ਗਰੀਨ ਸਕੂਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਓਰੀਐਂਟੇਸ਼ਨ ਵਰਕਸ਼ਾਪ ਲਗਾਈ
ਡਿਪਟੀ ਡੀ.ਈ.ਓ. ਗੁਰਦਿਆਲ ਸਿੰਘ ਮਠਾੜੂ ਵਲੋਂ ਟ੍ਰੇਨਿੰਗ ਵਾਲੇ ਅਧਿਆਪਕਾਂ ਨੂੰ ਕੀਤੇ ਗਏ ਸਰਟੀਫਿਕੇਟ ਤਕਸੀਮ
ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਭਾਰਤ ਸਰਕਾਰ ਦੀ ਮਨਿਸਟਰੀ ਆਫ਼ ਇਨਵਾਇਰਨਮੈਂਟ ਫੋਰੈਸਟ ਐਂਡ ਕਲਾਈਮੇਟ ਚੇਂਜ ਅਧੀਨ ਚੱਲ ਰਹੀ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਵਲੋਂ ਚਲਾਏ ਜਾ ਰਹੇ ਪ੍ਰੋਜੈਕਟ ਇਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਰਾਹੀਂ ਗਰੀਨ ਸਕੂਲ ਪ੍ਰੋਗਰਾਮ ਦੀ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮੋਗਾ ਅਸ਼ੀਸ਼ ਕੁਮਾਰ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮੋਗਾ ਗੁਰਦਿਆਲ ਸਿੰਘ ਮਠਾੜੂ, ਜ਼ਿਲ੍ਹਾ ਕੋਆਰਡੀਨੇਟਰ ਈ. ਈ.
ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਭਾਰਤ ਸਰਕਾਰ ਦੀ ਮਨਿਸਟਰੀ ਆਫ਼ ਇਨਵਾਇਰਨਮੈਂਟ ਫੋਰੈਸਟ ਐਂਡ ਕਲਾਈਮੇਟ ਚੇਂਜ ਅਧੀਨ ਚੱਲ ਰਹੀ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਵਲੋਂ ਚਲਾਏ ਜਾ ਰਹੇ ਪ੍ਰੋਜੈਕਟ ਇਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਰਾਹੀਂ ਗਰੀਨ ਸਕੂਲ ਪ੍ਰੋਗਰਾਮ ਦੀ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮੋਗਾ ਅਸ਼ੀਸ਼ ਕੁਮਾਰ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮੋਗਾ ਗੁਰਦਿਆਲ ਸਿੰਘ ਮਠਾੜੂ, ਜ਼ਿਲ੍ਹਾ ਕੋਆਰਡੀਨੇਟਰ ਈ.ਈ.ਪੀ. ਡਾ. ਦੀਪਕ ਸ਼ਰਮਾ ਸਟੇਟ ਅਵਾਰਡੀ ਦੀ ਯੋਗ ਅਗਵਾਈ ਹੇਠ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਘੱਲ ਕਲਾਂ ਵਿਖੇ ਸਫਲਤਾ ਪੂਰਵਕ ਆਯੋਜਨ ਕੀਤਾ ਗਿਆ ਜਿਸ ਦੌਰਾਨ ਗਰੀਨ ਸਕੂਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੋਗਾ ਦੇ ਸਰਕਾਰੀ, ਪ੍ਰਾਈਵੇਟ ਅਤੇ ਏਡਡ ਸਕੂਲਾਂ ਦੇ ਈਕੋ ਕਲੱਬ ਇੰਚਾਰਜਾਂ ਵਲੋਂ ਜ਼ਿਲ੍ਹਾ ਪੱਧਰੀ ਓਰੀਐਂਟੇਸ਼ਨ ਵਰਕਸ਼ਾਪ ਵਿਚ ਭਾਗ ਲਿਆ ਗਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਸਕੂਲਾਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ, ਟਿਕਾਊ ਜੀਵਨ ਸ਼ੈਲੀ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਵਿਦਿਆਰਥੀਆਂ ਦੀ ਵਾਤਾਵਰਨ ਸੁਰੱਖਿਆ ਵਿਚ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਮੋਗਾ ਜ਼ਿਲ੍ਹੇ ਦੀ ਈ.ਈ.ਪੀ. ਟੀਮ ਵਲੋਂ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਮੋਗਾ ਦੇ ਡਾਇਰੈਕਟਰ ਡਾ. ਜੇ.ਡੀ .ਗੁਪਤਾ ਅਤੇ ਪ੍ਰਿੰਸੀਪਲ ਰਾਜ ਕੁਮਾਰ ਨਾਰੰਗ ਨੂੰ ਬੂਟਾ ਭੇਟ ਕਰਦੇ ਹੋਏ ਕੀਤੀ ਗਈ। ਵਰਕਸ਼ਾਪ ਵਿਚ ਉਚੇਚੇ ਤੌਰ ‘ਤੇ ਪੁੱਜੇ ਡਿਪਟੀ ਡੀ.ਈ.ਓ. (ਸ) ਗੁਰਦਿਆਲ ਸਿੰਘ ਮਠਾੜੂ ਨੇ ਸ਼ਿਰਕਤ ਕਰਦਿਆਂ ਸਕੂਲਾਂ ਵਿਚ ਗਰੀਨ ਸਕੂਲ ਸੰਕਲਪ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਕੇ ਨੈਸ਼ਨਲ ਪੱਧਰ ‘ਤੇ ਹੁੰਦੇ ਆਡਿਟ ਵਿਚ ਭਾਗ ਲੈਣ ਅਤੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜ਼ਿੰਮੇਵਾਰ ਨਾਗਰਿਕ ਬਣਾਉਣ ਦੇ ਨਾਲ-ਨਾਲ ਏਕ ਪੇੜ ਮਾਂ ਕੇ ਨਾਮ ਮੁਹਿੰਮ 3.0 ਨੂੰ ਸਫਲ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਅਮਨਦੀਪ ਕੌਰ ਹੈੱਡ ਮਿਸਟ੍ਰੈਸ ਸ.ਹ.ਸ. ਦਸਮੇਸ਼ ਨਗਰ ਅਤੇ ਰਮਨਦੀਪ ਕੌਰ ਹੈੱਡ ਮਿਸਟ੍ਰੈਸ ਸ.ਹ.ਸ. ਦਾਰਾਪੁਰ ਨੇ ਰਿਸੋਰਸ ਪਰਸਨ ਵਜੋਂ ਗਰੀਨ ਸਕੂਲ ਪ੍ਰੋਗਰਾਮ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਅਤੇ ਗਤੀਵਿਧੀਆਂ ਸਾਂਝੀਆਂ ਕੀਤੀਆਂ। ਸਟੇਟ ਅਵਾਰਡੀ ਡਾ. ਦੀਪਕ ਸ਼ਰਮਾ, ਜ਼ਿਲ੍ਹਾ ਕੋਆਰਡੀਨੇਟਰ ਈ.ਈ.ਪੀ. ਨੇ ਵੀ ਹਾਜ਼ਰ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸਕੂਲਾਂ ਵਿਚ ਵਾਤਾਵਰਨ ਆਧਾਰਿਤ ਗਤੀਵਿਧੀਆਂ ਨੂੰ ਨਿਰੰਤਰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ ਅਤੇ ਸਕੂਲਾਂ ਵਿਚ ਗਰੀਨ ਪ੍ਰੈਕਟਿਸਜ਼ ਨੂੰ ਸਮਾਂਬੱਧ ਮਿਤੀ ਤੋਂ ਪਹਿਲਾਂ ਆਪਣੀ ਰਜਿਸਟ੍ਰੇਸ਼ਨ ਪੂਰੀ ਕਰਨ ਲਈ ਮਾਰਗ ਦਰਸ਼ਨ ਦਿੱਤਾ ਗਿਆ। ਵਰਕਸ਼ਾਪ ਦਾ ਸਟੇਜ ਸੰਚਾਲਨ ਸਟੇਟ ਅਵਾਰਡੀ ਰੁਪਿੰਦਰਜੀਤ ਕੌਰ ਬਲਾਕ ਕੋਆਰਡੀਨੇਟਰ ਵਲੋਂ ਬਾਖ਼ੂਬੀ ਕੀਤਾ ਗਿਆ। ਇਸ ਮੌਕੇ ਅਜੈ ਪ੍ਰਕਾਸ਼ ਹੈੱਡ ਮਾਸਟਰ ਮੋਗਾ-2, ਰਮਨਦੀਪ ਕਪਿਲ ਹੈੱਡ ਮਾਸਟਰ ਮੋਗਾ-1, ਯਾਦਵਿੰਦਰ ਸਿੰਘ ਹੈੱਡ ਮਾਸਟਰ ਬਾਘਾ ਪੁਰਾਣਾ, ਸਿਮਰਨਜੀਤ ਕੌਰ ਹੈੱਡ ਮਿਸਟ੍ਰੈਸ ਧਰਮਕੋਟ-1, ਪਲਵਿੰਦਰ ਸਿੰਘ ਸਹਾਇਕ ਬਲਾਕ ਕੋਆਰਡੀਨੇਟਰ ਮੋਗਾ-2, ਜਤਿੰਦਰ ਸਹਾਇਕ ਬਲਾਕ ਕੋਆਰਡੀਨੇਟਰ ਨਿਹਾਲ ਸਿੰਘ ਵਾਲਾ, ਰੁਪਿੰਦਰ ਕੌਰ ਸਹਾਇਕ ਬਲਾਕ ਕੋਆਰਡੀਨੇਟਰ ਮੋਗਾ-1 ਅਤੇ ਰਾਹੁਲ ਗੋਇਲ ਸਹਾਇਕ ਬਲਾਕ ਕੋਆਰਡੀਨੇਟਰ ਬਾਘਾ ਪੁਰਾਣਾ ਹਾਜ਼ਰ ਸਨ। ਵਰਕਸ਼ਾਪ ਨੇ ਅਧਿਆਪਕਾਂ ਵਿਚ ਨਵਾਂ ਉਤਸ਼ਾਹ ਪੈਦਾ ਕਰਦਿਆਂ “ਹਰਾ-ਭਰਾ ਸਕੂਲ, ਸਾਫ਼-ਸੁਥਰਾ ਵਾਤਾਵਰਨ ਅਤੇ ਜ਼ਿੰਮੇਵਾਰ ਵਿਦਿਆਰਥੀ” ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ। ਪ੍ਰੋਗਰਾਮ ਦੇ ਅਖੀਰ ਵਿਚ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਗਰੀਨ ਸਕੂਲ ਪ੍ਰੋਗਰਾਮ ਟਰੇਨਿੰਗ ਵਿਚ ਭਾਗ ਲੈਣ ਵਾਲੇ ਅਧਿਆਪਕਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।