02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮਹਿੰਗਾਈ ਨੇ ਆਮ ਪਰਿਵਾਰਾਂ ਦਾ ਘਰੇਲੂ ਬਜਟ ਵਿਗਾੜਿਆ-ਗੁਰਲਾਭ ਸਿੰਘ ਕਿੰਗਰਾ

ਠੱਠੀ ਭਾਈ, 1 ਸਤੰਬਰ (ਜਗਰੂਪ ਸਿੰਘ ਮਠਾੜੂ)-ਖਾਣ-ਪੀਣ ਅਤੇ ਰਸੋਈ ਵਿਚ ਰੋਜ਼ਾਨਾ ਵਰਤੋਂ ਆਉਣ ਵਾਲੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਨੇ ਮੱਧ ਵਰਗੀ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹਰ ਘਰ ਦੀ ਰਸੋਈ ਨਾਲ ਸਿੱਧਾ ਸਬੰਧ ਰੱਖਣ ਵਾਲੇ ਸਮਾਨ ਦੀਆਂ ਕੀਮਤਾਂ ਵਧਣ ਕਾਰਨ ਪਰਿਵਾਰਾਂ ਲਈ ਮਹੀਨੇ ਦਾ ਘਰੇਲੂ ਬਜਟ ਸੰਭਾਲਣਾ ਔਖਾ ਹੁੰਦਾ ਜਾ ਰਿਹਾ ਹੈ।

ਅਜੀਤ ਡੈਸਕ 02-09-2026
ਠੱਠੀ ਭਾਈ, 1 ਸਤੰਬਰ (ਜਗਰੂਪ ਸਿੰਘ ਮਠਾੜੂ)-ਖਾਣ-ਪੀਣ ਅਤੇ ਰਸੋਈ ਵਿਚ ਰੋਜ਼ਾਨਾ ਵਰਤੋਂ ਆਉਣ ਵਾਲੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਨੇ ਮੱਧ ਵਰਗੀ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹਰ ਘਰ ਦੀ ਰਸੋਈ ਨਾਲ ਸਿੱਧਾ ਸਬੰਧ ਰੱਖਣ ਵਾਲੇ ਸਮਾਨ ਦੀਆਂ ਕੀਮਤਾਂ ਵਧਣ ਕਾਰਨ ਪਰਿਵਾਰਾਂ ਲਈ ਮਹੀਨੇ ਦਾ ਘਰੇਲੂ ਬਜਟ ਸੰਭਾਲਣਾ ਔਖਾ ਹੁੰਦਾ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਿਸਾਨ ਸੈੱਲ ਬਲਾਕ ਸਮਾਲਸਰ ਦੇ ਪ੍ਰਧਾਨ ਗੁਰਲਾਭ ਸਿੰਘ ਕਿੰਗਰਾ ਠੱਠੀ ਭਾਈ ਨੇ ਕੀਤਾ। ਉਨ੍ਹਾਂ ਕਿਹਾ ਕਿ ਮਹਿੰਗਾਈ ਦਾ ਸਭ ਤੋਂ ਵੱਧ ਪ੍ਰਭਾਵ ਉਨ੍ਹਾਂ ਪਰਿਵਾਰਾਂ ‘’ਤੇ ਪੈ ਰਿਹਾ ਹੈ, ਜਿਨ੍ਹਾਂ ਦੀ ਆਮਦਨ ਨਿਰਧਾਰਿਤ ਹੈ ਅਤੇ ਜਿਨ੍ਹਾਂ ਨੂੰ ਘਰ ਦੇ ਰਾਸ਼ਨ ਤੋਂ ਲੈ ਕੇ ਬੱਚਿਆਂ ਦੀ ਪੜ੍ਹਾਈ, ਬਿਜਲੀ ਦੇ ਬਿੱਲਾਂ ਅਤੇ ਹੋਰ ਜ਼ਰੂਰੀ ਖ਼ਰਚਿਆਂ ਨੂੰ ਸੀਮਤ ਆਮਦਨ ਵਿਚ ਹੀ ਪੂਰਾ ਕਰਨਾ ਪੈਂਦਾ ਹੈ। ਰਸੋਈ ਦੀਆਂ ਵਸਤਾਂ ਮਹਿੰਗੀਆਂ ਹੋਣ ਕਾਰਨ ਲੋਕਾਂ ਨੂੰ ਆਪਣੀਆਂ ਰੋਜ਼ਾਨਾ ਲੋੜਾਂ ਵਿਚ ਕਟੌਤੀ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਗੁਰਲਾਭ ਸਿੰਘ ਕਿੰਗਰਾ ਨੇ ਕਿਹਾ ਕਿ ਮਹਿੰਗਾਈ ਸਿਰਫ਼ ਘਰਾਂ ਦੇ ਬਜਟ ਨੂੰ ਹੀ ਪ੍ਰਭਾਵਿਤ ਨਹੀਂ ਕਰਦੀ, ਸਗੋਂ ਇਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਆਰਥਿਕਤਾ ‘’ਤੇ ਪੈਂਦਾ ਹੈ। ਖ਼ਾਸ ਕਰਕੇ ਕਿਸਾਨਾਂ, ਮਜ਼ਦੂਰਾਂ ਅਤੇ ਮੱਧ ਵਰਗ ਲਈ ਵਧਦੀਆਂ ਕੀਮਤਾਂ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਰਸੋਈ ਦਾ ਰੋਜ਼ਾਨਾ ਖਰਚਾ ਹੀ ਲਗਾਤਾਰ ਵਧਦਾ ਜਾਵੇ ਤਾਂ ਆਮ ਪਰਿਵਾਰਾਂ ਲਈ ਬੱਚਤ ਕਰਨਾ ਵੀ ਮੁਸ਼ਕਲ ਹੋ ਜਾਂਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਨੂੰ ਕਾਬੂ ਵਿਚ ਲਿਆਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਅਤੇ ਬਾਜ਼ਾਰ ਵਿਚ ਜਮ੍ਹਾਂਖੋਰੀ ਤੇ ਕਾਲਾਬਾਜ਼ਾਰੀ ‘’ਤੇ ਸਖ਼ਤੀ ਨਾਲ ਨਕੇਲ ਪਾਈ ਜਾਵੇ।
ਪਿਛਲੀ ਖ਼ਬਰ ਟੀ.ਐਲ.ਐਫ. ਦੇ ਵੁਸੂ ਸਟਾਰ ਅਭਿਜੀਤ ਸਿੰਘ ਨੇ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤਿਆ-ਚੇਅਰਮੈਨ ਇੰਜੀ: ਜਨੇਸ਼... ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਡਾ. ਸੌਰਭ ਕੋਸੇ ਦਾ ਡਿਜ਼ਾਈਨ ਪੇਟੈਂਟ ਮਨਜ਼ੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।