ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਦੀਆਂ ਵਿਦਿਆਰਥਣਾਂ ਨੇ ਤਾਇਕਵਾਂਡੋ ’ਚ ਰਚਿਆ ਇਤਿਹਾਸ
ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਨਿਹਾਲ ਸਿੰਘ ਵਾਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਤਾਇਕਵਾਂਡੋ (ਲੜਕੀਆਂ) ਦੇ ਸ਼ਾਨਦਾਰ ਮੁਕਾਬਲਿਆਂ ਵਿਚ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਦੀਆਂ ਵਿਦਿਆਰਥਣਾਂ ਨੇ ਆਪਣੀ ਬੇਮਿਸਾਲ ਖੇਡ ਦਾ ਮੁਜ਼ਾਹਰਾ ਕਰਦਿਆਂ ਸਕੂਲ ਦਾ ਨਾਂਅ ਬੁਲੰਦੀਆਂ ‘ਤੇ ਪਹੁੰਚਾਇਆ। ਇਨ੍ਹਾਂ ਮੁਕਾਬਲਿਆਂ ਵਿਚ ਓਵਰਆਲ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦੀ ਅੰਡਰ-19 ਟੀਮ ਨੇ ਓਵਰਆਲ ਚੈਂਪੀਅਨਸ਼ਿਪ (ਪਹਿਲੇ ਸਥਾਨ) ਦੀ ਟਰਾਫ਼ੀ ਹਾਸਲ ਕੀਤੀ, ਜਦ ਕਿ ਅੰਡਰ-17 ਦੀ ਟੀਮ ਓਵਰਆਲ ਰਨਰ-ਅੱਪ (ਦੂਜੇ ਸਥਾਨ) ਰਹੀ।
ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਨਿਹਾਲ ਸਿੰਘ ਵਾਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਤਾਇਕਵਾਂਡੋ (ਲੜਕੀਆਂ) ਦੇ ਸ਼ਾਨਦਾਰ ਮੁਕਾਬਲਿਆਂ ਵਿਚ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਦੀਆਂ ਵਿਦਿਆਰਥਣਾਂ ਨੇ ਆਪਣੀ ਬੇਮਿਸਾਲ ਖੇਡ ਦਾ ਮੁਜ਼ਾਹਰਾ ਕਰਦਿਆਂ ਸਕੂਲ ਦਾ ਨਾਂਅ ਬੁਲੰਦੀਆਂ ‘ਤੇ ਪਹੁੰਚਾਇਆ। ਇਨ੍ਹਾਂ ਮੁਕਾਬਲਿਆਂ ਵਿਚ ਓਵਰਆਲ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦੀ ਅੰਡਰ-19 ਟੀਮ ਨੇ ਓਵਰਆਲ ਚੈਂਪੀਅਨਸ਼ਿਪ (ਪਹਿਲੇ ਸਥਾਨ) ਦੀ ਟਰਾਫ਼ੀ ਹਾਸਲ ਕੀਤੀ, ਜਦ ਕਿ ਅੰਡਰ-17 ਦੀ ਟੀਮ ਓਵਰਆਲ ਰਨਰ-ਅੱਪ (ਦੂਜੇ ਸਥਾਨ) ਰਹੀ। ਇਸ ਤੋਂ ਇਲਾਵਾ ਸਕੂਲ ਦੀਆਂ 7 ਪ੍ਰਤਿਭਾਸ਼ਾਲੀ ਖਿਡਾਰਨਾਂ ਦੀ ਚੋਣ ਰਾਜ ਪੱਧਰੀ ਤਾਇਕਵਾਂਡੋ ਮੁਕਾਬਲਿਆਂ ਲਈ ਹੋਈ ਹੈ, ਜੋ ਕਿ ਸਕੂਲ ਲਈ ਇਕ ਵੱਡੀ ਮਾਣ ਵਾਲੀ ਗੱਲ ਹੈ। ਵੱਖ-ਵੱਖ ਵਰਗਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅੰਡਰ-14 ਵਰਗ ਦੇ ਕੁੱਲ 36 ਖਿਡਾਰੀਆਂ ਵਿਚੋਂ ਕੈਲੇਫੋਰਨੀਆ ਪਬਲਿਕ ਸਕੂਲ ਦੀਆਂ 5 ਲੜਕੀਆਂ ਨੇ ਹਿੱਸਾ ਲਿਆ ਅਤੇ 1 ਸੋਨ ਤੇ 2 ਕਾਂਸੀ ਦੇ ਤਗਮੇ ਜਿੱਤੇ। ਅੰਡਰ-17 ਵਰਗ ਦੇ ਕੁੱਲ 43 ਖਿਡਾਰੀਆਂ ਵਿਚੋਂ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਦੀਆਂ 11 ਖਿਡਾਰਨਾਂ ਨੇ ਮੈਦਾਨ ਵਿਚ ਉੱਤਰ ਕੇ 3 ਸੋਨ ਤਗਮੇ ਅਤੇ 7 ਚਾਂਦੀ ਦੇ ਤਗਮੇ ਜਿੱਤ ਕੇ ਰਨਰ-ਅੱਪ ਦੀ ਟਰਾਫ਼ੀ ਆਪਣੇ ਨਾਂਅ ਕੀਤੀ। ਇਸੇ ਤਰ੍ਹਾਂ ਅੰਡਰ-19 ਵਰਗ ਦੇ 23 ਖਿਡਾਰੀਆਂ ਦੇ ਸਖ਼ਤ ਮੁਕਾਬਲੇ ਵਿਚ ਕੈਲੇਫੋਰਨੀਆ ਪਬਲਿਕ ਸਕੂਲ ਦੀਆਂ 6 ਲੜਕੀਆਂ ਨੇ 3 ਸੋਨ ਅਤੇ 3 ਚਾਂਦੀ ਦੇ ਤਗਮੇ ਜਿੱਤ ਕੇ ਓਵਰਆਲ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਇਸ ਲਾਸਾਨੀ ਜਿੱਤ ਅਤੇ ਸ਼ਾਨਦਾਰ ਪ੍ਰਾਪਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਅਤੇ ਪ੍ਰਿੰਸੀਪਲ ਵੇਦ ਪ੍ਰਕਾਸ਼ ਨੇ ਜੇਤੂ ਖਿਡਾਰਨਾਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਿੰਗ ਸਟਾਫ਼ ਨੂੰ ਉਚੇਚੇ ਤੌਰ ‘ਤੇ ਵਧਾਈ ਦਿੱਤੀ। ਉਨ੍ਹਾਂ ਦੇ ਸਕੂਲ ਪਹੁੰਚਣ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਚੇਅਰਮੈਨ ਜਸਵੀਰ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਲਗਨ ਪੈਦਾ ਕਰਦੀਆਂ ਹਨ। ਪ੍ਰਿੰਸੀਪਲ ਵੇਦ ਪ੍ਰਕਾਸ਼ ਨੇ ਖਿਡਾਰਨਾਂ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਕੂਲ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਹਰ ਸਹੂਲਤ ਦੇਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੇ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਚੁਣੀਆਂ ਗਈਆਂ 7 ਖਿਡਾਰਨਾਂ ਨੂੰ ਅਗਲੇ ਮੁਕਾਬਲਿਆਂ ਵਿਚ ਵੀ ਬੁਲੰਦੀਆਂ ਛੂਹਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ।