29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਕਿਸ਼ਨਪੁਰਾ ਕਲਾਂ ਵਿਖੇ ‘ਟਰਾਲੀ ਚੋਰੋ ਸ਼ੰਭੂ-ਖਨੌਰੀ ਤੋਂ ਲੁੱਟਿਆ ਸਾਮਾਨ ਮੋੜੋ’ ਦੇ ਫਲੈਕਸ ਲਾਏ

ਕਿਸ਼ਨਪੁਰਾ ਕਲਾਂ, 28 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਜਥੇਬੰਦੀ ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ‘ਤੇ ਪਿੰਡ ਕਿਸ਼ਨਪੁਰਾ ਕਲਾਂ ਵਿਖੇ ਟਰਾਲੀ ਚੋਰੋ ਸ਼ੰਭੂ ਖਨੌਰੀ ਤੋਂ ਲੁੱਟਿਆ ਸਮਾਨ ਮੋੜੋ ਦੇ ਫਲੈਕਸ ਲਾਏ ਗਏ। ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਐਮ.

ਅਜੀਤ ਡੈਸਕ 29-08-2026
ਕਿਸ਼ਨਪੁਰਾ ਕਲਾਂ, 28 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਜਥੇਬੰਦੀ ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ‘ਤੇ ਪਿੰਡ ਕਿਸ਼ਨਪੁਰਾ ਕਲਾਂ ਵਿਖੇ ਟਰਾਲੀ ਚੋਰੋ ਸ਼ੰਭੂ ਖਨੌਰੀ ਤੋਂ ਲੁੱਟਿਆ ਸਮਾਨ ਮੋੜੋ ਦੇ ਫਲੈਕਸ ਲਾਏ ਗਏ। ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਐਮ.ਐਸ.ਪੀ. ਦੀ ਮੰਗ ਨੂੰ ਲੈ ਕੇ ਸ਼ੰਭੂ ਖਨੌਰੀ ਬਾਰਡਰ ‘ਤੇ ਕੇਂਦਰ ਸਰਕਾਰ ਖ਼ਿਲਾਫ਼ ਲਾਏ ਗਏ ਮੋਰਚੇ ਨੂੰ ਭਾਜਪਾ ਦੀ ਸ਼ਹਿ ‘ਤੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰ ਕੇ ਉਖੇੜ ਦਿੱਤਾ ਅਤੇ ਇਸ ਦੌਰਾਨ ਕਿਸਾਨਾਂ ਦੀਆਂ ਟਰਾਲੀਆਂ ਸਮੇਤ 3 ਕਰੋੜ 77 ਲੱਖ ਰੁਪਏ ਦਾ ਸਾਮਾਨ ਖ਼ੁਰਦ ਬੁਰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੱਟੜ ਇਮਾਨਦਾਰ ਕਹਾਉਣ ਵਾਲੀ ਸਰਕਾਰ ਦੇ ਆਗੂਆਂ ਦੀਆਂ ਵਰਕਸ਼ਾਪਾਂ ਤੇ ਨਗਰ ਕੌਂਸਲ ਦੇ ਦਫ਼ਤਰਾਂ ‘ਚੋਂ ਵੱਢ ਕੇ ਦੱਬਿਆ ਇਹ ਸਾਮਾਨ ਬਰਾਮਦ ਵੀ ਹੋ ਗਿਆ ਸੀ ਪਰ ਆਪ ਸਰਕਾਰ ਵਲੋਂ ਅਜੇ ਤੱਕ ਵੀ ਕਥਿਤ ਦੋਸ਼ੀ ਚਹੇਤੇ ਆਗੂਆਂ ਨੂੰ ਬਚਾਉਣ ਤੇ ਲੱਗੀ ਹੋਈ ਹੈ, ਪਰ ਸਰਕਾਰ ਕਿਸਾਨਾਂ ਦੇ ਸਮਾਨ ਦੀ ਭਰਪਾਈ ਕਰਨ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲੈ ਕੇ 31 ਅਗਸਤ ਨੂੰ ਡਿਪਟੀ ਕਮਿਸ਼ਨਰ ਮੋਗਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ ਜੇਕਰ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਨਾਂ ਲਿਆ ਤਾਂ 14 ਸਤੰਬਰ ਨੂੰ ਸੈਂਕੜੇ ਟਰੈਕਟਰ ਟਰਾਲੀਆਂ ਲੈ ਕੇ ਵੱਡੇ ਇਕੱਠ ਜਰੀਏ ਆਪ ਪਾਰਟੀ ਪ੍ਰਧਾਨ ਅਮਨ ਅਰੋੜਾ ਦੇ ਗੇਟ ਅੱਗੇ 5 ਦਿਨਾਂ ਮੋਰਚਾ ਲਾਇਆ ਜਾਵੇਗਾ। ਇਸ ਮੌਕੇ ਪੋਸਟਰ ਲਗਾਉਣ ਵਾਲਿਆਂ ‘ਚ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ, ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ, ਇਕਬਾਲ ਸਿੰਘ ਮਾਨ , ਜਗਜੀਤ ਸਿੰਘ ਜੀਤੂ, ਨਿਰਮਲ ਸਿੰਘ ਸੰਘਾ ਪੇਂਟਰ, ਦਰਸ਼ਨ ਬਾਵਾ, ਬਿੰਦਰ ਜੰਗ, ਜੋਗਿੰਦਰ ਸਿੰਘ, ਦਰਬਾਰ ਸਿੰਘ, ਬਿੱਲੂ ਸਿੰਘ, ਜਗਰੂਪ ਸਿੰਘ ਰੂਪਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਾਵਰ ਕਾਰਪੋਰੇਸ਼ਨ ਦੇ ਸਟੋਰਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ’ਚ ਮਰਜ਼ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰੇ ਸਰਕਾਰ ਅਗਲੀ ਖ਼ਬਰ ਸਵੈ-ਰੋਜ਼ਗਾਰ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਨੌਜਵਾਨਾਂ ਤੱਕ ਪਹੁੰਚਾਉਣ ਦੇ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।