06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਵੋਟਰ ਕਾਰਡ ਬਣਵਾਉਣ ਅਤੇ ਵੋਟ ਦੇ ਅਧਿਕਾਰ ਸੰਬੰਧੀ ਜਾਗਰੂਕਤਾ

ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ. ਐਸ.

ਅਜੀਤ ਡੈਸਕ 06-09-2026
ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਬੀ.ਫਾਰਮ, ਫਾਰਮ.ਡੀ. ਅਤੇ ਡੀ.ਫਾਰਮ. ਪਹਿਲੇ ਸਾਲ ਦੇ ਵਿਦਿਆਰਥੀਆਂ ਨਾਲ ਵੋਟਰ ਕਾਰਡ ਬਣਵਾਉਣ ਅਤੇ ਵੋਟ ਦੇ ਅਧਿਕਾਰ ਸਬੰਧੀ ਵਿਸ਼ੇਸ਼ ਚਰਚਾ ਕੀਤੀ ਗਈ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ . ਗੁਪਤਾ, ਡੀਨ ਸਟੂਡੈਂਟ ਵੈਲਫੇਅਰ ਡਾ. ਜੀ.ਐਸ. ਸ਼ਰਮਾ ਅਤੇ ਐਨ.ਐਸ.ਐਸ. ਕੋਆਰਡੀਨੇਟਰ ਲਵਕੇਸ਼ ਸਿੰਘ ਨੇ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ। ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਕਿਹਾ ਕਿ ਜਿਹੜੇ ਵਿਦਿਆਰਥੀ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋ ਚੁੱਕੇ ਹਨ ਅਤੇ ਹਾਲੇ ਤੱਕ ਆਪਣਾ ਵੋਟਰ ਕਾਰਡ ਨਹੀਂ ਬਣਵਾਇਆ, ਉਨ੍ਹਾਂ ਨੂੰ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੁਰੰਤ ਆਪਣੀ ਵੋਟਰ ਰਜਿਸਟ੍ਰੇਸ਼ਨ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੋਟਰ ਕਾਰਡ ਸਿਰਫ਼ ਵੋਟ ਪਾਉਣ ਦਾ ਅਧਿਕਾਰ ਹੀ ਨਹੀਂ ਦਿੰਦਾ, ਸਗੋਂ ਇਹ ਇਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਫ਼ਰਜ਼ ਨਿਭਾਉਣ ਅਤੇ ਦੇਸ਼ ਦੀ ਅਖੰਡਤਾ ਨੂੰ ਮਜ਼ਬੂਤ ਕਰਨ ਵਿਚ ਯੋਗਦਾਨ ਪਾਉਣ ਦਾ ਮੌਕਾ ਵੀ ਦਿੰਦਾ ਹੈ। ਡਾ. ਗੁਪਤਾ ਨੇ ਕਿਹਾ ਕਿ ਸਹੀ ਅਤੇ ਸੋਚ-ਸਮਝ ਕੇ ਕੀਤੀ ਗਈ ਵੋਟ ਦੀ ਵਰਤੋਂ ਹੀ ਦੇਸ਼ ਨੂੰ ਤਰੱਕੀ ਦੇ ਰਾਹ ‘ਤੇ ਲਿਜਾ ਜਾ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਹੋਣ, ਯੋਗ ਉਮਰ ਪੂਰੀ ਹੋਣ ‘ਤੇ ਵੋਟਰ ਵਜੋਂ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ ਅਤੇ ਇਕ ਜ਼ਿੰਮੇਵਾਰ ਨਾਗਰਿਕ ਵਜੋਂ ਦੇਸ਼ ਦੀ ਤਰੱਕੀ ਵਿਚ ਆਪਣੀ ਭੂਮਿਕਾ ਨਿਭਾਉਣ।
ਪਿਛਲੀ ਖ਼ਬਰ ਕਿਸਾਨਾਂ ਦੀਆਂ ਹੱਕੀ ਮੰਗਾਂ ਤੋਂ ਜਿੰਨਾ ਸਰਕਾਰ ਮੂੰਹ ਫੇਰੇਗੀ, ਸੰਘਰਸ਼ ਓਨਾਂ ਤਿੱਖਾ ਹੋਵੇਗਾ-ਆਗੂ ਅਗਲੀ ਖ਼ਬਰ ਸਾਹਿਤਕਾਰ ਬਲਦੇਵ ਸਿੰਘ ਆਜ਼ਾਦ ਦੀ ਚੌਥੀ ਪੁਸਤਕ ‘ਮਹਿਕ ਮੁਹੱਬਤ ਦੀ’ ਲੋਕ ਅਰਪਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।