07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਰੋਲ ਆਬਜ਼ਰਵਰ ਰਿਤੂ ਅਗਰਵਾਲ ਵਲੋਂ ਮੋਗਾ ’ਚ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ ਦੀ ਸਮੀਖਿਆ

ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਮੋਗਾ ਜ਼ਿਲ੍ਹੇ ਵਿਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ-2026 ਦੀ ਪ੍ਰਕਿਰਿਆ ਦੀ ਨਿਗਰਾਨੀ ਲਈ ਨਿਯੁਕਤ ਰੋਲ ਆਬਜ਼ਰਵਰ ਰਿਤੂ ਅਗਰਵਾਲ, (ਆਈ. ਏ.

ਅਜੀਤ ਡੈਸਕ 07-09-2026
ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਮੋਗਾ ਜ਼ਿਲ੍ਹੇ ਵਿਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ-2026 ਦੀ ਪ੍ਰਕਿਰਿਆ ਦੀ ਨਿਗਰਾਨੀ ਲਈ ਨਿਯੁਕਤ ਰੋਲ ਆਬਜ਼ਰਵਰ ਰਿਤੂ ਅਗਰਵਾਲ, (ਆਈ.ਏ.ਐਸ.) ਸਕੱਤਰ ਕਾਰਪੋਰੇਸ਼ਨ ਵਲੋਂ ਅੱਜ ਮੋਗਾ ਜ਼ਿਲ੍ਹੇ ਵਿਚ ਐਸ.ਆਈ.ਆਰ. ਪ੍ਰਕਿਰਿਆ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਵਲੋਂ ਅੱਜ ਮੋਗਾ ਵਿਖੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੀ ਮੌਜੂਦ ਸਨ। ਮੀਟਿੰਗ ਦੌਰਾਨ ਰੋਲ ਆਬਜ਼ਰਵਰ ਨੇ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਚੱਲ ਰਹੀ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਸੁਝਾਅ ਵੀ ਪ੍ਰਾਪਤ ਕੀਤੇ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ ਵਿਚ ਪਾਰਦਰਸ਼ਤਾ, ਨਿਰਪੱਖਤਾ ਅਤੇ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣਾ ਚੋਣ ਕਮਿਸ਼ਨ ਦੀ ਮੁੱਖ ਤਰਜੀਹ ਹੈ। ਇਸ ਮੀਟਿੰਗ ਵਿਚ ਸੰਜੀਵ ਕੋਛੜ (ਇੰਡੀਅਨ ਨੈਸ਼ਨਲ ਕਾਂਗਰਸ), ਰੋਹਿਤ ਕੁਮਾਰ ਸੀ.ਪੀ.ਆਈ. (ਐਮ), ਗੁਰਵਿੰਦਰ ਸਿੰਘ, ਅਨਿਲ ਸ਼ਰਮਾ, ਅੰਮ੍ਰਿਤਪਾਲ ਸਿੰਘ ਤੇ ਮਨਦੀਪ ਸਿੰਘ (ਆਪ), ਮੁਖਤਿਆਰ ਸਿੰਘ (ਬੀਜੇਪੀ), ਕੁਲਦੀਪ ਸਿੰਘ ਸ਼੍ਰੋਮਣੀ ਅਕਾਲੀ ਦਲ, ਰਛਪਾਲ ਸਿੰਘ ਸ਼ੋਸ਼ਣ, ਲੋਕ ਸਭਾ ਮੈਂਬਰ ਦਫ਼ਤਰ ਫ਼ਰੀਦਕੋਟ ਦੀ ਤਰਫ਼ੋਂ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੇਤੀਆ ਨੇ ਕਿਹਾ ਕਿ ਮੋਗਾ ਜ਼ਿਲ੍ਹੇ ਵਿਚ ਐਸ.ਆਈ.ਆਰ. ਦਾ ਕੰਮ ਪੂਰਨ ਰੂਪ ਵਿਚ ਤਸੱਲੀਬਖ਼ਸ਼ ਤਰੀਕੇ ਨਾਲ ਹੋਇਆ ਤੇ ਜ਼ਿਲ੍ਹੇ ਦੇ ਧਰਮਕੋਟ ਹਲਕੇ ਵਲੋਂ ਪੰਜਾਬ ਭਰ ਵਿਚ ਸਭ ਤੋਂ ਪਹਿਲਾਂ ਐਸ.ਆਈ.ਆਰ. ਨੂੰ ਪੂਰਾ ਕੀਤਾ ਗਿਆ। ਉਪਰੰਤ ਰਿਤੂ ਅਗਰਵਾਲ ਵਲੋਂ ਵਿਸ਼ੇਸ਼ ਗਹਿਰੀ ਸੁਧਾਈ ਲਈ ਪੋਲਿੰਗ ਬੂਥਾਂ ‘ਤੇ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਕੈਂਪਾਂ ਵਿਚ ਪਹੁੰਚੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਬਾਰੇ ਵੀ ਜਾਣਿਆ। ਇਸ ਦੌਰਾਨ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ਼) ਜਸਪਿੰਦਰ ਸਿੰਘ, ਚੋਣ ਤਹਿਸੀਲਦਾਰ ਬਰਜਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਰੋਲ ਆਬਜ਼ਰਵਰ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ਼ ਗਹਿਰੀ ਸੁਧਾਈ-2026 ਦੌਰਾਨ ਆਪਣੀ ਵੋਟਰ ਜਾਣਕਾਰੀ ਦੀ ਪੜਤਾਲ ਜ਼ਰੂਰ ਕਰਨ ਅਤੇ ਜੇਕਰ ਕਿਸੇ ਤਰ੍ਹਾਂ ਦੀ ਸੋਧ ਜਾਂ ਦਰੁਸਤੀ ਦੀ ਲੋੜ ਹੋਵੇ ਤਾਂ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਕਾਰਵਾਈ ਕਰਵਾਉਣ। ਉਨ੍ਹਾਂ ਕਿਹਾ ਕਿ ਸਹੀ ਅਤੇ ਅਪਡੇਟ ਵੋਟਰ ਸੂਚੀ ਮਜ਼ਬੂਤ ਲੋਕਤੰਤਰ ਦੀ ਬੁਨਿਆਦ ਹੈ ਅਤੇ ਇਸ ਪ੍ਰਕਿਰਿਆ ਵਿਚ ਹਰੇਕ ਯੋਗ ਨਾਗਰਿਕ ਦੀ ਭੂਮਿਕਾ ਮਹੱਤਵਪੂਰਨ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਸੁਰਜੀਤ ਸਿੰਘ ਰਣਸੀਂਹ ਨੂੰ ਜਨਰਲ ਕੌਂਸਲ ਮੈਂਬਰ ਬਣਾਇਆ ਅਗਲੀ ਖ਼ਬਰ ਐਨ.ਆਰ.ਆਈ. ਅਤੇ ਸਟੂਡੈਂਟ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਕੈਨੇਡਾ ਦੇ ਮੈਂਬਰ ਪਾਰਲੀਮੈਂਟਾਂ ਦੇ ਧਿਆਨ ਵਿਚ ਲਿਆਂਦਾ-ਦੌਲਤਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।