04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ੂਟਿੰਗ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ, ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲਿਆਂ ਵਿਚ ਭਾਗ ਲਿਆ। ਬਲੂਮਿੰਗ ਬਡਜ਼ ਸਕੂਲ ਵਿਚ ਹੋਏ ਸ਼ੂਟਿੰਗ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ।

ਅਜੀਤ ਡੈਸਕ 04-09-2026
ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ, ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲਿਆਂ ਵਿਚ ਭਾਗ ਲਿਆ। ਬਲੂਮਿੰਗ ਬਡਜ਼ ਸਕੂਲ ਵਿਚ ਹੋਏ ਸ਼ੂਟਿੰਗ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਏਅਰ ਪਿਸਟਲ ਸ਼ੂਟਿੰਗ ਵਿਚ ਆਪਣੀ ਕਾਬਲੀਅਤ ਦਾ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀਆਂ ਨੇ ਵੱਖ-ਵੱਖ ਮੈਡਲ ਹਾਸਲ ਕੀਤੇ। ਅੰਡਰ 19 ਮੁਕਾਬਲੇ ਦੌਰਾਨ ਹਰਲੀਨ ਜੱਸਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਹਾਸਲ ਕੀਤਾ ਜਦ ਕਿ ਅਰਸ਼ਦੀਪ ਕੌਰ ਬਰਾੜ ਨੇ ਆਪਣੀ ਬੇਮਿਸਾਲ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਸੋਨ ਮੈਡਲ ਜਿੱਤਿਆ। ਇਸੇ ਤਰ੍ਹਾਂ ਗੁਰਵਿੰਦਰ ਸਿੰਘ ਜੱਸਰ ਨੇ ਅੰਡਰ 17 ਵਿਚ ਭਾਗ ਲੈਂਦੇ ਹੋਏ ਚਾਂਦੀ ਮੈਡਲ ਹਾਸਲ ਕਰਦੇ ਹੋਏ ਪ੍ਰੀ ਨੈਸ਼ਨਲ ਲਈ ਕੁਆਲੀਫ਼ਾਈ ਕੀਤਾ। ਇਨ੍ਹਾਂ ਸਾਰੇ ਵਿਦਿਆਰਥੀਆਂ ਦਾ ਸਕੂਲ ਪਹੁੰਚਣ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਸਕੂਲ ਦੇ ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਨੇ ਸਾਰੇ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਧਰਮਕੋਟ ਰੈਲੀ ਇਤਿਹਾਸਕ ਹੋਵੇਗੀ-ਸ਼ਾਹ, ਔਲਖ, ਘਾਲਾ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਜ਼ੋਨ ਜੀ.ਟੀ.ਬੀ. ਗੜ੍ਹ ਜੇਤੂ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।