ।
ਪਿਛਲੀ ਖ਼ਬਰ ਭਾਜਪਾ ਪੰਜਾਬ ਵਿਚ ਕੀਤੇ ਵਿਕਾਸ ਸਦਕਾ ਬਣਾਏਗੀ ਆਪਣੀ ਸਰਕਾਰ-ਮੁਖ਼ਤਿਆਰ ਸਿੰਘ ਸੰਧੂ ਕਿਹਾ, 416 ਲੱਖ ਕਰੋੜ ਦੇ ਲਿਆਂਦੇ ਵਿ... ਅਗਲੀ ਖ਼ਬਰ ਮਹਿੰਗਾਈ ਦੀ ਮਾਰ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ, ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਵਧਦੇ ਖੰਡ, ਗੁੜ ਦੇ ਭਾਅ ਦੇ ਕਾਰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।