03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੇ ਉਮੀਦਵਾਰ ਡਾ. ਸੁਖਦੇਵ ਸਿੰਘ ਸਿਰਸਾ ਵਲੋਂ ਸੀਰੀਅਲ ਨੰਬਰ 47 ਲਈ ਵੋਟ ਅਪੀਲ

ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਵੇਟ ਲਿਫਟਿੰਗ ਮੁਕਾਬਲੇ ਵਿਚ ਤਾਕਤ, ਫਿਟਨੈਸ, ਅਨੁਸ਼ਾਸਨ ਅਤੇ ਸ਼ਾਨਦਾਰ ਖੇਡ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ।

ਅਜੀਤ ਡੈਸਕ 03-09-2026
ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਵੇਟ ਲਿਫਟਿੰਗ ਮੁਕਾਬਲੇ ਵਿਚ ਤਾਕਤ, ਫਿਟਨੈਸ, ਅਨੁਸ਼ਾਸਨ ਅਤੇ ਸ਼ਾਨਦਾਰ ਖੇਡ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲੇ ਵਿਚ ਕੇ.ਪੀ.ਐਸ. ਦੇ ਅੰਡਰ-17 ਅਤੇ ਅੰਡਰ-19 ਵਰਗ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਸੋਨੇ ਦੇ ਤਗਮੇ, ਇਕ ਚਾਂਦੀ ਦਾ ਤਗਮਾ ਅਤੇ ਇਕ ਕਾਂਸੀ ਦਾ ਤਗਮਾ ਆਪਣੇ ਨਾਂਅ ਕੀਤਾ। ਅੰਡਰ-17 ਵਰਗ ਵਿਚ ਨੂਰਫਤਿਹ ਸਿੰਘ ਨੇ 93 ਕਿੱਲੋਗਰਾਮ ਭਾਰ ਵਰਗ ਵਿਚ ਸੋਨੇ ਦਾ ਤਗਮਾ ਜਿੱਤਿਆ। ਇਸੇ ਵਰਗ ਦੌਰਾਨ ਕਰਨ ਸਿੰਘ ਬਰਾੜ ਨੇ 59 ਕਿੱਲੋਗਰਾਮ ਭਾਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਆਪਣੇ ਨਾਂਅ ਕੀਤਾ। ਅੰਡਰ-19 ਵਰਗ ਵਿਚ ਜਸ਼ਨਵੀਰ ਸਿੰਘ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ ਜਦੋਂ ਕਿ ਅਭਿਜੋਤ ਸਿੰਘ ਵੜੈਰਾ ਨੇ 83 ਕਿੱਲੋਗਰਾਮ ਭਾਰ ਵਰਗ ਵਿਚ ਕਾਂਸੀ ਦਾ ਤਗਮਾ ਜਿੱਤਿਆ। ਸਕੂਲ ਦੇ ਇਕ ਹੋਰ ਖਿਡਾਰੀ ਨੇ ਵੀ ਸੋਨੇ ਦਾ ਤਗਮਾ ਜਿੱਤ ਤਗਮਾ ਸੂਚੀ ਵਿਚ ਵਾਧਾ ਕੀਤਾ। ਖਿਡਾਰੀਆਂ ਦੀ ਇਸ ਸ਼ਾਨਦਾਰ ਉਪਲਬਧੀ ’ਤੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੇ.ਪੀ.ਐਸ. ਦੇ ਵਿਦਿਆਰਥੀ ਹਰ ਖੇਤਰ ਵਿਚ ਆਪਣੀ ਮਿਹਨਤ ਅਤੇ ਪ੍ਰਤਿਭਾ ਦਾ ਲੋਹਾ ਮਨਵਾ ਰਹੇ ਹਨ। ਇਸ ਮੌਕੇ ਸਕੂਲ ਦੀ ਡਾਇਰੈਕਟਰ ਐਡਵੋਕੇਟ ਸੁਨੀਤਾ ਗਰਗ ਨੇ ਤਗਮਾ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸ਼ਖਸੀਅਤ ਨਿਰਮਾਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਕੇ.ਪੀ.ਐਸ. ਦੇ ਖਿਡਾਰੀਆਂ ਵਲੋਂ ਲਗਾਤਾਰ ਹਾਸਲ ਕੀਤੀਆਂ ਜਾ ਰਹੀਆਂ ਸ਼ਾਨਦਾਰ ਪ੍ਰਾਪਤੀਆਂ ਇਸ ਗੱਲ ਦਾ ਸਬੂਤ ਹਨ ਕਿ ਸਕੂਲ ਵਿਚ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਹਰ ਸੰਭਵ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਖਿਡਾਰੀਆਂ ਨੂੰ ਹੋਰ ਵੱਡੇ ਟੀਚੇ ਹਾਸਲ ਕਰਨ ਲਈ ਲਗਾਤਾਰਮਿਹਨਤ ਕਰਨ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਮੋਗਾ ਵਿਖੇ ਜਾਹਰਵੀਰ ਗੁੱਗਾ ਦੀ ਸ਼ੋਭਾ ਯਾਤਰਾ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ... ਅਗਲੀ ਖ਼ਬਰ ਡਾ. ਮਾਣਕ ਮੈਮੋਰੀਅਲ ਕਾਲਜ ਵਿਚ ਤੀਜ ਸਮਾਰੋਹ ਤੇ ਮਹਿੰਦੀ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।