ਡਾ. ਸੈਫੂਦੀਨ ਕਿਚਲੂ ਸਕੂਲ ਦੇ ਵਿਦਿਆਰਥੀਆਂ ਨੇ ਲਿਆ ਜੀਵਨ ਬਦਲਣ ਵਾਲਾ ਸੰਕਲਪ
ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਸੁਨੀਤਾ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਇਆ ਗਿਆ| ਇਸ ਵਿਸ਼ੇਸ਼ ਸਭਾ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ‘ਖੁਸ਼ ਰਹੋ, ਫਿੱਟ ਰਹੋ ਤੇ ਖੂਬ ਪੜ੍ਹੋ’ ਦਾ ਸੰਕਲਪ ਲਿਆ।
ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਸੁਨੀਤਾ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਇਆ ਗਿਆ| ਇਸ ਵਿਸ਼ੇਸ਼ ਸਭਾ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ‘ਖੁਸ਼ ਰਹੋ, ਫਿੱਟ ਰਹੋ ਤੇ ਖੂਬ ਪੜ੍ਹੋ’ ਦਾ ਸੰਕਲਪ ਲਿਆ। ਵਿਦਿਆਰਥੀਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਖੁਸ਼ ਮਨ ਨਾਲ ਪੜ੍ਹਾਈ ਕਰਨ ਨਾਲ ਇਕਾਗਰਤਾ ਵਧਦੀ ਹੈ, ਫਿੱਟ ਰਹਿਣ ਨਾਲ ਸਰੀਰ ਵਿਚ ਊਰਜਾ ਬਣੀ ਰਹਿੰਦੀ ਹੈ ਅਤੇ ਖੂਬ ਪੜ੍ਹਨ ਨਾਲ ਗਿਆਨ ਦੇ ਨਾਲ ਆਤਮ-ਵਿਸ਼ਵਾਸ ਵਿਚ ਵੀ ਵਾਧਾ ਹੁੰਦਾ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਸਿਰਫ ਪ੍ਰੀਖਿਆ ਵਿਚ ਚੰਗੇ ਅੰਕ ਪ੍ਰਾਪਤ ਕਰਨਾ ਨਹੀਂ ਸਗੋਂ ਅਜਿਹੇ ਬੱਚਿਆਂ ਦਾ ਨਿਰਮਾਣ ਕਰਨਾ ਹੈ ਜੋ ਮਾਨਸਿਕ ਤੌਰ ’ਤੇ ਮਜ਼ਬੂਤ ਹੋਣ| ਉਨ੍ਹਾਂ ਕਿਹਾ ਕਿ ਅੱਜ ਬੱਚਿਆਂ ਸਾਹਮਣੇ ਪੜ੍ਹਾਈ ਅਤੇ ਭਵਿੱਖ ਨੂੰ ਲੈ ਕੇ ਮੁਕਾਬਲੇ ਦੇ ਨਾਲ-ਨਾਲ ਕਈ ਤਰ੍ਹਾਂ ਦੇ ਮਾਨਸਿਕ ਦਬਾਅ ਵੀ ਹਨ। ਇਸ ਲਈ ਬੱਚਿਆਂ ਨੂੰ ਸਿਰਫ ‘ਚੰਗੇ ਨੰਬਰ ਲਿਆਓ’ ਕਹਿਣਾ ਕਾਫੀ ਨਹੀਂ ਸਗੋਂ ਉਨ੍ਹਾਂ ਨੂੰ ਇਹ ਭਰੋਸਾ ਦਿਵਾਉਣਾ ਵੀ ਜ਼ਰੂਰੀ ਹੈ ਕਿ ਤੁਸੀਂ ਜੋ ਕਰ ਰਹੇ ਹੋ ਉਸ ਵਿਚ ਅਸੀਂ ਤੁਹਾਡੇ ਨਾਲ ਹਾਂ। ਡਾਇਰੈਕਟਰ ਸੁਨੀਤਾ ਗਰਗ ਨੇ ਕਿਹਾ ਕਿ ਵਿਦਿਆਰਥੀ ਜੀਵਨ ਮਨੁੱਖ ਦੀ ਸ਼ਖਸੀਅਤ ਨਿਰਮਾਣ ਦਾ ਸਭ ਤੋਂ ਮਹੱਤਵਪੂਰਨ ਸਮਾਂ ਹੁੰਦਾ ਹੈ। ਇਸ ਉਮਰ ਵਿਚ ਵਿਕਸਿਤ ਹੋਈਆਂ ਆਦਤਾਂ ਅਤੇ ਸੋਚ ਭਵਿੱਖ ਦੀ ਦਿਸ਼ਾ ਤਹਿ ਕਰਦੀਆਂ ਹਨ। ਸੁਨੀਤਾ ਗਰਗ ਨੇ ਕਿਹਾ ਕਿ ਮਾਪੇ ਅਤੇ ਅਧਿਆਪਕ ਬੱਚਿਆਂ ਲਈ ਰੋਲ ਮਾਡਲ ਹੁੰਦੇ ਹਨ। ਇਸ ਲਈ ਜੇ ਘਰ ਅਤੇ ਸਕੂਲ ਦੋਵਾਂ ਥਾਵਾਂ ’ਤੇ ਸਕਾਰਾਤਮਿਕ ਮਾਹੌਲ ਹੋਵੇਗਾ ਤਾਂ ਬੱਚਿਆਂ ਵਿਚ ਵੀ ਸਕਾਰਾਤਮਿਕ ਸੋਚ ਵਿਕਸਿਤ ਹੋਵੇਗੀ। ਸਕੂਲ ਦੇ ਡੀਨ ਮਲਕੀਤ ਸਿੰਘ ਨੇ ਕਿਹਾ ਕਿ ਪੜ੍ਹਨ ਦੀ ਆਦਤ ਬੱਚਿਆਂ ਦੇ ਗਿਆਨ ਦੇ ਨਾਲ-ਨਾਲ ਉਨ੍ਹਾਂ ਦੀ ਕਲਪਨਾ ਸ਼ਕਤੀ ਅਤੇ ਰਚਨਾਤਮਿਕਤਾ ਨੂੰ ਵੀ ਵਿਕਸਿਤ ਕਰਦੀ ਹੈ।