ਵਾਰਿਸ ਪੰਜਾਬ ਦੇ ਆਗੂ ਭਾਈ ਗੁਰਮੀਤ ਸਿੰਘ ਦੇ ਪਿਤਾ ਨਮਿਤ ਸ਼ਰਧਾਂਜਲੀ ਸਮਾਗਮ ਭਲਕੇ
ਮੋਗਾ, 4 ਸਤੰਬਰ (ਗੁਰਤੇਜ ਸਿੰਘ ਬੱਬੀ)-ਵਾਰਿਸ ਪੰਜਾਬ ਦੇ ਆਗੂ ਅਤੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਨਜ਼ਰਬੰਦ ਹਲਕਾ ਮੋਗਾ ਤੋਂ ਉਮੀਦਵਾਰ ਭਾਈ ਗੁਰਮੀਤ ਸਿੰਘ ਖਾਲਸਾ ਬੁੱਕਣ ਦੇ ਪਿਤਾ ਬਲਵਿੰਦਰ ਸਿੰਘ ਪਟਵਾਰੀ ਜੋ ਕਿ ਬੀਤੇ ਦਿਨੀ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਪਰਿਵਾਰ ਵਲੋਂ ਰਖਵਾਏ ਗਏ ਸ੍ਰੀ ਸਹਿਜ ਪਾਠ ਦੇ ਭੋਗ ਭਲਕੇ 6 ਸਤੰਬਰ ਦਿਨ ਐਤਵਾਰ ਨੂੰ ਪਿੰਡ ਬੁੱਕਣ ਵਾਲਾ ਦੇ ਗੁਰਦੁਆਰਾ ਚੰਨੂ ਪੱਤੀ ਦੇ ਸਥਾਨ ਤੇ ਬਾਅਦ ਦੁਪਹਿਰ 12 ਤੋਂ 1 ਦੇ ਦਰਮਿਆਨ ਪੈਣਗੇ ਉਪਰੰਤ ਸ਼ਰਧਾਂਜਲੀ ਸਮਾਗਮ ਹੋਵੇਗਾ।
ਅਜੀਤ ਡੈਸਕ
05-09-2026