30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਟੀ.ਐਲ.ਐਫ. ਸਕੂਲ ਵਿਚ ਵਿਦਿਆਰਥੀਆਂ ਲਈ ਸਿਹਤ ਜਾਂਚ ਕੈਂਪ ਲਗਾਇਆ

ਨੱਥੂਵਾਲਾ ਗਰਬੀ, 29 ਅਗਸਤ (ਨਵਦੀਪ ਸਿੰਘ)-ਅੱਜ ਕਿਸਾਨ ਯੂਨੀਅਨ ਲੱਖੋਵਾਲ ਵਲੋਂ 1 ਸਤੰਬਰ ਨੂੰ ਚੰਡੀਗੜ੍ਹ ਮੋਰਚੇ ਵਿਚ ਸ਼ਮੂਲੀਅਤ ਕਰਨ ਲਈ ਪਿੰਡ ਭਲੂਰ ਵਿਖੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਕਿਸਾਨਾਂ ਦੀਆਂ ਹੱਕੀ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਮੋਰਚਾ ਲਾਇਆ ਜਾ ਰਿਹਾ ਹੈ।

ਅਜੀਤ ਡੈਸਕ 30-08-2026
ਨੱਥੂਵਾਲਾ ਗਰਬੀ, 29 ਅਗਸਤ (ਨਵਦੀਪ ਸਿੰਘ)-ਅੱਜ ਕਿਸਾਨ ਯੂਨੀਅਨ ਲੱਖੋਵਾਲ ਵਲੋਂ 1 ਸਤੰਬਰ ਨੂੰ ਚੰਡੀਗੜ੍ਹ ਮੋਰਚੇ ਵਿਚ ਸ਼ਮੂਲੀਅਤ ਕਰਨ ਲਈ ਪਿੰਡ ਭਲੂਰ ਵਿਖੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਕਿਸਾਨਾਂ ਦੀਆਂ ਹੱਕੀ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਮੋਰਚਾ ਲਾਇਆ ਜਾ ਰਿਹਾ ਹੈ। ਇਸ ਮੋਰਚੇ ਰਾਹੀਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਕਿਸਾਨੀ ਸੰਕਟ ਦਾ ਪੱਕਾ ਹੱਲ ਕਰਨ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਜਾਵੇਗੀ। ਇਸ ਮੋਰਚੇ ਦੀਆਂ ਤਿਆਰੀਆਂ ਲਈ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਬਲਾਕ ਪੱਧਰੀ ਮੀਟਿੰਗ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਕਿਸਾਨ, ਕਰਜ਼ੇ, ਵਧ ਰਹੀਆਂ ਖੇਤੀ ਲਾਗਤਾਂ, ਫ਼ਸਲਾਂ ਦੇ ਵਾਜਬ ਭਾਅ ਅਤੇ ਪਾਣੀਆਂ ਨਾਲ ਜੁੜੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਸਰਕਾਰਾਂ ਵਲੋਂ ਵਾਰ-ਵਾਰ ਕੀਤੇ ਜਾਂਦੇ ਵਾਅਦਿਆਂ ਦੇ ਬਾਵਜੂਦ ਕਿਸਾਨਾਂ ਦੀਆਂ ਮੁੱਖ ਮੰਗਾਂ ਦਾ ਸਥਾਈ ਹੱਲ ਨਹੀਂ ਕੀਤਾ ਗਿਆ। ਮੋਰਚੇ ਦੀਆਂ ਪ੍ਰਮੁੱਖ ਮੰਗਾਂ ਵਿਚ ਕਿਸਾਨਾਂ ਦੇ ਸਮੁੱਚੇ ਕਰਜ਼ੇ ‘ਤੇ ਰਾਹਤ/ਮੁਆਫ਼ੀ, ਸਾਰੀਆਂ ਫ਼ਸਲਾਂ ਲਈ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਲਾਗੂ ਕਰਨਾ, ਕਿਸਾਨ ਵਿਰੋਧੀ ਟਰੇਡ ਡੀਲਾਂ ਰੱਦ ਕਰਨਾ, ਖੇਤੀ ਲਾਗਤਾਂ ਘਟਾਉਣਾ ਅਤੇ ਕਿਸਾਨਾਂ ਨੂੰ ਫ਼ਸਲਾਂ ਦੇ ਲਾਹੇਵੰਦ ਭਾਅ ਯਕੀਨੀ ਬਣਾਉਣਾ ਸ਼ਾਮਲ ਹੈ। ਇਸ ਤੋਂ ਇਲਾਵਾ ਪੰਜਾਬ ਦੇ ਦਰਿਆਈ ਪਾਣੀਆਂ, ਧਰਤੀ ਹੇਠਲੇ ਪਾਣੀ ਅਤੇ ਸਿੰਚਾਈ ਨਾਲ ਸਬੰਧਿਤ ਸਮ ੁੱਚੇ ਮਸਲਿਆਂ ਦਾ ਪੰਜਾਬ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਸਥਾਈ ਹੱਲ ਕਰਨ ਦੀ ਮੰਗ ਵੀ ਮੋਰਚੇ ਦੌਰਾਨ ਜ਼ੋਰਦਾਰ ਢੰਗ ਨਾਲ ਉਠਾਈ ਜਾਵੇਗੀ। ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕਿਸਾਨਾਂ, ਮਜ਼ਦੂਰਾਂ ਅਤੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋ ਕੇ ਕਿਸਾਨੀ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ। ਇਸ ਸਮੇਂ ਪ੍ਰੀਤਮ ਸਿੰਘ ਬਾਘਾ ਪੁਰਾਣਾ ਮੀਤ ਪ੍ਰਧਾਨ ਪੰਜਾਬ, ਮੰਦਰਜੀਤ ਸਿੰਘ ਮਨਾਵਾਂ ਅਗਜੈਕਟਿਵ ਮੈਂਬਰ, ਜਗਤਾਰ ਸਿੰਘ ਚੋਟੀਆਂ, ਮੋਦਨ ਸਿੰਘ ਨਿਧਾਂਵਾਲਾ, ਜਗਸੀਰ ਸਿੰਘ ਜੱਸੀ, ਗੁਰਦੇਵ ਸਿੰਘ ਬਲਾਕ ਪ੍ਰਧਾਨ, ਮੇਜਰ ਸਿੰਘ ਬਾਘਾ ਪੁਰਾਣਾ, ਅਮਰਜੀਤ ਸਿੰਘ ਇਕਾਈ ਪ੍ਰਧਾਨ, ਈਸ਼ਰ ਸਿੰਘ ਵਿਰਕ ਅਤੇ ਰਾਮ ਸਿੰਘ ਬਰਾੜ ਆਦਿ ਕਿਸਾਨ ਵੀਰ ਹਾਜ਼ਰ ਸਨ।
ਪਿਛਲੀ ਖ਼ਬਰ ਸਮਾਜ ਸੇਵੀ ਸਵ: ਓਮ ਪ੍ਰਕਾਸ਼ ਗੋਇਲ ਦੀ ਯਾਦ ’ਚ ਕੁਲਚੇ-ਛੋਲਿਆਂ ਦਾ ਲੰਗਰ ਲਗਾਇਆ ਅਗਲੀ ਖ਼ਬਰ ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਜ਼ਿਲ੍ਹਾ ਪੱਧਰੀ ਕ੍ਰਿਕਟ ਮੈਚਾਂ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।