27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

1 ਸਤੰਬਰ ਨੂੰ ਚੰਡੀਗੜ੍ਹ ਵਿਖੇ ਲੱਗਣ ਜਾ ਰਹੇ ਕਿਸਾਨ ਮੋਰਚੇ ਸੰਬੰਧੀ ਬੀ.ਕੇ.ਯੂ. ਲੱਖੋਵਾਲ ਦੇ ਆਗੂਆਂ ਨੇ ਕਿਸਾਨਾਂ ਨੂੰ ਕੀਤਾ ਲਾਮਬੰਦ

ਕੋਟ ਈਸੇ ਖਾਂ, 26 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਕਿਸਾਨੀ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਸਮੇਂ ਦੀਆਂ ਸਰਕਾਰਾਂ ਨੂੰ ਵੱਡਾ ਹਲੂਣਾ ਦੇਣ ਲਈ ਕਿਸਾਨ ਮੋਰਚੇ ਦੇ ਸੱਦੇ ‘ਤੇ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਲੱਗਣ ਜਾ ਰਹੇ ਵਿਸ਼ਾਲ ਰੋਸ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਨਾਲ ਲੈ ਕੇ ਸ਼ਿਰਕਤ ਕਰੇਗੀ। ਇਸ ਸਬੰਧੀ ਲੱਖੋਵਾਲ ਯੂਨੀਅਨ ਵਲੋਂ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਪਿੰਡ ਕਾਦਰ ਵਾਲਾ ਵਿਚ ਰੇਸ਼ਮ ਸਿੰਘ ਨੰਬਰਦਾਰ ਅਤੇ ਪਿੰਡ ਧਰਮ ਸਿੰਘ ਵਾਲਾ ਵਿਚ ਗੁਰਭੇਜ ਸਿੰਘ ਦੇ ਗ੍ਰਹਿ ਵਿਖੇ ਯੂਨੀਅਨ ਆਗੂਆਂ ਵਲੋਂ ਕੀਤੀਆਂ ਗਈਆਂ ਮੀਟਿੰਗਾਂ ਦੌਰਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਬਲਾਕ ਪ੍ਰਧਾਨ ਪਿਸ਼ੌਰਾ ਸਿੰਘ ਮੁੰਡੀ ਜਮਾਲ, ਸੂਬਾ ਮੀਤ ਪ੍ਰਧਾਨ ਸੂਰਤ ਸਿੰਘ ਕਾਦਰ ਵਾਲਾ ਆਦਿ ਆਗੂਆਂ ਨੇ ਕਿਹਾ ਕਿ ਵੱਡੇ ਕਾਰਪੋਰੇਟ ਘਰਾਨਿਆਂ ਦੇ ਥੱਲੇ ਲੱਗੀ ਕੇਂਦਰ ਸਰਕਾਰ ਦੇ ਕਿਸਾਨਾਂ ਪ੍ਰਤੀ ਲੰਮੇ ਸਮੇਂ ਤੋਂ ਚੱਲ ਰਹੇ ਬੇਰੁਖ਼ੀ ਵਾਲੇ ਰਵੱਈਏ ਕਾਰਨ ਮਿਹਨਤਕਸ਼ ਕਿਸਾਨ ਬੇਹੱਦ ਮਾੜੀ ਆਰਥਿਕਤਾ ਦੇ ਵਿਚੋਂ ਗੁੱਜਰ ਰਿਹਾ ਹੈ ਤੇ ਦੂਜੇ ਪਾਸੇ ਕਾਰਪੋਰੇਟ ਜਗਤ ਦਾ ਗ਼ਲਬਾ ਪੂਰੇ ਦੇਸ਼ ਵਿਚ ਤੇਜ਼ੀ ਨਾਲ ਵੱਧ ਰਿਹਾ ਹੈ, ਦੂਜੇ ਪਾਸੇ ਅਮਰੀਕਾ ਵਰਗੇ ਦੇਸ਼ਾਂ ਨਾਲ ਵਪਾਰ ਸਮਝੌਤੇ ਵੀ ਮਿਹਨਤ ਕਿਸਾਨਾਂ ਮਜ਼ਦੂਰਾਂ ਨੂੰ ਖ਼ਤਮ ਕਰਨ ਵਾਲੇ ਹਨ।

ਅਜੀਤ ਡੈਸਕ 27-08-2026
ਕੋਟ ਈਸੇ ਖਾਂ, 26 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਕਿਸਾਨੀ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਸਮੇਂ ਦੀਆਂ ਸਰਕਾਰਾਂ ਨੂੰ ਵੱਡਾ ਹਲੂਣਾ ਦੇਣ ਲਈ ਕਿਸਾਨ ਮੋਰਚੇ ਦੇ ਸੱਦੇ ‘ਤੇ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਲੱਗਣ ਜਾ ਰਹੇ ਵਿਸ਼ਾਲ ਰੋਸ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਨਾਲ ਲੈ ਕੇ ਸ਼ਿਰਕਤ ਕਰੇਗੀ। ਇਸ ਸਬੰਧੀ ਲੱਖੋਵਾਲ ਯੂਨੀਅਨ ਵਲੋਂ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਪਿੰਡ ਕਾਦਰ ਵਾਲਾ ਵਿਚ ਰੇਸ਼ਮ ਸਿੰਘ ਨੰਬਰਦਾਰ ਅਤੇ ਪਿੰਡ ਧਰਮ ਸਿੰਘ ਵਾਲਾ ਵਿਚ ਗੁਰਭੇਜ ਸਿੰਘ ਦੇ ਗ੍ਰਹਿ ਵਿਖੇ ਯੂਨੀਅਨ ਆਗੂਆਂ ਵਲੋਂ ਕੀਤੀਆਂ ਗਈਆਂ ਮੀਟਿੰਗਾਂ ਦੌਰਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਬਲਾਕ ਪ੍ਰਧਾਨ ਪਿਸ਼ੌਰਾ ਸਿੰਘ ਮੁੰਡੀ ਜਮਾਲ, ਸੂਬਾ ਮੀਤ ਪ੍ਰਧਾਨ ਸੂਰਤ ਸਿੰਘ ਕਾਦਰ ਵਾਲਾ ਆਦਿ ਆਗੂਆਂ ਨੇ ਕਿਹਾ ਕਿ ਵੱਡੇ ਕਾਰਪੋਰੇਟ ਘਰਾਨਿਆਂ ਦੇ ਥੱਲੇ ਲੱਗੀ ਕੇਂਦਰ ਸਰਕਾਰ ਦੇ ਕਿਸਾਨਾਂ ਪ੍ਰਤੀ ਲੰਮੇ ਸਮੇਂ ਤੋਂ ਚੱਲ ਰਹੇ ਬੇਰੁਖ਼ੀ ਵਾਲੇ ਰਵੱਈਏ ਕਾਰਨ ਮਿਹਨਤਕਸ਼ ਕਿਸਾਨ ਬੇਹੱਦ ਮਾੜੀ ਆਰਥਿਕਤਾ ਦੇ ਵਿਚੋਂ ਗੁੱਜਰ ਰਿਹਾ ਹੈ ਤੇ ਦੂਜੇ ਪਾਸੇ ਕਾਰਪੋਰੇਟ ਜਗਤ ਦਾ ਗ਼ਲਬਾ ਪੂਰੇ ਦੇਸ਼ ਵਿਚ ਤੇਜ਼ੀ ਨਾਲ ਵੱਧ ਰਿਹਾ ਹੈ, ਦੂਜੇ ਪਾਸੇ ਅਮਰੀਕਾ ਵਰਗੇ ਦੇਸ਼ਾਂ ਨਾਲ ਵਪਾਰ ਸਮਝੌਤੇ ਵੀ ਮਿਹਨਤ ਕਿਸਾਨਾਂ ਮਜ਼ਦੂਰਾਂ ਨੂੰ ਖ਼ਤਮ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਤੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਕਿਸਾਨ ਮੋਰਚੇ ਦੇ ਸੱਦੇ ‘ਤੇ ਚੰਡੀਗੜ੍ਹ ਵਿਖੇ 1 ਸਤੰਬਰ ਦਾ ਧਰਨਾ ਸਰਕਾਰਾਂ ਦੇ ਗਲਤ ਵਤੀਰਿਆਂ ਦੀਆਂ ਜੜਾਂ ਹਿਲਾ ਕੇ ਰੱਖ ਦੇਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਹੋਂਦ ਬਚਾਈ ਰੱਖਣ ਲਈ ਇਸ ਧਰਨੇ ਵਿਚ ਵੱਧ ਤੋਂ ਵੱਧ ਗਿਣਤੀ ਨਾਲ ਪੁੱਜਣ। ਇਸ ਮੌਕੇ ਰੇਸ਼ਮ ਸਿੰਘ ਨੰਬਰਦਾਰ, ਗੁਰਭੇਜ ਸਿੰਘ, ਜਗਦੀਪ ਸਿੰਘ, ਹਰਦਮਨ ਸਿੰਘ, ਕੋਮਲਪ੍ਰੀਤ ਸਿੰਘ, ਸੁੱਚਾ ਸਿੰਘ, ਬਾਜ ਸਿੰਘ, ਸੂਬਾ ਸਿੰਘ, ਦਲੀਪ ਸਿੰਘ, ਮੰਦਰਜੀਤ ਸਿੰਘ ਮਨਾਵਾਂ, ਜਗਤਾਰ ਸਿੰਘ ਚੋਟੀਆਂ, ਸਵਰਨ ਸਿੰਘ, ਗੁਰਚਰਨ ਸਿੰਘ, ਹਰਚਰਨ ਸਿੰਘ, ਮੋਦਨ ਸਿੰਘ, ਸਹਿਜਦੀਪ ਸਿੰਘ, ਬੂਟਾ ਸਿੰਘ, ਦਿਲਜੀਤ ਸਿੰਘ, ਕਰਮਦੀਪ ਸਿੰਘ, ਸੁਰਜੀਤ ਸਿੰਘ, ਸਵਰਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਖਿੱਚੀ ਤਿਆਰੀ ਸ਼ਹਿਰੀ ਖੇਤਰ ਤੋਂ ਇਲਾਵਾ ਡੋਰ ਟੂ ਡੋਰ... ਅਗਲੀ ਖ਼ਬਰ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਦੇ ਬਾਸਕਟਬਾਲ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਮਾਰੀ ਬਾਜ਼ੀ ਅੰਡਰ-19 ਲੜਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।