ਵਿੱਤੀ ਸਾਖਰਤਾ ਤੇ ਸਾਈਬਰ ਸੁਰੱਖਿਆ ਸੰਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ
ਮੋਗਾ, 5 ਸਤੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਵਿਦਿਆਰਥੀਆਂ ਅਤੇ ਸਟਾਫ ਨੂੰ ਵਿੱਤੀ ਸ਼ਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ| ਕਾਲਜ ਦੇ ਆਡੀਸ਼ਨਲ ਸਕੱਤਰ ਸੰਜੀਤ ਸਿੰਘ ਗਿੱਲ ਵਲੋਂ ਪੂਰਨ ਸਹਿਯੋਗ ਦਿੱਤਾ| ਇਹ ਸੈਸ਼ਨ ਮੈਨਟਾ ਸਕਿੱਲਜ਼ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ ਕਰਵਾਇਆ| ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੌਜੂਦਾ ਡਿਜੀਟਲ ਯੁੱਗ ਵਿਚ ਵਿਦਿਆਰਥੀਆਂ ਲਈ ਵਿੱਤੀ ਮਾਮਲਿਆਂ ਦੀ ਸਮਝ ਦੇ ਨਾਲ-ਨਾਲ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਹੋਣਾ ਵੀ ਬਹੁਤ ਜ਼ਰੂਰੀ ਹੈ| ਉਨ੍ਹਾਂ ਕਿਹਾ ਕਿ ਅਜਿਹੇ ਸੈਸ਼ਨ ਵਿਦਿਆਰਥੀਆਂ ਨੂੰ ਡਿਜੀਟਲ ਯੁੱਗ ਦੀਆਂ ਚੁਨੌਤੀਆਂ ਪ੍ਰਤੀ ਸੁਚੇਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ| ਇਸ ਮੌਕੇ ਪ੍ਰਵੀਨ ਕੁਮਾਰ ਨੇ ਸੈਸ਼ਨ ਦਾ ਸੰਚਾਲਨ ਕਰਦਿਆਂ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਵਿਸ਼ੇ ’ਤੇ ਵਿਸਥਾਰ ਪੂਰਵਕ ਲੈਕਚਰ ਦਿੱਤਾ| ਇਸ ਤੋਂ ਇਲਾਵਾ ਆਈ.
ਮੋਗਾ, 5 ਸਤੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਵਿਦਿਆਰਥੀਆਂ ਅਤੇ ਸਟਾਫ ਨੂੰ ਵਿੱਤੀ ਸ਼ਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ| ਕਾਲਜ ਦੇ ਆਡੀਸ਼ਨਲ ਸਕੱਤਰ ਸੰਜੀਤ ਸਿੰਘ ਗਿੱਲ ਵਲੋਂ ਪੂਰਨ ਸਹਿਯੋਗ ਦਿੱਤਾ| ਇਹ ਸੈਸ਼ਨ ਮੈਨਟਾ ਸਕਿੱਲਜ਼ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ ਕਰਵਾਇਆ| ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੌਜੂਦਾ ਡਿਜੀਟਲ ਯੁੱਗ ਵਿਚ ਵਿਦਿਆਰਥੀਆਂ ਲਈ ਵਿੱਤੀ ਮਾਮਲਿਆਂ ਦੀ ਸਮਝ ਦੇ ਨਾਲ-ਨਾਲ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਹੋਣਾ ਵੀ ਬਹੁਤ ਜ਼ਰੂਰੀ ਹੈ| ਉਨ੍ਹਾਂ ਕਿਹਾ ਕਿ ਅਜਿਹੇ ਸੈਸ਼ਨ ਵਿਦਿਆਰਥੀਆਂ ਨੂੰ ਡਿਜੀਟਲ ਯੁੱਗ ਦੀਆਂ ਚੁਨੌਤੀਆਂ ਪ੍ਰਤੀ ਸੁਚੇਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ| ਇਸ ਮੌਕੇ ਪ੍ਰਵੀਨ ਕੁਮਾਰ ਨੇ ਸੈਸ਼ਨ ਦਾ ਸੰਚਾਲਨ ਕਰਦਿਆਂ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਵਿਸ਼ੇ ’ਤੇ ਵਿਸਥਾਰ ਪੂਰਵਕ ਲੈਕਚਰ ਦਿੱਤਾ| ਇਸ ਤੋਂ ਇਲਾਵਾ ਆਈ. ਆਈ. ਸੀ. ਸੈੱਲ ਵਲੋਂ ਪ੍ਰਧਾਨ ਪ੍ਰੋ.ਬਾਲਾ ਖੰਨਾ ਅਤੇ ਕਨਵੀਨਰ ਡਾ . ਵਿਕਾਸ ਮੋਂਗੀਆ ਨੇ ਕਾਲਜ ਦੇ ਸਮੂਹ ਅਧਿਆਪਕ ਅਤੇ ਗੈਰ-ਅਧਿਆਪਕ ਸਟਾਫ ਲਈ ਵੀ ਵੱਖਰਾ ਸੈਸ਼ਨ ਕਰਵਾਇਆ| ਪ੍ਰੋਗਰਾਮ ਦੇ ਕਨਵੀਨਰ ਬਾਲਾ ਖੰਨਾ ਕੋ-ਕਨਵੀਨਰ ਡਾ. ਵਿਕਾਸ ਮੋਂਗੀਆ ਮੁਖੀ ਕੰਪਿਊਟਰ ਸਾਇੰਸ ਵਿਭਾਗ ਅਤੇ ਪ੍ਰੋ. ਪਲਵਿੰਦਰ ਸਿੰਘ, ਕੋਆਰਡੀਨੇਟਰ ਡਾ. ਸੁਪ੍ਰਿਆ ਭੰਡਾਰੀ, ਆਈ.ਕਿਊ.ਏ.ਸੀ. ਕੋਆਰਡੀਨੇਟਰ, ਸਕੱਤਰ ਪ੍ਰੋ. ਸਰਿਤਾ ਸੂਦ, ਪ੍ਰੋ. ਸੰਦੀਪ ਕੌਰ, ਪ੍ਰੋ. ਵੀਰਪਾਲ ਕੌਰ ਅਤੇ ਪ੍ਰੋ. ਖੁਸ਼ੀ ਨੇ ਡਿਊਟੀਆਂ ਨਿਭਾਈਆਂ| ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਨੇ ਮੈਨਟਾ ਸਕਿੱਲਜ਼ ਪ੍ਰਾਈਵੇਟ ਲਿਮਟਿਡ, ਪ੍ਰਵੀਨ ਕੁਮਾਰ ਅਤੇ ਸਟਾਫ਼ ਦਾ ਧੰਨਵਾਦ ਕੀਤਾ|