27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮੋਗਾ ਹਲਕੇ ’ਚ ਟਕਸਾਲੀ ਕਾਂਗਰਸੀ ਪਾਰਟੀ ਹਾਈਕਮਾਂਡ ਤੋਂ ਕਰਨ ਲੱਗੇ ਸੀਨੀਅਰ ਤੇ ਟਕਸਾਲੀ ਆਗੂ ਵਿਨੋਦ ਬਾਂਸਲ ਨੂੰ ਟਿਕਟ ਦੇਣ ਦੀ ਮੰਗ

ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਹਲਕਾ ਮੋਗਾ ਦੇ ਟਕਸਾਲੀ ਆਗੂ ਤੇ ਕਾਂਗਰਸੀ ਵਰਕਰਾਂ ਵਲੋਂ ਮੋਗਾ ਹਲਕੇ ਤੋਂ ਕਾਂਗਰਸ ਦੇ ਟਕਸਾਲੀ ਤੇ ਪਿਛਲੇ ਤਿੰਨ ਦਹਾਕਿਆਂ ਤੋਂ ਪਾਰਟੀ ਦੇ ਵੱਖ-ਵੱਖ ਅਹੁਦਿਆਂ ‘ਤੇ ਰਹਿ ਕੇ ਪਾਰਟੀ ਨੂੰ ਮਜ਼ਬੂਤ ਕਰਨ ਵਾਲੇ ਸਾਬਕਾ ਚੇਅਰਮੈਨ ਵਿਨੋਦ ਬਾਂਸਲ ਨੂੰ ਪਾਰਟੀ ਹਾਈਕਮਾਂਡ ਵਲੋਂ ਟਿਕਟ ਦੇਣ ਦੀ ਮੰਗ ਦਿਨੋਂ-ਦਿਨ ਜ਼ੋਰ ਫੜਦੀ ਜਾ ਰਹੀ ਹੈ ਅਤੇ ਹਲਕੇ ਦੇ ਲੋਕਾਂ ਦਾ ਆਖਣਾ ਹੈ ਕਿ ਵਿਨੋਦ ਬਾਂਸਲ ਪਾਰਟੀ ਦੇ ਉਨ੍ਹਾਂ ਆਗੂਆਂ ਵਿਚ ਆਉਂਦੇ ਹਨ ਜਿਨ੍ਹਾਂ ਨੇ ਕਦੇ ਵੀ ਪਾਰਟੀ ਨਹੀਂ ਛੱਡੀ ਤੇ ਚੰਗੇ ਮਾੜੇ ਸਮੇਂ ਵਿਚ ਵੀ ਪਾਰਟੀ ਦੇ ਨਾਲ ਹਿੱਕ ਡਾਹ ਕੇ ਖੜ੍ਹੇ ਰਹੇ ਅਤੇ ਹੁਣ ਉਨ੍ਹਾਂ ਨੂੰ ਮੋਗਾ ਹਲਕੇ ਤੋਂ ਕਾਂਗਰਸ ਹਾਈਕਮਾਂਡ ਟਿਕਟ ਦੇ ਕੇ ਨਿਵਾਜੇ ਕਿਉਂਕਿ ਵਿਨੋਦ ਬਾਂਸਲ ਤੋਂ ਬਿਨਾਂ ਹਲਕੇ ਦਾ ਸਰਬਪੱਖੀ ਵਿਕਾਸ ਅਸੰਭਵ ਹੈ। ਦੂਸਰੇ ਪਾਸੇ ਵਿਨੋਦ ਬਾਂਸਲ ਵੀ ਆਪਣੀਆਂ ਚੋਣ ਸਰਗਰਮੀਆਂ ਵਿਚ ਸਭ ਤੋਂ ਅੱਗੇ ਹਨ ਅਤੇ ਉਹ ਹਲਕੇ ਅੰਦਰ ਲਗਾਤਾਰ ਲੋਕਾਂ ਨਾਲ ਰਾਬਤਾ ਕਾਇਮ ਕਰਨ ਵਿਚ ਕਾਮਯਾਬ ਹੋ ਰਹੇ ਹਨ ਅਤੇ ਹਲਕਾ ਮੋਗਾ ਤੋਂ ਉਨ੍ਹਾਂ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਵਿਨੋਦ ਬਾਂਸਲ ਵਲੋਂ ਕੀਤੀਆਂ ਜਾ ਰਹੀਆਂ ਲਗਾਤਾਰ ਮੀਟਿੰਗਾਂ ਦੀ ਕੜੀ ਤਹਿਤ ਉਨ੍ਹਾਂ ਹਲਕੇ ਦੇ ਪਿੰਡ ਥੰਮਣ ਵਾਲਾ ਵਿਚ ਕਾਂਗਰਸੀ ਆਗੂ ਗੁਰਤੇਜ ਸਿੰਘ ਥੰਮਣ ਵਾਲਾ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਇਕ ਲੋਕ ਮਿਲਣੀ ਵਾਂਗ ਮੀਟਿੰਗ ਕੀਤੀ ਜਿੱਥੇ ਉਨ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਸਭ ਦੀ ਇਕੋ ਇਕ ਸਾਂਝੀ ਰੈਅ ਸੀ ਕਿ ਪਾਰਟੀ ਉਨ੍ਹਾਂ ਨੂੰ ਟਿਕਟ ਦੇ ਕੇ ਉਨ੍ਹਾਂ ਦਾ ਮੁੱਲ ਤਾਰੇ।

ਅਜੀਤ ਡੈਸਕ 27-08-2026
ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਹਲਕਾ ਮੋਗਾ ਦੇ ਟਕਸਾਲੀ ਆਗੂ ਤੇ ਕਾਂਗਰਸੀ ਵਰਕਰਾਂ ਵਲੋਂ ਮੋਗਾ ਹਲਕੇ ਤੋਂ ਕਾਂਗਰਸ ਦੇ ਟਕਸਾਲੀ ਤੇ ਪਿਛਲੇ ਤਿੰਨ ਦਹਾਕਿਆਂ ਤੋਂ ਪਾਰਟੀ ਦੇ ਵੱਖ-ਵੱਖ ਅਹੁਦਿਆਂ ‘ਤੇ ਰਹਿ ਕੇ ਪਾਰਟੀ ਨੂੰ ਮਜ਼ਬੂਤ ਕਰਨ ਵਾਲੇ ਸਾਬਕਾ ਚੇਅਰਮੈਨ ਵਿਨੋਦ ਬਾਂਸਲ ਨੂੰ ਪਾਰਟੀ ਹਾਈਕਮਾਂਡ ਵਲੋਂ ਟਿਕਟ ਦੇਣ ਦੀ ਮੰਗ ਦਿਨੋਂ-ਦਿਨ ਜ਼ੋਰ ਫੜਦੀ ਜਾ ਰਹੀ ਹੈ ਅਤੇ ਹਲਕੇ ਦੇ ਲੋਕਾਂ ਦਾ ਆਖਣਾ ਹੈ ਕਿ ਵਿਨੋਦ ਬਾਂਸਲ ਪਾਰਟੀ ਦੇ ਉਨ੍ਹਾਂ ਆਗੂਆਂ ਵਿਚ ਆਉਂਦੇ ਹਨ ਜਿਨ੍ਹਾਂ ਨੇ ਕਦੇ ਵੀ ਪਾਰਟੀ ਨਹੀਂ ਛੱਡੀ ਤੇ ਚੰਗੇ ਮਾੜੇ ਸਮੇਂ ਵਿਚ ਵੀ ਪਾਰਟੀ ਦੇ ਨਾਲ ਹਿੱਕ ਡਾਹ ਕੇ ਖੜ੍ਹੇ ਰਹੇ ਅਤੇ ਹੁਣ ਉਨ੍ਹਾਂ ਨੂੰ ਮੋਗਾ ਹਲਕੇ ਤੋਂ ਕਾਂਗਰਸ ਹਾਈਕਮਾਂਡ ਟਿਕਟ ਦੇ ਕੇ ਨਿਵਾਜੇ ਕਿਉਂਕਿ ਵਿਨੋਦ ਬਾਂਸਲ ਤੋਂ ਬਿਨਾਂ ਹਲਕੇ ਦਾ ਸਰਬਪੱਖੀ ਵਿਕਾਸ ਅਸੰਭਵ ਹੈ। ਦੂਸਰੇ ਪਾਸੇ ਵਿਨੋਦ ਬਾਂਸਲ ਵੀ ਆਪਣੀਆਂ ਚੋਣ ਸਰਗਰਮੀਆਂ ਵਿਚ ਸਭ ਤੋਂ ਅੱਗੇ ਹਨ ਅਤੇ ਉਹ ਹਲਕੇ ਅੰਦਰ ਲਗਾਤਾਰ ਲੋਕਾਂ ਨਾਲ ਰਾਬਤਾ ਕਾਇਮ ਕਰਨ ਵਿਚ ਕਾਮਯਾਬ ਹੋ ਰਹੇ ਹਨ ਅਤੇ ਹਲਕਾ ਮੋਗਾ ਤੋਂ ਉਨ੍ਹਾਂ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਵਿਨੋਦ ਬਾਂਸਲ ਵਲੋਂ ਕੀਤੀਆਂ ਜਾ ਰਹੀਆਂ ਲਗਾਤਾਰ ਮੀਟਿੰਗਾਂ ਦੀ ਕੜੀ ਤਹਿਤ ਉਨ੍ਹਾਂ ਹਲਕੇ ਦੇ ਪਿੰਡ ਥੰਮਣ ਵਾਲਾ ਵਿਚ ਕਾਂਗਰਸੀ ਆਗੂ ਗੁਰਤੇਜ ਸਿੰਘ ਥੰਮਣ ਵਾਲਾ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਇਕ ਲੋਕ ਮਿਲਣੀ ਵਾਂਗ ਮੀਟਿੰਗ ਕੀਤੀ ਜਿੱਥੇ ਉਨ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਸਭ ਦੀ ਇਕੋ ਇਕ ਸਾਂਝੀ ਰੈਅ ਸੀ ਕਿ ਪਾਰਟੀ ਉਨ੍ਹਾਂ ਨੂੰ ਟਿਕਟ ਦੇ ਕੇ ਉਨ੍ਹਾਂ ਦਾ ਮੁੱਲ ਤਾਰੇ। ਇਸ ਮੌਕੇ ਵਿਨੋਦ ਬਾਂਸਲ ਨੇ ਬੋਲਦਿਆਂ ਕਿਹਾ ਕਿ ਉਹ ਹਲਕਾ ਮੋਗਾ ਅੰਦਰ ਲਗਾਤਾਰ ਲੋਕਾਂ ਵਿਚ ਵਿਚਰਦੇ ਆ ਰਹੇ ਹਨ ਅਤੇ ਹੁਣ ਪਾਰਟੀ ਹਾਈਕਮਾਂਡ ਦਾ ਫ਼ਰਜ਼ ਬਣਦਾ ਹੈ ਕਿ ਉਨ੍ਹਾਂ ਨੂੰ ਟਿਕਟ ਦੇ ਕੇ ਨਿਵਾਜੇ ਕਿਉਂਕਿ ਸਾਲ 2027 ਦੀਆਂ ਚੋਣਾਂ ਵਿਚ ਕਾਂਗਰਸ ਦੀ ਸਰਕਾਰ ਬਣਨਾ ਤਹਿ ਹੈ ਅਤੇ ਉਹ ਮੋਗਾ ਹਲਕੇ ਤੋਂ ਚੋਣ ਜਿੱਤ ਕੇ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਮੋਗਾ ਹਲਕੇ ਦਾ ਵਿਕਾਸ ਕਰਵਾਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਭਾਰਤ ਭੂਸ਼ਨ ਗਰਗ, ਇਕਬਾਲ ਸਿੰਘ ਡਰੋਲੀ ਭਾਈ, ਪਰਮਜੀਤ ਸਿੰਘ ਧਾਮੀ ਸਲੀਣਾ, ਮਨਜੀਤ ਸਿੰਘ ਮੀਤਾ ਸਲੀਣਾ, ਸਾਬਕਾ ਸਰਪੰਚ ਰਾਮਪਾਲ ਸਿੰਘ, ਹਿੰਦਾ ਬਰਾੜ ਸੱਦੇ ਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ’ਚ ਸ਼ਾਮਿਲ ਆਗੂਆਂ ਨਾਲ ਪਾਰਟੀ ਵਰਕਰਾਂ ’ਚ ਵੱਡਾ ਉਤਸ਼ਾਹ ਅਗਲੀ ਖ਼ਬਰ ਭਾਜਪਾ ਪੰਜਾਬ ਵਿਚ ਕੀਤੇ ਵਿਕਾਸ ਸਦਕਾ ਬਣਾਏਗੀ ਆਪਣੀ ਸਰਕਾਰ-ਮੁਖ਼ਤਿਆਰ ਸਿੰਘ ਸੰਧੂ ਕਿਹਾ, 416 ਲੱਖ ਕਰੋੜ ਦੇ ਲਿਆਂਦੇ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।