01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸੇਵਾ ਕੇਂਦਰਾਂ ਰਾਹੀਂ ਦਸਵੀਂ ਤੇ ਬਾਰ੍ਹਵੀਂ ਦੇ ਸਰਟੀਫਿਕੇਟ ਦੀ ਦੂਜੀ ਕਾਪੀ ਪ੍ਰਾਪਤ ਕਰਨ ਦੀ ਸਹੂਲਤ ਸ਼ੁਰੂ 30 ਸਤੰਬਰ ਤੱਕ ਬਿਨਾਂ ਕਿਸੇ ਸਰਕਾਰੀ ਫ਼ੀਸ ਅਤੇ ਸੁਵਿਧਾ ਚਾਰਜ ਤੋਂ ਲਾਭ ਲਿਆ ਜਾ ਸਕਦਾ ਹੈ-ਡਿਪਟੀ ਕਮਿਸ਼ਨਰ

ਮੋਗਾ, 31 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਸੁਖਾਲੇ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਜਮਾਤ ਦੇ ਸਰਟੀਫਿਕੇਟ ਦੀ ਦੂਜੀ ਕਾਪੀ ਜਾਰੀ ਕਰਨ ਦੀ ਸੇਵਾ ਸੇਵਾ ਕੇਂਦਰਾਂ ਰਾਹੀਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਹੂਲਤ ਤਹਿਤ ਲਾਭਪਾਤਰੀ ਆਪਣੇ ਗੁੰਮ ਜਾਂ ਖ਼ਰਾਬ ਹੋਏ ਸਰਟੀਫਿਕੇਟ ਦੀ ਦੂਜੀ ਕਾਪੀ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ।

ਅਜੀਤ ਡੈਸਕ 01-09-2026
ਮੋਗਾ, 31 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਸੁਖਾਲੇ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਜਮਾਤ ਦੇ ਸਰਟੀਫਿਕੇਟ ਦੀ ਦੂਜੀ ਕਾਪੀ ਜਾਰੀ ਕਰਨ ਦੀ ਸੇਵਾ ਸੇਵਾ ਕੇਂਦਰਾਂ ਰਾਹੀਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਹੂਲਤ ਤਹਿਤ ਲਾਭਪਾਤਰੀ ਆਪਣੇ ਗੁੰਮ ਜਾਂ ਖ਼ਰਾਬ ਹੋਏ ਸਰਟੀਫਿਕੇਟ ਦੀ ਦੂਜੀ ਕਾਪੀ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਇਹ ਸੇਵਾ ਇਸ ਸਮੇਂ ਸੇਵਾ ਕੇਂਦਰਾਂ ਰਾਹੀਂ ਉਪਲਬਧ ਹੈ ਅਤੇ ਇਸ ਦੀ ਮਿਆਦ 30 ਸਤੰਬਰ 2 026 ਤੱਕ ਹੈ। ਉਨ੍ਹਾਂ ਦੱਸਿਆ ਕਿ ਇਸ ਸੇਵਾ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ ਰਾਹੀਂ ਵੀ ਅਰਜ਼ੀ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 10ਵੀਂ ਅਤੇ 12ਵੀਂ ਜਮਾਤ ਦੇ ਸਰਟੀਫਿਕੇਟ ਦੀ ਦੂਜੀ ਕਾਪੀ ਪ੍ਰਾਪਤ ਕਰਨ ਲਈ ਕਿਸੇ ਵੀ ਕਿਸਮ ਦੀ ਸਰਕਾਰੀ ਫ਼ੀਸ ਜਾਂ ਸੁਵਿਧਾ ਚਾਰਜ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਵਿਦਿਆਰਥੀਆਂ, ਸਾਬਕਾ ਵਿਦਿਆਰਥੀਆਂ ਅਤੇ ਹੋਰ ਬਿਨੈਕਾਰਾਂ ਨੂੰ ਆਪਣੇ ਮਹੱਤਵਪੂਰਨ ਵਿੱਦਿਅਕ ਦਸਤਾਵੇਜ਼ ਮੁੜ ਪ੍ਰਾਪਤ ਕਰਨ ਵਿਚ ਵੱਡੀ ਸਹੂਲਤ ਮਿਲੇਗੀ। ਸ੍ਰੀ ਸੇਤੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਨਿਰਧਾਰਿਤ ਮਿਆਦ ਦੇ ਅੰਦਰ ਆਪਣੀ ਅਰਜ਼ੀ ਜਮਾਂ ਕਰਵਾਉਣ। ਉਨ੍ਹਾਂ ਕਿਹਾ ਕਿ ਜੇਕਰ ਸੇਵਾ ਦਾ ਲਾਭ ਲੈਂਦੇ ਸਮੇਂ ਕਿਸੇ ਕਿਸਮ ਦੀ ਤਕਨੀਕੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਸਬੰਧਿਤ ਜ਼ਿਲ੍ਹੇ ਦੀ ਆਈ.ਟੀ. ਸ਼ਾਖਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਾਗਰਿਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਅਤੇ ਸੁਖਾਲੇ ਢੰਗ ਨਾਲ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸੇਵਾ ਕੇਂਦਰਾਂ ਰਾਹੀਂ ਸਰਟੀਫਿਕੇਟ ਦੀ ਦੂਜੀ ਕਾਪੀ ਜਾਰੀ ਕਰਨ ਦੀ ਇਹ ਸਹੂਲਤ ਵੀ ਇਸੇ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਪੁੱਜੇ ਗੁਰਮੀਤ ਸਿੰਘ ਬੁੱਕਣ ਵਾਲਾ ਦੇ ਗ੍ਰਹਿ ਪਿਤਾ ਦ... ਅਗਲੀ ਖ਼ਬਰ ‘ ਮਿਸ਼ਨ ਲਾਈਫ’ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।