ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਸਕੂਲ ਗਤਕਾ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ
ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਗਤਕਾ ਖੇਡਾਂ ਵਿਚ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਦੇ ਵਿਦਿਆਰਥੀਆਂ ਨੇ ਆਪਣੀ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਵੱਡੀਆਂ ਮੱਲਾਂ ਮਾਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਖੇਡਾਂ ਵਿਚ ਸਕੂਲ ਦੀਆਂ ਅੰਡਰ-14 ਲੜਕੀਆਂ ਦੀ ਟੀਮ ਨੇ ਗਤਕਾ ਸਿੰਗਲ ਸੋਟੀ, ਗਤਕਾ ਫ਼ਰੀ ਸੋਟੀ, ਗਤਕਾ ਵਿਅਕਤੀਗਤ ਸਿੰਗਲ ਸੋਟੀ ਅਤੇ ਗਤਕਾ ਵਿਅਕਤੀਗਤ ਫ਼ਰੀ ਸੋਟੀ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਟੀਮ ਓਵਰਆਲ ਪ੍ਰਦਰਸ਼ਨ ਵਿਚ ਦੂਜਾ ਸਥਾਨ ਹਾਸਲ ਕੀਤਾ।
ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਗਤਕਾ ਖੇਡਾਂ ਵਿਚ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਦੇ ਵਿਦਿਆਰਥੀਆਂ ਨੇ ਆਪਣੀ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਵੱਡੀਆਂ ਮੱਲਾਂ ਮਾਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਖੇਡਾਂ ਵਿਚ ਸਕੂਲ ਦੀਆਂ ਅੰਡਰ-14 ਲੜਕੀਆਂ ਦੀ ਟੀਮ ਨੇ ਗਤਕਾ ਸਿੰਗਲ ਸੋਟੀ, ਗਤਕਾ ਫ਼ਰੀ ਸੋਟੀ, ਗਤਕਾ ਵਿਅਕਤੀਗਤ ਸਿੰਗਲ ਸੋਟੀ ਅਤੇ ਗਤਕਾ ਵਿਅਕਤੀਗਤ ਫ਼ਰੀ ਸੋਟੀ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਟੀਮ ਓਵਰਆਲ ਪ੍ਰਦਰਸ਼ਨ ਵਿਚ ਦੂਜਾ ਸਥਾਨ ਹਾਸਲ ਕੀਤਾ। ਅੰਡਰ-14 ਲੜਕਿਆਂ ਨੇ ਟੀਮ ਪ੍ਰਦਰਸ਼ਨ ਵਿਚ ਪਹਿਲਾ ਅਤੇ ਵਿਅਕਤੀਗਤ ਪ੍ਰਦਰਸ਼ਨ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕਿਆਂ ਨੇ ਗਤਕਾ ਸਿੰਗਲ ਸੋਟੀ ਟੀਮ ਅਤੇ ਗਤਕਾ ਵਿਅਕਤੀਗਤ ਸੋਟੀ ਮੁਕਾਬਲਿਆਂ ਵਿਚ ਤੀਸਰਾ ਸਥਾਨ ਹਾਸਲ ਕੀਤਾ, ਜਦੋਂ ਕਿ ਅੰਡਰ-19 ਲੜਕੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਗਤਕਾ ਸਿੰਗਲ ਸੋਟੀ ਟੀਮ ਅਤੇ ਗਤਕਾ ਵਿਅਕਤੀਗਤ ਸੋਟੀ ਵਿਚ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ ਦੀ ਬੱਲੇ-ਬੱਲੇ ਕਰਵਾਈ। ਜ਼ਿਕਰਯੋਗ ਹੈ ਕਿ ਗਤਕਾ ਪੰਜਾਬ ਦੀ ਇਕ ਪੁਰਾਤਨ ਤੇ ਮਹਾਨ ਰਵਾਇਤੀ ਮਾਰਸ਼ਲ ਆਰਟ (ਯੁੱਧ ਕਲਾ) ਹੈ, ਜੋ ਵਿਦਿਆਰਥੀਆਂ ਵਿਚ ਆਤਮ-ਰੱਖਿਆ, ਮਾਨਸਿਕ ਇਕਾਗਰਤਾ, ਸਰੀਰਕ ਚੁਸਤੀ-ਫੁਰਤੀ ਅਤੇ ਆਪਣੇ ਅਮੀਰ ਇਤਿਹਾਸਕ ਤੇ ਸਭਿਆਚਾਰਕ ਵਿਰਸੇ ਨਾਲ ਜੁੜਨ ਦਾ ਜਜ਼ਬਾ ਪੈਦਾ ਕਰਦੀ ਹੈ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਕੈਲੇਫੋਰਨੀਆ ਪਬਲਿਕ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਅਤੇ ਪ੍ਰਿੰਸੀਪਲ ਵੇਦ ਪ੍ਰਕਾਸ਼ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਖੇਡ ਅਧਿਆਪਕਾਂ/ਕੋਚ ਸਾਹਿਬਾਨ ਨੂੰ ਉਚੇਚੇ ਤੌਰ ‘ਤੇ ਵਧਾਈ ਦਿੱਤੀ। ਉਨ੍ਹਾਂ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਸਰੀਰਕ ਅਰੋਗਤਾ ਅਤੇ ਸਾਡੇ ਮਹਾਨ ਸਭਿਆਚਾਰਕ ਤੇ ਇਤਿਹਾਸਕ ਵਿਰਸੇ ਨਾਲ ਜੁੜਨ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਆਸ਼ਾ ਪ੍ਰਗਟਾਈ ਕਿ ਇਹ ਹੋਣਹਾਰ ਖਿਡਾਰੀ ਭਵਿੱਖ ਵਿਚ ਸੂਬਾ ਅਤੇ ਰਾਸ਼ਟਰੀ ਪੱਧਰ ‘ਤੇ ਵੀ ਅਜਿਹਾ ਹੀ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਅਤੇ ਪੂਰੇ ਇਲਾਕੇ ਦਾ ਨਾਂਅ ਬੁਲੰਦੀਆਂ ‘ਤੇ ਪਹੁੰਚਾਉਣਗੇ।