ਮੋਗਾ, 29 ਅਗਸਤ (ਸੁਰਿੰਦਰਪਾਲ ਸਿੰਘ)-ਐਸ.ਸੀ. ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਇਕਾਈ ਮੋਗਾ ਦੀ ਮੀਟਿੰਗ ਸਟੇਟ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੁਖਚੈਨ ਸਿੰਘ ਹੀਰਾ ਦੀ ਅਗਵਾਈ ਹੇਠ ਵਿਸ਼ਵਕਰਮਾ ਭਵਨ ਮੋਗਾ ਵਿਖੇ ਹੋਈ ਜਿਸ ਵਿਚ ਹਾਜ਼ਰ ਸਾਥੀਆਂ ਵਲੋਂ ਐਸ.ਸੀ. ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਇਕਾਈ ਮੋਗਾ ਦੀ ਚੋਣ ਕੀਤੀ ਗਈ। ਇਸ ਦੇ ਨਾਲ ਹੀ ਬਲਾਕ ਪ੍ਰਧਾਨ ਅਤੇ ਜਨਰਲ ਸਕੱਤਰ ਦੀ ਚੋਣ ਲਈ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿਚ ਵੀਰ ਸਿੰਘ, ਹਰਵਿੰਦਰ ਸਿੰਘ ਮਾਰਸ਼ਲ ਅਤੇ ਹੈਪੀ ਸਿੰਘ ਦੁਆਰਾ ਜ਼ਿਲ੍ਹਾ ਪ੍ਰਧਾਨ ਲਈ ਅਮਨਦੀਪ ਸਿੰਘ ਸਾਹੋਕੇ ਦੇ ਨਾਂਅ ਦੀ ਪੇਸ਼ਕਸ਼ ਕੀਤੀ ਗਈ ਜਿਸ ਨੂੰ ਸਰਬਸੰਮਤੀ ਨਾਲ ਹਾਜ਼ਰ ਮੈਂਬਰਾਂ ਨੇ ਪ੍ਰਵਾਨ ਕਰ ਲਿਆ। ਇਸ ਦੇ ਨਾਲ ਹੀ ਮੋਗਾ ਜ਼ਿਲ੍ਹੇ ਦੀ ਪ੍ਰਧਾਨਗੀ ਦੇ ਅਹੁਦੇ ‘ਤੇ ਕੰਮ ਕਰ ਰਹੇ ਹਰਵਿੰਦਰ ਸਿੰਘ ਮਾਰਸ਼ਲ ਨੂੰ ਸਟੇਟ ਲੈਵਲ ਤੇ ਮੋਗਾ ਜ਼ਿਲ੍ਹੇ ਦੀ ਨੁਮਾਇੰਦਗੀ ਲਈ ਚੁਣਿਆ ਗਿਆ। ਇਸ ਉਪਰੰਤ ਜ਼ਿਲ੍ਹਾ ਕਮੇਟੀ ਦੀ ਚੋਣ ਵਿਚ ਜਨਰਲ ਸਕੱਤਰ ਹਰਜਿੰਦਰ ਸਿੰਘ ਪੁਰਾਣੇ ਵਾਲਾ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਨਰਿੰਦਰ ਕੌਰ, ਮੀਤ ਪ੍ਰਧਾਨ ਮਨਦੀਪ ਕੌਰ ਮਹਿਣਾ, ਵਿੱਤ ਸਕੱਤਰ ਰਾਜਪਾਲ ਸਿੰਘ, ਪ੍ਰੈੱਸ ਸਕੱਤਰ ਕੁਲਦੀਪ ਸਿੰਘ ਦਾਤੇਵਾਲ, ਮੁੱਖ ਸਲਾਹਕਾਰ ਸੁਖਚੈਨ ਸਿੰਘ ਹੀਰਾ, ਆਰ.ਟੀ.ਆਈ. ਇੰਚਾਰਜ ਅਜੀਤਪਾਲ ਸਿੰਘ, ਸਕੱਤਰ ਗੁਰਵਿੰਦਰ ਸਿੰਘ ਢੈਪਈ, ਪ੍ਰਚਾਰ ਸਕੱਤਰ ਸ਼ਮਸ਼ੇਰ ਸਿੰਘ, ਲੀਗ ਐਡਵਾਈਜ਼ਰ ਸੁਖਚੈਨ ਸਿੰਘ ਨੱਥੂਵਾਲਾ ਜਦੀਦ ਦੀ ਚੋਣ ਕੀਤੀ ਗਈ। ਉਪਰੰਤ ਐਸ.ਸੀ. ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਇਕਾਈ ਮੋਗਾ ਦੇ ਸਾਰੇ ਬਲਾਕ ਪ੍ਰਧਾਨ ਅਤੇ ਜਨਰਲ ਸਕੱਤਰ ਦੀ ਚੋਣ ਕੀਤੀ ਗਈ ਜਿਸ ਵਿਚ ਬਲਾਕ ਮੋਗਾ-1 ਲਈ ਬਲਾਕ ਪ੍ਰਧਾਨ ਰਣਦੀਪ ਸਿੰਘ, ਜਨਰਲ ਸਕੱਤਰ ਸੁਖਚੈਨ ਸਿੰਘ ਨੱਥੂਵਾਲਾ ਜਦੀਦ, ਬਲਾਕ ਪ੍ਰਧਾਨ ਮੋਗਾ-2 ਪ੍ਰਧਾਨ ਨਿਰਮਲ ਸਿੰਘ, ਜਨਰਲ ਸਕੱਤਰ ਬੇਅੰਤ ਸਿੰਘ, ਬਲਾਕ ਪ੍ਰਧਾਨ ਧਰਮਕੋਟ-1 ਬਲਾਕ ਪ੍ਰਧਾਨ ਬਲਦੇਵ ਸਿੰਘ, ਜਨਰਲ ਸਕੱਤਰ, ਜਗਤਾਰ ਸਿੰਘ ਜਲਾਲਾਬਾਦ, ਬਲਾਕ ਧਰਮਕੋਟ-2 ਬਲਾਕ ਪ੍ਰਧਾਨ ਜਗਸੀਰ ਸਿੰਘ ਘਾਰੂ, ਜਨਰਲ ਸਕੱਤਰ ਕੁਲਦੀਪ ਸਿੰਘ ਦਾਤੇਵਾਲ, ਬਲਾਕ ਬਾਘਾ ਪੁਰਾਣਾ ਦਾ ਬਲਾਕ ਪ੍ਰਧਾਨ ਬਿੱਟੂ ਸਿੰਘ, ਜਨਰਲ ਸਕੱਤਰ ਹਰਜਿੰਦਰ ਸਿੰਘ, ਬਲਾਕ ਨਿਹਾਲ ਸਿੰਘ ਵਾਲਾ ਬਲਾਕ ਪ੍ਰਧਾਨ ਬਸੰਤ ਸਿੰਘ, ਜਨਰਲ ਸਕੱਤਰ ਗੁਰਵਿੰਦਰ ਸਿੰਘ ਖੋਟੇ ਨੂੰ ਚੁਣਿਆ ਗਿਆ।