05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸਾਬਕਾ ਸਰਪੰਚ ਗੁਰਮੇਲ ਸਿੰਘ ਤਖ਼ਤੂਪੁਰਾ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਕੌਮੀ ਜਰਨਲ ਕੌਂਸਲ ਮੈਂਬਰ ਨਿਯੁਕਤ

ਨਿਹਾਲ ਸਿੰਘ ਵਾਲਾ, 4 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਪਾਰਟੀ (ਬ) ਵਲੋਂ 2027 ‘ਚ ਸੂਬੇ ਅੰਦਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਆਪਣੇ ਬਲਬੂਤੇ ਸਰਕਾਰ ਬਣਾਉਣ ਲਈ ਪਾਰਟੀ ‘ਚ ਲੰਬੇ ਸਮੇਂ ਤੋਂ ਪੂਰੀ ਤਨਦੇਹੀ ਨਾਲ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ ਜਿਸ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਤਖ਼ਤੂਪੁਰਾ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀਆਂ ਸਫ਼ਾਂ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਇਲਾਕੇ ਦੇ ਕੱਦਵਾਰ ਆਗੂ ਸਾਬਕਾ ਸਰਪੰਚ ਗੁਰਮੇਲ ਸਿੰਘ ਤਖ਼ਤੂਪੁਰਾ ਨੂੰ ਪਾਰਟੀ ਦਾ ਕੌਮੀ ਜਰਨਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ‘ਤੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਸਾਬਕਾ ਸਰਪੰਚ ਗੁਰਮੇਲ ਸਿੰਘ ਤਖ਼ਤੂਪੁਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਐਡਵੋਕੇਟ ਬਰਜਿੰਦਰ ਸਿੰਘ ਮੱਖਣ ਬਰਾੜ, ਹਲਕਾ ਅਬਜ਼ਰਵਰ ਬੀਬੀ ਬੇਅੰਤ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਇਸ ਜ਼ਿੰਮੇਵਾਰੀ ਨੂੰ ਪਾਰਟੀ ਪ੍ਰਤੀ ਹੋਰ ਸੇਵਾਵਾਂ ਨਿਭਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਪੰਜਾਬ ਅੰਦਰ 2027 ਦੀਆਂ ਚੋਣਾਂ ‘ਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਦਿਨ-ਰਾਤ ਇਕ ਕਰਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ ਹੋਣਗੇ।

ਅਜੀਤ ਡੈਸਕ 05-09-2026
ਨਿਹਾਲ ਸਿੰਘ ਵਾਲਾ, 4 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਪਾਰਟੀ (ਬ) ਵਲੋਂ 2027 ‘ਚ ਸੂਬੇ ਅੰਦਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਆਪਣੇ ਬਲਬੂਤੇ ਸਰਕਾਰ ਬਣਾਉਣ ਲਈ ਪਾਰਟੀ ‘ਚ ਲੰਬੇ ਸਮੇਂ ਤੋਂ ਪੂਰੀ ਤਨਦੇਹੀ ਨਾਲ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ ਜਿਸ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਤਖ਼ਤੂਪੁਰਾ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀਆਂ ਸਫ਼ਾਂ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਇਲਾਕੇ ਦੇ ਕੱਦਵਾਰ ਆਗੂ ਸਾਬਕਾ ਸਰਪੰਚ ਗੁਰਮੇਲ ਸਿੰਘ ਤਖ਼ਤੂਪੁਰਾ ਨੂੰ ਪਾਰਟੀ ਦਾ ਕੌਮੀ ਜਰਨਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ‘ਤੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਸਾਬਕਾ ਸਰਪੰਚ ਗੁਰਮੇਲ ਸਿੰਘ ਤਖ਼ਤੂਪੁਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਐਡਵੋਕੇਟ ਬਰਜਿੰਦਰ ਸਿੰਘ ਮੱਖਣ ਬਰਾੜ, ਹਲਕਾ ਅਬਜ਼ਰਵਰ ਬੀਬੀ ਬੇਅੰਤ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਇਸ ਜ਼ਿੰਮੇਵਾਰੀ ਨੂੰ ਪਾਰਟੀ ਪ੍ਰਤੀ ਹੋਰ ਸੇਵਾਵਾਂ ਨਿਭਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਪੰਜਾਬ ਅੰਦਰ 2027 ਦੀਆਂ ਚੋਣਾਂ ‘ਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਦਿਨ-ਰਾਤ ਇਕ ਕਰਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ ਹੋਣਗੇ। ਇੱਥੇ ਜ਼ਿਕਰਯੋਗ ਹੈ ਕਿ ਸਾਬਕਾ ਸਰਪੰਚ ਗੁਰਮੇਲ ਸਿੰਘ ਤਖ਼ਤੂਪੁਰਾ ਸੰਨ 1982 ਤੋਂ ਆਪਣੀ ਪੜ੍ਹਾਈ ਪੂਰੀ ਕਰਨ ਉਪਰੰਤ ਹੀ ਪੰਥ ਦੀ ਜਮਾਤ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਕੇ ਪਾਰਟੀ ਦੀਆਂ ਸੇਵਾਵਾਂ ਨਿਭਾਉਣ ‘ਚ ਅਹਿਮ ਭੂਮਿਕਾ ਨਿਭਾ ਰਹੇ ਹਨ ਜਿਸ ਦੀ ਬਦੌਲਤ ਅੱਜ ਉਨ੍ਹਾਂ ਨੂੰ ਪਾਰਟੀ ਵਲੋਂ ਇਹ ਮਾਣ ਸਨਮਾਨ ਦਿੱਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ, ਹਰਭੁਪਿੰਦਰ ਸਿੰਘ ਲਾਡੀ ਬੁੱਟਰ, ਸਾਬਕਾ ਸਰਪੰਚ ਤਾਰਾ ਸਿੰਘ ਮਾਣੂੰਕੇ, ਯੂਥ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਮਨਜੀਤ ਸਿੰਘ ਬਰਾੜ ਦੀਦਾਰੇ ਵਾਲਾ, ਸੰਮਤੀ ਮੈਂਬਰ ਤ੍ਰਿਸ਼ਨ ਸਿੰਘ, ਧਰਮਿੰਦਰ ਸਿੰਘ ਸੋਨੀ ਲੋਪੋ, ਪ੍ਰਧਾਨ ਮਨਦੀਪ ਸਿੰਘ, ਮੈਂਬਰ ਹਰਬੰਸ ਸਿੰਘ, ਪ੍ਰਿੰਸੀਪਲ ਸੁਖਚੈਨ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਕਾਕਾ ਬਰਾੜ, ਜਰਨੈਲ ਸਿੰਘ ਆੜ੍ਹਤੀਆ, ਸ਼ੰਕਰ ਦਾਸ, ਮੈਂਬਰ ਜਗਤਾਰ ਸਿੰਘ, ਮੁਖ਼ਤਿਆਰ ਸਿੰਘ ਭਾਗੀਕੇ, ਕੁਲਦੀਪ ਸਿੰਘ, ਸਾਬਕਾ ਪੰਚ ਹਰਦਿਆਲ ਸਿੰਘ, ਮਨਪ੍ਰੀਤ ਸਿੰਘ, ਸੰਪੂਰਨ ਸਿੰਘ, ਯੂਥ ਆਗੂ ਰੁਪਿੰਦਰ ਸਿੰਘ ਬਰਾੜ ਦੀਦਾਰੇ ਵਾਲਾ, ਚਮਕੌਰ ਸਿੰਘ, ਕੁਲਜਿੰਦਰ ਸਿੰਘ ਤਖ਼ਤੂਪੁਰਾ ਆਦਿ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਨਵ-ਨਿਯੁਕਤ ਕੌਮੀ ਜਰਨਲ ਕੌਂਸਲ ਮੈਂਬਰ ਸਾਬਕਾ ਸਰਪੰਚ ਗੁਰਮੇਲ ਸਿੰਘ ਤਖ਼ਤੂਪੁਰਾ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਇਸ ਨਿਯੁਕਤੀ ਨਾਲ ਪਾਰਟੀ ਨੂੰ ਹਲਕੇ ‘ਚ ਹੋਰ ਮਜ਼ਬੂਤੀ ਮਿਲੇਗੀ।
ਪਿਛਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਦੀਆਂ ਅੰਡਰ-19 ਫੁੱਟਬਾਲ ਲੜਕੀਆਂ ਦੀ ਰਾਜ ਪੱਧਰ ਲਈ ਚੋਣ ਅਗਲੀ ਖ਼ਬਰ ਘਰੇਲੂ ਅਤੇ ਖੇਤੀ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਅਤੇ ਯੂਨੀਅਨ ਨੇ ਘੇਰਿਆ ਬਿਜਲੀ ਗਰਿੱਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।